Thursday, November 21, 2024

Chandigarh

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

July 25, 2024 04:04 PM
SehajTimes

ਕਿਹਾ, ਲੋੜਵੰਦ ਔਰਤਾਂ ਵੱਲੋਂ ਹੈਲਪਲਾਈਨ 'ਤੇ ਸੰਪਰਕ ਕਰਨ 'ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਔਰਤ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ ਨੰਬਰ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਔਰਤਾਂ ਵਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਨੰਬਰ 181 ਰਾਹੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਔਰਤ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਔਰਤਾਂ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਜ਼ਿਲ੍ਹਾ ਹੱਬ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦ ਔਰਤਾਂ ਜਾਂ ਲੜਕੀਆਂ ਫੌਰੀ ਤੌਰ ਤੇ' ਸਹਾਇਤਾ ਲੈਣ ਲਈ ਮਹਿਲਾ ਹੈਲਪਲਾਈਨ ਨੰਬਰ 181 'ਤੇ ਸੰਪਰਕ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :  ਗੁਜਰਾਤ ਵਿੱਚ ਭਾਰੀ ਮੀਂਹ ਕਾਰਨ 8 ਮੌਤਾਂ; ਮੀਂਹ ਕਾਰਨ ਮੁੰਬਈ ਦੇ ਇਲਾਕਿਆਂ ਵਿੱਚ ਪਾਣੀ ਭਰਿਆ

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ