Sunday, September 08, 2024
BREAKING NEWS
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕਰਕੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਲਾਭਕਾਰੀ ਸਕੀਮਾਂ ਦਾ ਨਿਰੀਖਣ ਕੀਤਾਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕਾਂਗਰਸ ‘ਚ ਵਾਪਸੀਟੋਲ ਪਲਾਜ਼ੇ ‘ਤੇ FASTag ਦੀ ਥਾਂ ‘ਤੇ ਆ ਰਿਹੈ GNSSਕੁਮਕੁਮ ਭਾਗਿਆ ਫੇਮ ਆਸ਼ਾ ਸ਼ਰਮਾ ਦਾ ਹੋਇਆ ਦੇਹਾਂਤ

Health

ਡਾਇਰੀਆ ਪੀੜਤ ਮਰੀਜ਼ਾਂ ਦਾ ਸਿਵਲ ਸਰਜਨ ਨੇ ਜਾਣਿਆ ਹਾਲ

July 26, 2024 12:08 PM
SehajTimes

ਕੁੰਭੜਾ : ਜ਼ਿਲ੍ਹੇ ਦੇ ਪਿੰਡ ਕੁੰਭੜਾ ਵਿਚ ਬੁਖ਼ਾਰ, ਦਸਤ ਅਤੇ ਉਲਟੀਆਂ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿਹਤ ਵਿਭਾਗ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਜਾ ਕੇ ਸਬੰਧਤ ਮਰੀਜ਼ਾਂ ਦਾ ਹਾਲ ਜਾਣਿਆ। ਜ਼ਿਕਰਯੋਗ ਹੈ ਕਿ ਕੁੱਝ ਮਰੀਜ਼ ਇਸ ਹਸਪਤਾਲ ਵਿਚ ਦਾਖ਼ਲ ਹਨ ਜਦਕਿ ਬਾਕੀ ਮਰੀਜ਼ ਆਪੋ-ਆਪਣੇ ਘਰੇ ਡਾਕਟਰਾਂ ਦੀ ਨਿਗਰਾਨੀ ਹੇਠ ਸਿਹਤਯਾਬ ਹੋ ਰਹੇ ਹਨ। ਡਾ. ਦਵਿੰਦਰ ਕੁਮਾਰ ਨੇ ਦਸਿਆ ਕਿ ਹਸਪਤਾਲ ਵਿਚ ਦਾਖ਼ਲ ਅਤੇ ਹੋਰ ਸਾਰੇ ਮਰੀਜ਼ਾਂ ਦੀ ਹਾਲਤ ਠੀਕ ਹੈ ਅਤੇ ਡਾਕਟਰ ਉਨ੍ਹਾਂ ਦੀ ਸਿਹਤ ’ਤੇ ਦਿਨ-ਰਾਤ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦਸਿਆ ਕਿ ਪਿੰਡ ਵਿਚ ਮੈਡੀਕਲ ਕੈਂਪ ਪਹਿਲਾਂ ਹੀ ਲਗਾ ਦਿਤਾ ਗਿਆ ਹੈ ਜਿਹੜਾ 24 ਘੰਟੇ ਚੱਲ ਰਿਹਾ ਹੈ। ਪ੍ਰਭਾਵਿਤ ਲੋਕਾਂ ਨੂੰ ਓ.ਆਰ.ਐਸ. ਦੇ ਪੈਕੇਟ ਅਤੇ ਜ਼ਰੂਰੀ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਸਰਵੇ ਵੀ ਕੀਤਾ ਹੈ ਤਾਂਕਿ ਕੋਈ ਮਾਮਲਾ ਸਾਹਮਣੇ ਆਉਣ ਤੋਂ ਪਹਿਲਾਂ ਹੀ ਲੋੜੀਂਦੀ ਮੈਡੀਕਲ ਸਹਾਇਤਾ ਦਿਤੀ ਜਾ ਸਕੇ। ਇਸ ਤੋਂ ਇਲਾਵਾ ਪਿੰਡ ਦੇ ਪ੍ਰਭਾਵਤ ਏਰੀਏ ਵਿਚ ਹੋ ਰਹੀ ਪਾਣੀ ਦੀ ਸਪਲਾਈ ਦੀਆਂ ਲਾਈਨਾਂ ’ਚੋਂ ਅਤੇ ਹੋਰ ਥਾਈਂ ਪਾਣੀ ਦੇ ਸੈਂਪਲ ਵੀ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਮਰੀਜ਼ਾਂ ਦੀ ਸਿਹਤ ਦਾ ਪੂਰਾ ਖ਼ਿਆਲ ਰਖਿਆ ਜਾ ਰਿਹਾ ਹੈ।
           ਇਸ ਦੌਰਾਨ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਣੀ ਉਬਾਲ ਕੇ ਪੀਣ ਅਤੇ ਬੁਖ਼ਾਰ ਜਾਂ ਹੋਰ ਸਬੰਧਤ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ ’ਤੇ ਹੀ ਨਜ਼ਦੀਕੀ ਸਿਹਤ ਕੇਂਦਰ ਵਿਚ ਪਹੁੰਚਣ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਗੰਧਲੇਪਣ ਕਾਰਨ ਅਜਿਹੀਆਂ ਬੀਮਾਰੀਆਂ ਹੋ ਜਾਂਦੀਆਂ ਹਨ, ਇਸ ਲਈ ਸਭ ਨੂੰ ਫ਼ਿਲਟਰ ਕੀਤਾ ਪਾਣੀ ਜਾਂ ਉਬਾਲਿਆ ਪਾਣੀ ਪੀਣਾ ਚਾਹੀਦਾ ਹੈ ਖ਼ਾਸਕਰ ਬਰਸਾਤ ਦੇ ਮੌਸਮ ਵਿਚ ਇਹ ਬੇਹੱਦ ਜ਼ਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਹੋਰ ਲੋਕ ਬੀਮਾਰੀ ਦੀ ਲਪੇਟ ਵਿਚ ਨਾ ਆਉਣ ਅਤੇ ਮਰੀਜ਼ ਜਲਦ ਤੋਂ ਜਲਦ ਰਾਜ਼ੀ ਹੋਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਸਬੰਧੀ ਕਿਸੇ ਵੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ. ਚੀਮਾ ਵੀ ਮੌਜੂਦ ਸਨ।

Have something to say? Post your comment

 

More in Health

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ

ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

39ਵਾਂ ਰਾਸ਼ਟਰੀ ਨੇਤਰ ਦਾਨ ਪੰਦਰਵਾੜਾ: ਲੋਕਾਂ ਨੂੂੰ ਨੇਤਰ ਦਾਨ ਜਿਹੇ ਨੇਕ ਕਾਰਜ ਲਈ ਵਧ-ਚੜ੍ਹਕੇ ਅੱਗੇ ਆਉਣਾ ਚਾਹੀਦਾ ਹੈ : ਡਾ ਬਲਬੀਰ ਸਿੰਘ

ਸਿਹਤ ਵਿਭਾਗ ਵਲੋਂ ਅੱਖਾਂ ਦਾਨ ਪੰਦਰਵਾੜਾ 25 ਅਗੱਸਤ ਤੋਂ   

ਡਾਕਟਰਾਂ ਨਾਲ ਕਿਸੇ ਪ੍ਰਕਾਰ ਦੀ ਵਧੀਕੀ ਬਰਦਾਸ਼ਤ ਨਹੀਂ ਹੋਵੇਗੀ : ਵਿਧਾਇਕ ਅਜੀਤਪਾਲ ਸਿੰਘ ਕੋਹਲੀ

ਜ਼ਿਲ੍ਹੇ ’ਚ ਏਡਜ਼ ਜਾਗਰੂਕਤਾ ਅਤੇ ਜਾਂਚ ਮੁਹਿੰਮ ਸ਼ੁਰੂ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਸਖ਼ਤੀ

ਮੁੱਖ ਮੰਤਰੀ ਵੱਲੋਂ ‘ਹਰ ਸ਼ੁੱਕਰਵਾਰ, ਡੇਂਗੂ 'ਤੇ ਵਾਰ’ ਮੁਹਿੰਮ ਦਾ ਆਗਾਜ਼

ਮੁਲਾਜ਼ਮਾਂ ਦਾ ਵਫ਼ਦ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ 

ਸਰਕਾਰੀ ਸਿਹਤ ਸੰਸਥਾਵਾਂ ਵਿਚ ਸਤਨਪਾਨ ਹਫ਼ਤਾ ਸ਼ੁਰੂ