Thursday, November 21, 2024

Malwa

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗ਼ੈਰ - ਸਰਕਾਰੀ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣ ਦੀ ਅਪੀਲ

July 26, 2024 01:44 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪੋ ਆਪਣੇ ਦਫ਼ਤਰਾਂ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇਣੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਨੂੰ ਪਹਿਲ ਦੇਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਇਸ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਗੈਰ ਸਰਕਾਰੀ ਅਦਾਰਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਬੋਰਡਾਂ ਉਪਰ ਪੰਜਾਬੀ ਭਾਸ਼ਾ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਵੱਖ ਵੱਖ ਸਮੇਂ ਤੇ ਪਹਿਲਾਂ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਸਮੂਹ ਸਰਕਾਰੀ ਦਫ਼ਤਰਾਂ / ਵਿਭਾਗਾਂ / ਅਦਾਰਿਆਂ / ਸੰਸਥਾਵਾਂ / ਵਿਦਿਅਕ ਅਦਾਰਿਆਂ / ਬੋਰਡਾਂ / ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ / ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਾਪਰਕ ਅਦਾਰਿਆਂ ਦੇ ਨਾਂ ਅਤੇ ਸੜਕਾਂ ਦੇ ਨਾਂ / ਨਾਂ ਪੱਟੀਆਂ / ਮੀਲ ਪੱਥਰ / ਸਾਈਨ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ ਸਭ ਤੋਂ ਉੱਪਰ ਲਿਖੀ ਜਾਵੇ ਅਤੇ ਪੰਜਾਬੀ ਤੋਂ ਬਾਅਦ ਕਿਸੇ ਹੋਰ ਭਾਸ਼ਾ ਨੂੰ ਲਿਖਿਆ ਜਾ ਸਕਦਾ ਹੈ। ਸਮੂਹ ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰਾਜ ਭਾਸ਼ਾ ਐਕਟ ਦੀ ਪਾਲਣਾ ਕਰਨ। ਉਨ੍ਹਾਂ ਸਪਸ਼ਟ ਕੀਤਾ ਕਿ ਰਾਜ ਭਾਸ਼ਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ