ਸੁਨਾਮ : ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਹਰਿਆਵਲ ਲਹਿਰ ਤਹਿਤ, ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਸਕੂਲ ਪਿ੍ੰਸੀਪਲ ਕਮਲਜੀਤ ਕੌਰ ਪੀ. ਈ.ਐੱਸ ਦੀ ਨਿਗਰਾਨੀ ਹੇਠ ਵੀਰਵਾਰ ਨੂੰ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਵਿਖੇ ਬੱਚਿਆਂ ਨੇ ਸਕੂਲ ਕੈਂਪਸ ਵਿੱਚ ਬੂਟੇ ਲਾਏ। ਪ੍ਰਿੰਸੀਪਲ ਕਮਲਜੀਤ ਕੌਰ ਵੱਲੋਂ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ ਕਿ ਕਿਸ ਤਰ੍ਹਾਂ ਪੌਦੇ ਸਾਡੇ ਵਾਤਾਵਰਣ ਲਈ ਜਰੂਰੀ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜਨਮ ਦਿਨ ਮੌਕੇ ਫਜ਼ੂਲ ਖਰਚੀ ਬੰਦ ਕਰਕੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਅਸ਼ੁੱਧਤਾ ਕਾਰਨ ਬਿਮਾਰੀਆਂ ਫੈਲ ਰਹੀਆਂ ਹਨ, ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਸ਼ੁੱਧ ਵਾਤਾਵਰਨ ਦਾ ਹੋਣਾ ਜ਼ਰੂਰੀ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਵਿੰਦਰ ਸਿੰਘ ਧਾਲੀਵਾਲ, ਅਸ਼ਵਨੀ ਕੁਮਾਰ, ਗੁਰਸਿਮਰਤ ਸਿੰਘ ਜਖੇਪਲ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ ਭਾਰਦਵਾਜ, ਰਾਜੇਸ਼ ਕੁਮਾਰ, ਧੀਰਜ ਕੁਮਾਰ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ।