Sunday, September 08, 2024
BREAKING NEWS
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSSਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

Doaba

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

July 25, 2024 04:59 PM
SehajTimes

⁠ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਸੂਬੇ ਦਾ ਮਾਹੌਲ ਖਰਾਬ ਨਾ ਕਰਨ ਦੀ ਅਪੀਲ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ ਮਹੱਤਵਪੂਰਨ ਯੋਗਦਾਨ ਦੇ ਬਾਵਜੂਦ ਪੰਜਾਬ ਨੂੰ ਫੰਡ ਨਾ ਦੇਣ ਉਪਰੰਤ ਲਿਆ ਗਿਆ ਹੈ। ਉਨ੍ਹਾਂ ਕੇਂਦਰੀ ਬਜਟ ਨੂੰ 'ਕੁਰਸੀ ਬਚਾਓ ਬਜਟ' ਕਰਾਰ ਦਿੰਦਿਆਂ ਕੇਂਦਰ ਸਰਕਾਰ 'ਤੇ ਗੈਰ-ਭਾਜਪਾ ਸ਼ਾਸਤ ਸੂਬਿਆਂ ਵਿਰੁੱਧ ਸਿਆਸੀ ਖਾਰ ਖਾਣ ਦਾ ਦੋਸ਼ ਲਾਇਆ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਅਤੇ ਵਿੱਤ ਮੰਤਰੀ ਵੱਲੋਂ 80 ਕਰੋੜ ਲੋਕਾਂ ਨੂੰ ਰਾਸ਼ਨ ਦੇਣ ਸਬੰਧੀ ਐਲਾਨ ਵਿੱਚ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।
ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੰਜਾਬ ਵਿੱਚ 532 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੈ ਅਤੇ ਪੰਜਾਬ ਹਮੇਸ਼ਾ ਦੇਸ਼ ਦੇ ਹਿੱਤਾਂ ਲਈ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਕੇਂਦਰ ਸਰਕਾਰ ਨੇ ਸੜਕਾਂ ਜਾਮ ਕਰ ਕੇ ਸੂਬੇ 'ਤੇ ਬੋਝ ਪਾਇਆ ਹੈ। ਭਗਵੰਤ ਸਿੰਘ ਮਾਨ ਨੇ ਦੀਨਾਨਗਰ ਅਤੇ ਪਠਾਨਕੋਟ ਹਮਲਿਆਂ ਦੌਰਾਨ ਫੌਜੀ ਬਲ ਭੇਜਣ ਲਈ ਕੇਂਦਰ ਸਰਕਾਰ ਵੱਲੋਂ ਲਗਾਏ 7.5 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਮੁਆਫ਼ ਕਰਨ ਸਬੰਧੀ ਆਪਣੇ ਯਤਨਾਂ ਨੂੰ ਵੀ ਚੇਤੇ ਕੀਤਾ। ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਆਰਥਿਕ ਤੌਰ 'ਤੇ ਸਮਰੱਥ ਬਣਾਉਣ ਲਈ ਆਪਣੇ ਵਿੱਤੀ ਸਾਧਨ ਜੁਟਾਏਗੀ। ਉਨ੍ਹਾਂ ਪੰਜਾਬ ਨੂੰ ਵਿਸ਼ੇਸ਼ ਦਰਜਾ ਦੇਣ ਦੀ ਮੰਗ ਕੀਤੀ। ਉਨ੍ਹਾਂ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬ ਦੇ ਯੋਗਦਾਨ ਅਤੇ ਭਾਰਤ ਦੇ ਅੰਨ ਭੰਡਾਰ ਵਿੱਚ ਇਸ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਅਣਗੌਲਿਆਂ ਕੀਤਾ ਗਿਆ ਅਤੇ ਉਨ੍ਹਾਂ ਨੂੰ ਰੋਕਣ ਲਈ ਬੈਰੀਅਰ ਖੜ੍ਹੇ ਕੀਤੇ ਗਏ। ਮੁੱਖ ਮੰਤਰੀ ਨੇ ਸੂਬੇ ਦੇ 10,000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਅਤੇ ਰੋਜ਼ਾਨਾ ਮਾਮੂਲੀ ਮੁੱਦੇ ਉਠਾਉਣ ਲਈ ਰਾਜਪਾਲ ਦੀ ਆਲੋਚਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਟਕਰਾਅ ਪੈਦਾ ਨਾ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਨਿਯੁਕਤੀ ਸਬੰਧੀ ਫੈਸਲੇ ਨਿਯੁਕਤ ਹੋਏ ਨੁਮਾਇੰਦਿਆਂ ਦੀ ਥਾਂ ਵੋਟਾਂ ਰਾਹੀਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਰਾਜਪਾਲ ਨੂੰ ਅਹੁਦੇ ਦੇ ਸੰਵਿਧਾਨਕ ਪ੍ਰਵਿਰਤੀ ਨੂੰ ਦੇਖਦਿਆਂ ਟਕਰਾਅ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

Have something to say? Post your comment

 

More in Doaba

ਆਮ ਆਦਮੀ ਪਾਰਟੀ ਨੇ ਪਾਇਆ ਆਮ ਆਦਮੀ ਤੇ ਟੈਕਸਾਂ ਦਾ ਭਾਰੀ ਬੋਝ : ਡਾ.ਹਰਜੋਤ ਕਮਲ

ਸਾਡੇ ਸਮਾਜ ਅੰਦਰ ਅਧਿਆਪਕ ਦਾ ਸਥਾਨ ਸਭ ਤੋਂ ਉੱਪਰ ਰੱਖਿਆ ਗਿਆ ਹੈ : ਡਾ. ਮਾਲਤੀ ਥਾਪਰ ਸਾਬਕਾ ਮੰਤਰੀ

ਸਰਵਿਸ ਲੇਨ ਨੇੜੇ ਪਾਣੀ ਦੀ ਨਿਕਾਸੀ ਸਹੀਂ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮੁਠਭੇੜ ਉਪਰੰਤ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗਿਰਫ਼ਤਾਰ

ਅਗਰਵਾਲ ਸਮਾਜ ਸਭਾ ਵੱਲੋਂ ਗਾਂਧੀ ਰੋਡ ਸ਼ਮਸ਼ਾਨਘਾਟ ਵਿਖੇ ਬੂਟੇ ਲਗਾਏ ਗਏ

ਸੁਖਚੈਨ ਸਿੰਘ ਰਾਮੂੰਵਾਲੀਆ ਦੂਜੀ ਵਾਰ ਵਪਾਰ ਮੰਡਲ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ

ਰਾਈਟਵੇਅ ਏਅਰਲਾਈਨਜ਼ ਇਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਨੇ ਭੁਪਿੰਦਰ ਸਿੰਘ ਦਾ ਆਸਟ੍ਰੇਲੀਆ ਦਾ ਲਗਵਾਇਆ ਵੀਜ਼ਾ

ਨਗਰ ਨਿਗਮ ਮੋਗਾ ਸ਼ਹਿਰ ਦੇ ਕੂੜੇ ਦੇ ਢੁਕਵੇਂ ਪ੍ਰਬੰਧ ਕਰਨ ਲਈ ਨਿਰੰਤਰ ਯਤਨਸ਼ੀਲ

ਰਜਿਸਟ੍ਰੇਸ਼ਨ ਹੋਟਲ, ਰੈਸਟੋਰੈਂਟ, ਮਠਿਆਈ ਦੇ ਦੁਕਾਨਦਾਰ ਆਦਿ ਆਪਣਾ ਫੂਡ ਸੇਫ਼ਟੀ ਲਾਇਸੰਸ ਜਰੂਰ ਬਣਵਾ ਲੈਣ : ਏ.ਡੀ.ਸੀ. ਚਾਰੂ ਮਿਤਾ

ਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾ