Wednesday, April 02, 2025
BREAKING NEWS
ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈ

Health

ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ : ਡਾ. ਬਲਬੀਰ ਸਿੰਘ

July 25, 2024 05:11 PM
SehajTimes

ਚੰਡੀਗੜ : ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ। ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ।


ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲਾਗ ਦੀਆਂ ਬਿਮਾਰੀਆਂ ਬਾਰੇ ਹੁਣ ਪੰਜਾਬ ਦੇ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਦੇ ਅੰਕੜੇ ਵੀ ਬਿਨਾ ਦੇਰੀ ਪ੍ਰਾਪਤ ਹੋ ਰਹੇ ਹਨ ਜਿਸ ਸਦਕਾ ਇਲਾਜ ਪ੍ਰਬੰਧਾਂ ਦੀ ਨਿਗਰਾਨੀ ਅਤੇ ਢੁੱਕਵੇਂ ਕਦਮ ਚੁੱਕਣੇ ਆਸਾਨ ਹੋ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਟਰਸ਼ਰੀ ਸੈਕਟਰ ਅਤੇ ਹੋਰ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਵਿਕਸਿਤ ਕਰਨ ਲਈ ਖਾਕਾ ਤਿਆਰ ਕਰ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਫ਼ੋਰਸ ਵੱਲੋਂ ਸੜਕ ਹਾਦਸਿਆਂ ’ਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਇਹਨਾਂ ਸਦਕਾ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ 26 ਫ਼ੀਸਦ ਕਮੀ ਆਈ ਹੈ। ਉਨ੍ਹਾਂ ਨਿੱਜੀ ਅਤੇ ਕਾਰਪੋਰੇਟ ਹੈਲਥ ਕੇਅਰ ਖੇਤਰ ਦੇ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪੇਸ਼ੇਵਰ ਰੁਝੇਵਿਆਂ ਵਿੱਚੋਂ ਕੁਝ ਸਮਾਂ ਉਹਨਾਂ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦੇਣ ਦੇ ਲੇਖੇ ਲਾਉਣ ਜਿਨ੍ਹਾਂ ਨੂੰ ਇਹਨਾਂ ਸੇਵਾਵਾਂ ਦੀ ਬਹੁਤ ਜ਼ਰੂਰਤ ਹੈ। ਉਹਨਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਮਾਜ ਦਾ ਹਰ ਮੈਂਬਰ ਵਾਤਾਵਰਣ ਬਚਾਉਣ ਲਈ ਆਪਣਾ ਯੋਗਦਾਨ ਪਾਵੇ ਕਿਉਂਕਿ ਸੇਹਤਮੰਦ ਵਾਤਾਵਰਣ ਤੋਂ ਬਿਨਾ ਸੇਹਤਮੰਦ ਸਮਾਜ ਦੀ ਕਲਪਨਾ ਨਹੀ ਕੀਤੀ ਜਾ ਸਕਦੀ। ਇਸ ਮੌਕੇ ਡਾ. ਧਰਮਿੰਦਰ ਨਾਗਰ, ਸ਼੍ਰੀਮਈ ਚੱਕਰਵਰਤੀ, ਡਾਇਰੈਕਟਰ ਏ.ਬੀ.ਡੀ ਐਮ ਵਿਕਰਮ ਪਗਾਰੀਆ, ਐਮ.ਡੀ ਐਨ.ਆਈ.ਸੀ.ਐਸ ਡਾ. ਆਰ.ਕੇ. ਮਿਸ਼ਰਾ, ਡਾ. ਭੁਪਿੰਦਰਪਾਲ ਕੌਰ ਅਤੇ ਡਾ. ਰੁਪਿੰਦਰਜੀਤ ਸੈਣੀ ਵੀ ਹਾਜ਼ਰ ਸਨ।

Have something to say? Post your comment

 

More in Health

ਸਿਹਤ ਵਿਭਾਗ ਨੇ ਕੱਢੀ ਟੀ. ਬੀ. ਜਾਗਰੂਕਤਾ ਰੈਲੀ 

ਮੈਡੀਕਲ ਕਾਲਜ ਵਿਖੇ ‘ਮ੍ਰਿਤਕ ਦੇਹਾਂ ਦੇ ਅੰਗਾਂ ਦੀ ਪ੍ਰਾਪਤੀ ਦੀ ਵਰਕਸ਼ਾਪ ਤੇ ਪੇਟ ਦੇ ਅੰਗਾਂ ਦੀ ਪ੍ਰਾਪਤੀ ਬਾਰੇ ਮਾਸਟਰ ਕਲਾਸ’ ‘ਚ ਮਾਹਰਾਂ ਵੱਲੋਂ ਚਰਚਾ

ਉਘੇ ਕਿ੍ਕਟ ਖਿਡਾਰੀ ਸ਼ੁਭਮਨ ਗਿੱਲ ਨੇ ਜ਼ਿਲ੍ਹਾ ਹਸਪਤਾਲ ਨੂੰ ਮੈਡੀਕਲ ਉਪਕਰਨ ਦਾਨ ਕੀਤੇ

ਖਾਣ-ਪੀਣ ਦੀਆਂ ਸੁਰੱਖਿਅਤ ਅਤੇ ਸਿਹਤਮੰਦ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਵਿਧਾਨ ਸਭਾ ਵਿਖੇ "ਈਟ ਰਾਈਟ" ਮੇਲਾ ਕਰਵਾਇਆ

ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ : ਡਾ. ਪ੍ਰੀਤੀ ਯਾਦਵ

ਸੈਕਟਰ 69 ਦੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ’ਚ ਸਿਹਤ ਸੇਵਾਵਾਂ ਸ਼ੁਰੂ ਹੋਈਆਂ

ਸੀ ਐਮ ਦੀ ਯੋਗਸ਼ਾਲਾ ਤਹਿਤ  ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਨਾਗਰਿਕਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰ ਰਹੀਆਂ ਹਨ : ਐਸ.ਡੀ.ਐਮ. ਅਮਿਤ ਗੁਪਤਾ

ਜ਼ਿਲ੍ਹੇ ’ਚ ਸਫ਼ਲਤਾਪੂਰਵਕ ਚੱਲ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫ਼ਤਾ : ਸਿਵਲ ਸਰਜਨ

ਵਿਸ਼ਵ ਟੀ. ਬੀ. ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਸੁਨਾਮ ਦੀ ਹਨੂੰਮਾਨ ਰੋਲਰ ਫਿਲੌਰ ਮਿੱਲ ਨੂੰ ਮਿਲਿਆ ਸਨਮਾਨ