Friday, October 18, 2024
BREAKING NEWS
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀਬੱਬੂ ਮਾਨ 'ਤੇ ਗਿੱਪੀ ਗਰੇਵਾਲ ਨੂੰ ਛੱਡ ਕਈ ਗਾਇਕਾਂ ਦੀ ਸੁਰੱਖਿਆ ਲਈ ਵਾਪਿਸਭਗਵੰਤ ਮਾਨ ਦੀ ਸਿਹਤ ਪੂਰੀ ਤਰ੍ਹਾਂ ਠੀਕ

Malwa

ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਨਸ਼ਿਆਂ ਨੂੰ ਠੱਲ ਪਾਉਣ ਲਈ ਸਾਬਕਾ ਪੁਲਿਸ ਮੁਲਾਜ਼ਮ ਦੇਣ ਸਾਥ : ਭੁੱਲਰ

July 26, 2024 01:40 PM
SehajTimes

ਪਟਿਆਲਾ : ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਇੱਕ ਅਹਿਮ ਪਹਿਲਕਦਮੀ ਕਰਦਿਆਂ ਭਾਈਚਾਰਕ ਸਾਂਝ ਅਤੇ ਆਪਸੀ ਸਹਿਯੋਗ ਨੂੰ ਪ੍ਰਫੁੱਲਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਅੱਜ ਸੇਵਾ ਮੁਕਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਟਿਆਲਾ ਰੇਂਜ ਪੱਧਰੀ ਮੀਟਿੰਗ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੋਈ ਇਸ ਮੀਟਿੰਗ ਵਿੱਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ, ਐਸਐਸਪੀ ਮਲੇਰਕੋਟਲਾ ਡਾ: ਸਿਮਰਤ ਕੌਰ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਚਾਰ ਜ਼ਿਲ੍ਹਿਆਂ ਤੋਂ ਇੰਸਪੈਕਟਰ ਅਤੇ ਇਸ ਤੋਂ ਉਪਰਲੇ ਰੈਂਕ ਦੇ 150 ਤੋਂ ਵੱਧ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਮੌਜੂਦਾ ਅਤੇ ਸੇਵਾਮੁਕਤ ਪੁਲਿਸ ਕਰਮਚਾਰੀਆਂ ਵਿਚਕਾਰ ਪਾੜੇ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਦੀ ਮਦਦ ਅਹਿਮ ਹੈ, ਇਸ ਲਈ ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਨਸ਼ਿਆਂ ਨੂੰ ਠੱਲ ਪਾਉਣ ਲਈ ਸਾਬਕਾ ਪੁਲਿਸ ਮੁਲਾਜ਼ਮ ਸਾਥ ਦੇਣ। ਉਨ੍ਹਾਂ ਕਿਹਾ ਕਿ ਭਾਂਵੇ ਉਹ ਪੁਲਿਸ ਵਿੱਚੋ ਰਿਟਾਇਡ ਹੋ ਚੁੱਕੇ ਹਨ ਪਰੰਤੁ ਫਿਰ ਵੀ ਉਨ੍ਹਾਂ ਵੱਲੋ ਨਸ਼ਾ ਵਿਕਣ ਸਬੰਧੀ ਆਪਣਾ ਫਰਜ ਸਮਝਦੇ ਹੋਏ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਥਾਣਾ ਪੱਧਰ ‘ਤੇ ਜੋ ਵੀ ਕਮੇਟੀ ਬਣਾਈ ਜਾਵੇਗੀ ਉਸ ਵਿੱਚ ਰਿਟਾਇਡ ਅਧਿਕਾਰੀਆਂ/ਕਰਮਚਾਰੀਆਂ ਨੂੰ ਸਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਰਿਟਾਇਡ ਪੁਲਿਸ ਅਧਿਕਾਰੀਆਂ ਦਾ ਇਕ ਵੱਖਰਾ ਵੱਟਸ ਐਪ ਗਰੁੱਪ ਵੀ ਬਣਾਇਆ ਜਾਵੇਗਾ ਜਿਸ ਵਿੱਚ ਉਹ ਹਰ ਕਿਸਮ ਦੀ ਜਾਣਕਾਰੀ ਸਾਂਝੀ ਕਰ ਸਕਣਗੇ।

ਵਿਚਾਰ-ਵਟਾਂਦਰੇ ਦੌਰਾਨ ਪ੍ਰਾਪਤ ਫੀਡਬੈਕ ਮੁਤਾਬਕ ਸੇਵਾਮੁਕਤ ਕਰਮਚਾਰੀਆਂ ਨਾਲ ਮੀਟਿੰਗਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਸਟੇਸ਼ਨ ਪੱਧਰ 'ਤੇ ਨਿਯਮਤ ਗੱਲਬਾਤ ਲਈ ਮੀਟਿੰਗਾਂ ਕਰਨਾ, ਹਰੇਕ ਪੁਲਿਸ ਸਟੇਸ਼ਨ 'ਤੇ ਸੇਵਾਮੁਕਤ ਪੁਲਿਸ ਕਰਮਚਾਰੀਆਂ ਦਾ ਇੱਕ ਰਜਿਸਟਰ ਰੱਖਣਾ, ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਵਾਂ ਨੂੰ ਹੱਲ ਕਰਨ ਲਈ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਨਿਯਮਤ ਮੀਟਿੰਗਾਂ ਕਰਨਾ ਸ਼ਾਮਲ ਹੈ। ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਐਸਐਸਪੀਜ਼ ਅਤੇ ਹੋਰ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਨਮਾਨ ਨੂੰ ਬਰਕਰਾਰ ਰੱਖਣ ਨੂੰ ਯਕੀਨੀ ਬਣਾਉਣ। ਮ੍ਰਿਤਕ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ, ਸੇਵਾਮੁਕਤੀ ਪਾਰਟੀਆਂ ਦਾ ਆਯੋਜਨ ਕਰਨ ਅਤੇ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਯਤਨਾਂ ਬਾਰੇ ਵੀ ਚਰਚਾ ਕੀਤੀ ਗਈ। ਇਸ ਤੋਂ ਬਿਨ੍ਹਾਂ ਸੇਵਾਮੁਕਤ ਕਰਮਚਾਰੀਆਂ ਦੇ ਬੱਚਿਆਂ ਲਈ ਪੁਲਿਸ ਡੀਏਵੀ ਸਕੂਲਾਂ ਵਿੱਚ ਫੀਸਾਂ ਵਿੱਚ ਰਿਆਇਤਾਂ ਅਤੇ ਨੌਕਰੀਆਂ ਵਿੱਚ ਰਾਖਵਾਂਕਰਨ ਪ੍ਰਦਾਨ ਕਰਨਾ, ਸਾਬਕਾ ਪੁਲਿਸ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨਜਿੱਠਣ ਲਈ ਇੱਕ ਵਿਸ਼ੇਸ਼ ਰਜਿਸਟਰ ਰੱਖਣਾ ਵੀ ਸ਼ਾਮਲ ਸੀ। ਸ੍ਰੀਵਾਸਤਵ ਸਰ ਦੁਆਰਾ ਡੀਏਵੀ ਸਕੂਲ ਕਮੇਟੀ ਦੀ ਨਿਗਰਾਨੀ, ਸੇਵਾਮੁਕਤ ਪੁਲਿਸ ਕਰਮਚਾਰੀਆਂ ਨੂੰ ਚੋਣਾਂ ਦੌਰਾਨ ਹਥਿਆਰ ਜਮ੍ਹਾਂ ਕਰਨ ਤੋਂ ਛੋਟ ਦੇਣ, ਪੁਲਿਸ ਲਾਈਨ ਹਸਪਤਾਲ ਵਿਖੇ ਸਿਹਤ ਸਹੂਲਤਾਂ ਵਿੱਚ ਸੁਧਾਰ ਅਤੇ ਸੇਵਾਮੁਕਤ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਨੂੰ ਸਮੇਂ ਸਿਰ ਕਲੀਅਰ ਕਰਨ ਨੂੰ ਯਕੀਨੀ ਬਣਾਉਣਾ ਵੀ ਸ਼ਾਮਲ ਸਨ।

ਡੀ.ਆਈ.ਜੀ ਨੇ ਰਿਟਾਇਡ ਅਧਿਕਾਰੀਆਂ/ਕਰਮਚਾਰੀਆਂ ਪਾਸੋਂ ਉਨ੍ਹਾਂ ਦੀਆਂ/ਉਨ੍ਹਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਬਾਰੇ ਪੁੱਛਿਆ ਅਤੇ ਉਸ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਭਰੋਸਾ ਦਿੱਤਾ। ਉਪਰੋਕਤ ਤੋ ਇਲਾਵਾ ਰਿਟਾਇਡ ਕਰਮਚਾਰੀਆਂ ਨੇ ਦੱਸਿਆ ਕਿ ਨਵੇਂ ਪ੍ਰੋਬੇਸ਼ਨਰ ਭਰਤੀ ਕਰਮਚਾਰੀਆਂ ਦੇ ਪੁਲਿਸ ਇੰਨਵੈਸਟੀਗੇਸਨ ਕਰਨ ਦੇ ਤਰੀਕਿਆਂ ਦੇ ਸਪੈਸ਼ਲ ਕੋਰਸ ਚਲਾਏ ਜਾਣ ਜਿਸ ਵਿੱਚ ਉਨ੍ਹਾਂ ਵੱਲੋ ਆਪਣੇ ਤਜੁਰਬੇ ਦੇ ਅਧਾਰ ‘ਤੇ ਉਨ੍ਹਾਂ ਨੂੰ ਲੈਕਚਰ ਦੇਣ ਲਈ ਬੁਲਾਇਆ ਜਾਵੇ ਜਿਸ ਸਬੰਧੀ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦਿੰਦੇ ਹੋਏ ਕਿਹਾ ਗਿਆ ਕਿ ਇਸ ਸਬੰਧੀ ਸੈਮੀਨਾਰ ਲਗਾਏ ਜਾਣਗੇ ਜਿਸ ਵਿੱਚ ਉਨ੍ਹਾਂ ਨੂੰ ਇੰਨਵੈਸਟੀਗੇਸਨ ਬਾਬਤ ਲੈਕਚਰ ਦੇਣ ਲਈ ਉਚੇਚੇ ਤੌਰ ਤੇ ਸੱਦਾ ਦਿੱਤਾ ਜਾਵੇਗਾ। ਇਸ ਤੋ ਇਲਾਵਾ ਉਨ੍ਹਾਂ ਵੱਲੋ ਕਿਹਾ ਗਿਆ ਕਿ ਆਉਣ ਵਾਲੀ 15 ਅਗਸਤ (ਅਜਾਦੀ ਦਿਹਾੜੇ) ਮੌਕੇ ਹੋਣ ਵਾਲੇ ਸਮਾਗਮ ਦੌਰਾਨ ਸਮਾਗਮ ਵਿੱਚ ਰਿਟਾਇਡ ਕਰਮਚਾਰੀਆਂ ਲਈ ਰਾਖਵੀਂ ਕੁਰਸੀਆਂ ਲਗਾਉਣ ਦੀ ਸਹੂਲਤ ਹੋਣੀ ਚਾਹੀਦੀ ਹੈ ਜਿਸ ਬਾਰੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰਜ ਨੂੰ ਲਿਖਕੇ ਭੇਜਿਆ ਜਾਵੇਗਾ। ਇਸ ਦੌਰਾਨ, ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸਨ ਪਟਿਆਲਾ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ਜਿਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਐਸ.ਪੀ/ਡੀ.ਐਸ.ਪੀ/ਇੰਸਪੈਕਟਰ ਤੋ ਐਸ.ਆਈ ਰੈਂਕ ਦੇ ਕਰੀਬ 150 ਦੇ ਰਿਟਾਇਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ।

 

Have something to say? Post your comment

 

More in Malwa

ਕਿਸਾਨਾਂ ਨੇ ਕਣਕ ਦੇ ਸਮਰਥਨ ਮੁੱਲ 'ਚ ਵਾਧਾ ਨਕਾਰਿਆ 

ਪਿੰਡ ਹੈਦਰ ਨਗਰ ਦਾ ਸਰਵਪੱਖੀ ਵਿਕਾਸ ਕਰਵਾ ਕੇ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ : ਅਮਰਜੀਤ ਕੌਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਲਕੇ ਕਰੇਗੀ ਮਾਲੇਰਕੋਟਲਾ ਤੇ ਅਮਰਗੜ੍ਹ ਦੇ ਵਿਧਾਇਕਾ ਦੇ ਦਫਤਰਾਂ ਦਾ ਘਿਰਾਓ

ਮਿੱਠੇਵਾਲ ਪਿੰਡ ਤੋਂ ਕੁਲਦੀਪ ਸਿੰਘ ਧਾਲੀਵਾਲ ਸਰਪੰਚੀ ਦੀ ਚੋਣ ਜਿੱਤੇ

ਤੋਲਾਵਾਲ ਵਿਖੇ ਅਜੀਬ  ਕਿਸਮ ਦਾ ਮਾਮਲਾ ਆਇਆ ਸਾਹਮਣੇ 

ਪਿੰਡ  ਭੂਦਨ ਨੂੰ ਬਣਾਵਾਂਗੇ ਨਮੂਨੇ ਦਾ ਪਿੰਡ  ਕਰਵਾਇਆ ਜਾਵੇਗਾ  ਸਰਬਪੱਖੀ ਪਿੰਡ ਦਾ ਵਿਕਾਸ

ਪਿੰਡ ਬੱਲ੍ਹੋ 'ਚ ਸਰਪੰਚੀ ਦਾ ਤਾਜ ਬੀਬੀ ਅਮਰਜੀਤ ਕੌਰ ਸਿਰ ਸਜਿਆ

ਜਸਵੰਤ ਦਰਦਪਰੀਤ ਸਰਪੰਚ ਅਤੇ ਪਤਨੀ  ਪੰਚ ਬਣੇ

ਮਾਲੇਰਕੋਟਲਾ ਪੁਲਿਸ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 02 ਵਿਅਕਤੀ ਗ੍ਰਿਫਤਾਰ

ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਤੋਂ ਸਿੱਖਿਆ ਲੈ ਕੇ ਦੂਸਰਿਆਂ ਦੀ ਮਦਦ ਕਰਨ ਤੇ ਮਾਨਵਤਾ ਦੀ ਭਲਾਈ ਵਾਸਤੇ ਅੱਗੇ ਆਉਣ ਦਾ ਸੱਦਾ