Friday, November 22, 2024

Malwa

ਮਾਪਿਆਂ ਦੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ : ਚੇਅਰਮੈਨ ਰਣਜੋਧ ਹਡਾਣਾ

July 25, 2024 03:52 PM
SehajTimes

ਉਮੰਗ ਵੈੱਲਫ਼ੇਅਰ ਫ਼ਾਉਂਡੇਸ਼ਨ ਵੱਲੋਂ ਲਗਾਏ ਖ਼ੂਨਦਾਨ ਕੈਂਪ ਅਤੇ ਬੂਟੇ ਲਗਾਉਣ ਦੀ ਹਡਾਣਾ ਨੇ ਕੀਤੀ ਸ਼ਲਾਘਾ

ਪਟਿਆਲਾ : ਮਾਪਿਆਂ ਦੇ ਜਾਣ ਦਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ। ਇਹ ਗੱਲ ਕਈ ਵਾਰ ਮਾਪਿਆਂ ਦੇ ਜਾਣ ਤੋਂ ਬਾਅਦ ਹੀ ਪਤਾ ਚਲਦੀ ਹੈ। ਇਸ ਗੱਲ ਦਾ ਪ੍ਰਗਟਾਵਾ ਚੇਅਰਮੈਨ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀ ਆਰ ਟੀ ਸੀ ਨੇ ਸਮਾਜ ਸੇਵੀ ਹਰਪਿੰਦਰ ਸਿੰਘ ਚੀਮਾ ਦੀ ਮਾਤਾ ਲਈ ਗੁਰਦਵਾਰਾ ਮੋਤੀ ਬਾਗ਼ ਵਿਖੇ ਰੱਖੇ ਗਈ ਅੰਤਿਮ ਅਰਦਾਸ ਮੌਕੇ ਆਖੀ। ਉਨ੍ਹਾਂ ਉਮੰਗ ਵੈੱਲਫ਼ੇਅਰ ਫ਼ਾਊਂਡੇਸ਼ਨ ਵੱਲੋਂ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਲਗਾਏ ਖ਼ੂਨਦਾਨ ਕੈਂਪ ਅਤੇ ਬੂਟਾ ਲਗਾਉਣ ਦੀ ਸ਼ਲਾਘਾ ਕੀਤੀ। ਇਸ ਮੌਕੇ ਕਈ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਆਗੂਆਂ ਤੋਂ ਇਲਾਵਾ ਹੋਰਨਾਂ ਸੈਂਕੜੇ ਲੋਕਾਂ ਨੇ ਹਾਜ਼ਰੀ ਲਗਵਾਈ।

ਹੋਰ ਬੋਲਦਿਆਂ ਚੇਅਰਮੈਨ ਹਡਾਣਾ ਨੇ ਕਿਹਾ ਕਿ ਸਮਾਜ ਸੇਵੀ ਹਰਪਿੰਦਰ ਸਿੰਘ ਚੀਮਾ ਚੰਗੇ ਸਮਾਜ ਸੇਵੀ ਹਨ, ਜੋ ਪਟਿਆਲਾ ਸ਼ਹਿਰ ਤੇ ਨੇੜਲੇ ਪਿੰਡਾਂ ਵਿੱਚ ਕਿਸੇ ਵੀ ਲੋੜਵੰਦ ਲਈ ਮੋਹਰੀ ਹੁੰਦੇ ਹਨ। ਇਨ੍ਹਾਂ ਦੀ ਮਾਤਾ ਜੀ ਮਹਿੰਦਰ ਕੌਰ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤੀ ਤੋਂ ਇਲਾਵਾ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਮਾਤਾ ਜੀ ਨੇ ਆਪਣੀ ਹੌਂਦ ਵਿੱਚ ਆਪਣੇ ਪਰਿਵਾਰ ਨੂੰ ਇਮਾਨਦਾਰੀ ਨਾਲ ਜ਼ਿੰਦਗੀ ਵਿੱਚ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ ਅਤੇ ਵਿਦੇਸ਼ਾਂ ਵਿੱਚ ਭੇਜ ਕੇ ਚੰਗੇ ਮਾਨ ਸਨਮਾਨ ਨਾਲ ਕੰਮ ਕਰਨ ਦੀ ਸੇਧ ਦਿੱਤੀ। ਉਨ੍ਹਾਂ ਕਿਹਾ ਕਿ ਮਾਤਾ ਦਾ ਵਿਛੋੜਾ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲਾ ਸਦਮਾ ਹੈ ਜਿਸ ਦੀ ਭਰਪਾਈ ਕਦੇ ਵੀ ਨਹੀਂ ਹੋ ਸਕਦੀ।

ਇਸ ਮੌਕੇ ਚੇਤਨ ਸਿੰਘ ਜੌੜੇਮਾਜਰਾ, ਕੈਬਨਿਟ ਮੰਤਰੀ ਪੰਜਾਬ, ਗਿਆਨੀ ਫੂਲਾ ਸਿੰਘ ਹੈੱਡ ਗ੍ਰੰਥੀ ਗੁਰਦਵਾਰਾ ਮੋਤੀ ਬਾਗ਼ ਸਾਹਿਬ, ਗੁਰਦੀਪ ਸਿੰਘ ਮੁਖੀ ਪੰਜਾਬ ਮੰਡੀ ਬੋਰਡ, ਸਤਨਾਮ ਸਿੰਘ ਬਹਿਰੂ, ਚੇਅਰਮੈਨ ਜੱਸੀ ਸੋਹੀਆਵਾਲਾ, ਡੀਐਸਪੀ ਕਰਨੈਲ ਸਿੰਘ ਟ੍ਰੈਫਿਕ ਇੰਚਾਰਜ ਪਟਿਆਲਾ, ਅਮਰਪਾਲ ਸਿੰਘ ਪ੍ਰਧਾਨ ਗੁਰਦਵਾਰਾ ਜੰਗੀ ਜੱਥਾ, ਗੁਰਵਿੰਦਰ ਸਿੰਘ ਮੈਂਬਰ ਗੁਰਦਵਾਰਾ ਜੰਗੀ ਜੱਥਾ, ਗੁਲਜਾਰ ਵਿਰਕ ੳ.ਐਸ.ਡੀ., ਤੇਜਿੰਦਰ ਮਹਿਤਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਆਪ, ਐਡਵੋਕੇਟ ਅਮਨਪ੍ਰੀਤ ਸਿੰਘ ਵਿਰਕ, ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਐਮ ਪੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਸਾਬਕਾ ਐਮ.ਐਲ.ਏ., ਸਰਪੰਚ ਬਲਦੇਵ ਸਿੰਘ, ਰੁਪਿੰਦਰ ਸਿੰਘ ਸੋਨੂੰ ਉੱਘੇ ਸਮਾਜ ਸੇਵਕ, ਸਰਪੰਚ ਹਰਜੀਤ ਸਿੰਘ ਬਠੋਈ, ਸਾਬਕਾ ਚੇਅਰਮੈਨ ਅਵਤਾਰ ਸਿੰਘ ਬਠੋਈ, ਰਾਜਾ ਧੰਜੂ ਪ੍ਰਧਾਨ ਬੀ ਸੀ ਵਿੰਗ, ਲਾਲੀ ਰਹਿਲ ਪੀ ਏ ਚੇਅਰਮੈਨ ਪੀ ਆਰ ਟੀ ਸੀ, ਗੁਰਸ਼ਰਨ ਕੌਰ ਰੰਧਾਵਾ ਮਹਿਲਾ ਵਿੰਗ ਪੰਜਾਬ ਕਾਂਗਰਸ, ਹਰਦਿਆਲ ਸਿੰਘ ਨਨਿਓਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਡਾ ਸੁਸ਼ਮਨ ਸ਼ਰਮਾ ਸੀਨੀਅਰ ਆਗੂ ਭਾਜਪਾ, ਅਵਤਾਰ ਸਿੰਘ ਸਰਪੰਚ ਹਡਾਣਾ, ਡਾ. ਹਰਨੇਕ ਸਿੰਘ ਸਾਬਕਾ ਸਹਾਇਕ ਡਾਇਰੈਕਟਰ, ਰਾਜਬੰਸ ਸਿੰਘ, ਡਾ ਭਗਵੰਤ ਸਿੰਘ, ਗੁਲਜ਼ਾਰ ਪਟਿਆਲਵੀ, ਹਰਜੀਤ ਨਾਭਾ, ਗੁਰਚਰਨ ਸਿੰਘ ਭੰਗੂ ਆਗੂ ਆਪ, ਇਕਬਾਲ ਨਾਭਾ, ਵਿਕਰਮ ਹਡਾਣਾ ਅਤੇ ਹੋਰ ਕਈ ਸੈਂਕੜੇ ਇਲਾਕਾ ਨਿਵਾਸੀ ਮੌਜੂਦ ਰਹੇ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ