Thursday, November 21, 2024

Sports

ਖੋ–ਖੋ ਅੰਡਰ 17 ਵਿੱਚ ਉੱਭਾ–ਬੁਰਜ ਢਿੱਲਵਾਂ ਪਹਿਲੇ ਤੇ ਗੁਰੂਕੁਲ ਅਕੈਡਮੀ ਉੱਭਾ ਦੂਜੇ ਸਥਾਨ ‘ਤੇ

July 24, 2024 07:59 PM
SehajTimes

ਜੋਨਲ ਸਕੂਲ ਖੇਡਾਂ ‘ਚ ਤੀਸਰੇ ਦਿਨ ਹੋਏ ਰੌਚਕ ਮੁਕਾਬਲੇ

ਜੋਗਾ : ਗਰਮ ਰੁੱਤ ਜੋਨਲ ਸਕੂਲ ਖੇਡਾਂ ਦੇ ਤੀਜੇ ਦਿਨ ਅੱਜ ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਖੋ–ਖੋ ਦੇ ਰੌਚਕ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਐਸ.ਐਚ.ਓ. ਥਾਣਾ ਜੋਗਾ ਗੁਰਤੇਜ ਸਿੰਘ, ਜੋਨ ਜੋਗਾ ਦੇ ਪ੍ਰਧਾਨ ਪ੍ਰਿੰਸੀਪਲ ਅਵਤਾਰ ਸਿੰਘ ਅਤੇ ਪ੍ਰਿੰਸੀਪਲ ਰਾਜ ਕੁਮਾਰ ਅਕਲੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

ਜੋਨਲ ਸਕੱਤਰ ਵਿਨੋਦ ਕੁਮਾਰ ਨੇ ਦੱਸਿਆ ਕਿ ਅੱਜ ਹੋਏ ਖੋ–ਖੋ ਅੰਡਰ 14 (ਲੜਕੇ) ਦੇ ਮੁਕਾਬਲਿਆਂ ਵਿੱਚ ਸਸਸ ਉੱਭਾ–ਬੁਰਜ ਢਿੱਲਵਾਂ ਨੇ ਪਹਿਲਾ, ਗੁਰੂਕੁਲ ਅਕੈਡਮੀ ਉੱਭਾ ਨੇ ਦੂਜਾ ਅਤੇ ਸਸਸਸ ਅਤਲਾ ਕਲਾਂ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 17 (ਲੜਕੇ) ਵਿੱਚ ਸਸਸਸ ਅਤਲਾ ਕਲਾਂ ਨੇ ਪਹਿਲਾ, ਸਹਸ ਭੂਪਾਲ, ਸਸਸਸ ਜੋਗਾ ਨੇ ਸਸਸਸ ਅਤਲਾ ਕਲਾਂ ਨੂੰ ਹਰਾਇਆ। ਇਸ ਮੁਕਾਬਲੇ ਵਿੱਚ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੀ ਗੁਰੂਕੁਲ ਅਕੈਡਮੀ ਉੱਭਾ ਨੇ ਦੂਜਾ ਅਤੇ ਸਸਸਸ ਅਕਲੀਆ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਰੈਨੇਸਾਂ ਸਕੂਲ ਤਾਮਕੋਟ ਵਿਖੇ ਚੱਲ ਰਹੇ ਕੁਸ਼ਤੀ ਮੁਕਾਬਲੇ ਵਿੱਚ ਅੰਡਰ 17 (ਲੜਕੇ) ਦੇ ਭਾਰ ਵਰਗ 60 ਕਿੱਲੋਗਰਾਮ ਵਿੱਚੋਂ ਸਹਸ ਰੜ੍ਹ ਦੇ ਜਸ਼ਨਦੀਪ ਸਿੰਘ, 65 ਕਿੱਲੋ ਵਿੱਚ ਰੈਨੇਸਾਂ ਸਕੂਲ ਦਾ ਜਗਤਾਰ ਸਿੰਘ, 71 ਕਿੱਲੋ ਵਿੱਚ ਰੈਨੇਸਾਂ ਸਕੂਲ ਦਾ ਬਲਜਿੰਦਰ ਸਿੰਘ ਜੇਤੂ ਰਹੇ।

ਇਸ ਮੌਕੇ ਸਰਬਜੀਤ ਕੌਰ ਲੈਕਚਰਾਰ, ਜਸਵਿੰਦਰ ਕੌਰ ਲੈਕਚਰਾਰ, ਵੀਰਪਾਲ ਕੌਰ, ਪਾਲਾ ਸਿੰਘ ਭੀਖੀ, ਸਮਰਜੀਤ ਸਿੰਘ ਬੱਬੀ, ਅਵਤਾਰ ਸਿੰਘ, ਦਰਸ਼ਨ ਸਿੰਘ, ਜਗਸੀਰ ਸਿੰਘ ਝੱਬਰ, ਮਨਜੀਤ ਸਿੰਘ ਜਟਾਣਾ, ਗੁਰਜੀਤ ਸਿੰਘ, ਗੁਰਲਾਭ ਸਿੰਘ, ਰਵੀ ਸਿੰਘ, ਰਾਜਨਦੀਪ ਸਿੰਘ, ਮਨਪ੍ਰੀਤ ਸਿੰਘ, ਕਮਲਦੀਪ ਸਿੰਘ, ਗੁਰਜਿੰਦਰ ਸਿੰਘ, ਗੁਰਜੰਟ ਸਿੰਘ, ਦਲਵੀਰ ਸਿੰਘ, ਰਾਜਦੀਪ ਸਿੰਘ, ਬਲਦੇਵ ਸਿੰਘ, ਮਨਦੀਪ ਸਿੰਘ, ਗਗਨਦੀਪ ਕੌਰ, ਅਮਨਦੀਪ ਕੌਰ, ਕਰਮਜੀਤ ਕੌਰ, ਰਮਨਦੀਪ ਕੌਰ ਆਦਿ ਹਾਜਰ ਸਨ।

Have something to say? Post your comment

 

More in Sports

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਕੀਤੀ ਗਈ,

ਪਟਿਆਲਾ ਵਿਖੇ ਦੂਸਰੀ ਕੁਰਸ਼ ਜ਼ਿਲ੍ਹਾ ਪੱਧਰੀ ਚੈਂਪੀਅਨਸ਼ਿਪ ਕਰਵਾਈ

ਪੰਜਾਬ ਵਿੱਚ ਫੁਟਬਾਲ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ

ਅਕੇਡੀਆ ਵਰਲਡ ਸਕੂਲ 'ਚ ਕਰਵਾਈ ਸਾਲਾਨਾ ਐਥਲੈਟਿਕ ਮੀਟ 

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਵਿਧਾਇਕ ਗੁਰਲਾਲ ਘਨੌਰ ਸਰਬ ਸੰਮਤੀ ਨਾਲ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਬਣੇ ਪ੍ਰਧਾਨ

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

ਰਾਜ ਪੱਧਰੀ ਸਕੂਲ ਖੇਡਾਂ: ਲੜਕੀਆਂ ਦੇ ਹਾਕੀ ਤੇ ਲੜਕਿਆਂ ਦੇ ਕ੍ਰਿਕਟ ਮੁਕਾਬਲਿਆਂ ਦਾ ਆਗਾਜ਼

ਅੱਜ ਜੱਸਾ ਯਾਦਗਾਰੀ ਕਬੱਡੀ ਕਲੱਬ ਮੰਡੀਆਂ ਦੀ ਮੀਟਿੰਗ ਪ੍ਰਧਾਨ ਦੀਦਾਰ ਸਿੰਘ ਛੋਕਰ ਦੀ ਪ੍ਰਧਾਨਗੀ ਹੇਠ ਹੋਈ