ਸੁਨਾਮ : ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਮੜਕਨ ਦੀ ਯੋਗ ਅਗਵਾਈ ਹੇਠ ਰੈੱਡ ਕਰਾਸ ਵਿਭਾਗ ਵੱਲੋਂ ਕਾਰਗਿਲ ਵਿਜੈ ਦਿਵਸ ਮਨਾਇਆ ਗਿਆ। ਇਸ ਸਮੇਂ ਪ੍ਰਿੰਸੀਪਲ ਮੀਨਾਕਸ਼ੀ ਮੜਕਨ ਨੇ ਕਿਹਾ ਕਿ ਅੱਜ ਅਸੀਂ ਕਾਰਗਿਲ ਯੁੱਧ ਵਿੱਚ ਬਹਾਦਰੀ ਨਾਲ ਲੜਨ ਵਾਲੇ ਸ਼ਹੀਦਾਂ ਦੇ ਬਲੀਦਾਨ ਨੂੰ ਸਲਾਮ ਕਰਦੇ ਹਾਂ ਅਤੇ ਉਹਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਰੈੱਡ ਕਰਾਸ ਵਿਭਾਗ ਦੇ ਇੰਚਾਰਜ ਪ੍ਰੋ: ਮੁਖਤਿਆਰ ਸਿੰਘ ਨੇ ਦੱਸਿਆ ਕਿ 26 ਜੁਲਾਈ ਨੂੰ ਕਾਰਗਿਲ ਵਿਜੈ ਦਿਵਸ ਵਜੋਂ ਮਨਾਇਆ ਜਾਂਦਾ ਹੈ ਕਿਉਂਕਿ ਇਸ ਦਿਨ ਭਾਰਤੀ ਫੌਜ ਨੇ ਕਾਰਗਿਲ ਵਿਚਲੀਆਂ ਚੌਂਕੀਆਂ ਤੇ ਆਪਣਾ ਕਬਜ਼ਾ ਕਰ ਲਿਆ ਸੀ, ਜਿਸ ਉੱਪਰ ਪਹਿਲਾਂ ਪਾਕਿਸਤਾਨ ਦੇ ਸੈਨਿਕਾਂ ਨੇ ਕਬਜਾ ਕਰ ਰੱਖਿਆ ਸੀ। ਇਸ ਦਿਨ ਨੂੰ ਅੱਜ 25 ਸਾਲ ਹੋ ਗਏ ਹਨ ਪਰ ਅੱਜ ਵੀ ਇਹ ਦਿਨ ਨੌਜਵਾਨਾਂ ਲਈ ਪ੍ਰੇਰਨਾ ਅਤੇ ਮਾਣ ਦਾ ਚਿੰਨ੍ਹ ਹੈ। ਇਸ ਜਿੱਤ ਨੂੰ ਪ੍ਰਾਪਤ ਕਰਨ ਲਈ ਭਾਰਤੀ ਫੌਜ ਦੇ ਨੌਜਵਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆ। ਇਸ ਮੌਕੇ ਵਾਈਸ ਪ੍ਰਿੰਸੀਪਲ ਡਾ.ਅਚਲਾ, ਡਾ.ਮਨਪ੍ਰੀਤ ਕੌਰ ਹਾਂਡਾ, ਪ੍ਰੋ: ਗਗਨਦੀਪ ਸਿੰਘ ਹਾਂਡਾ, ਪ੍ਰੋ: ਸ਼ਿਵਾਨੀ, ਪ੍ਰੋ: ਮੁਹਮੰਦ ਅਨਵਰ, ਇਨਵਰਜੀਤ ਸਿੰਘ, ਰਘਵੀਰ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ।