ਕੁਰਾਲੀ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵਾਤਾਵਰਣ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਦੀ ਵਿੱਢੀ ਮੁਹਿੰਮ ਵਿੱਚ ਸਮੂਹ ਧਾਰਮਿਕ, ਸਮਾਜਿਕ ਅਤੇ ਯੂਥ ਜਥੇਬੰਦੀਆਂ ਨੂੰ ਅੱਗੇ ਆ ਕੇ ਸਾਥ ਦੇਣ ਦੀ ਲੋੜ ਹੈ। ਇਹ ਵਿਚਾਰ ਨਵਦੀਪ ਸਿੰਘ ਗੋਲਡੀ ਮਾਨ ਭਰਾ ਅਨਮੋਲ ਗਗਨ ਮਾਨ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਇੱਥੋਂ ਨੇੜਲੇ ਪਿੰਡ ਖੇੜਾ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਇੱਕ ਸਮਾਗਮ ਦੌਰਾਨ ਪੌਦੇ ਲਗਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਵਿਧਾਨ ਸਭਾ ਹਲਕਾ ਦੀਆਂ ਸਮੁੱਚੀਆਂ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਨੂੰ ਹਰਿਆ-ਭਰਿਆ ਬਣਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਆਪਣਾ ਬਣਦਾ ਸਹਿਯੋਗ ਦੇਣ। ਇਸ ਮੌਕੇ ਪਿੰਡ ਦੇ ਨੌਜਵਾਨਾਂ ਨੇ ਹਾਜਰ ਮੋਹਤਬਰਾਂ ਅਤੇ ਪਤਵੰਤਿਆਂ ਨੂੰ ਇਨ੍ਹਾਂ ਪੌਦਿਆਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਦਾ ਭਰੋਸਾ ਦੁਆਇਆ। ਇਸ ਮੌਕੇ ਹਾਜਰ ਵਿਨੋਦ ਜੋਸ਼ੀ ਬੀ.ਡੀ.ਪੀ.ਓ ਮਾਜਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਦੇ ਹੁਕਮਾਂ ਅਨੁਸਾਰ ਬਲਾਕ ਮਾਜਰੀ ਦੇ ਸਮੁੱਚੇ ਪਿੰਡਾਂ ਦੀਆਂ ਸ਼ਾਮਲਾਤਾਂ ਵਿੱਚ ਪੌਦੇ ਲਗਾਏ ਜਾ ਰਹੇ ਹਨ ਅਤੇ ਸਰਕਾਰ ਦੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਨੀਲ ਕੁਮਾਰ ਥਾਣਾ ਮੁਖੀ ਮਾਜਰੀ, ਅਮਨਦੀਪ ਸਿੰਘ ਬੂਥਗੜ੍ਹ, ਸ਼ੁਭਮ ਗਿਰੀ ਦੋਵੇਂ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਵਿਨੋਦ ਜੋਸ਼ੀ ਬੀ.ਡੀ.ਪੀ.ਓ. ਮਾਜਰੀ, ਮਨਜੀਤ ਸਿੰਘ, ਗੁਰਮੁੱਖ ਸਿੰਘ ਦੋਵੇਂ ਸੈਕਟਰੀ, ਤਜਿੰਦਰਜੀਤ ਸਿੰਘ ਗਿੱਲ, ਪਰਮਜੀਤ ਸਿੰਘ ਅਬਿਆਣਾ ਸਮੇਤ ਇਲਾਕੇ ਦੇ ਮੋਹਤਬਰ ਅਤੇ ਪਿੰਡ ਵਾਸੀ ਹਾਜਰ ਸਨ।