Friday, November 22, 2024

Chandigarh

ਮਾਨ ਸਰਕਾਰ ਦੀਆਂ ਫ਼ਸਲੀ ਵਿਭਿੰਨਤਾ ਪਹਿਲਕਦਮੀਆਂ ਨੂੰ ਬੂਰ ਪੈਣ ਲੱਗਾ, ਕਿਸਾਨ ਲੈ ਰਹੇ ਭਰਪੂਰ ਲਾਹਾ

July 26, 2024 04:37 PM
SehajTimes

ਚੰਡੀਗੜ੍ਹ : ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਬਾਗ਼ਬਾਨੀ ਅਧੀਨ ਰਕਬੇ ਵਿੱਚ ਵੱਡਾ ਵਾਧਾ ਦਰਜ ਕੀਤਾ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਖੇਤਰ ਵਿੱਚ ਪਿਛਲੇ 28 ਮਹੀਨਿਆਂ ਦੌਰਾਨ ਹੋਏ ਵਾਧੇ ਦੇ ਅੰਕੜੇ ਪੇਸ਼ ਕਰਦਿਆਂ ਦੱਸਿਆ ਕਿ ਮਾਨ ਸਰਕਾਰ ਵੱਲੋਂ ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਬਾਗ਼ਬਾਨੀ ਹੇਠ ਕੁੱਲ ਰਕਬਾ 42,406 ਹੈਕਟੇਅਰ ਤੱਕ ਵਧਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ 2022 ਤੋਂ ਪਹਿਲਾਂ ਬਾਗ਼ਬਾਨੀ ਹੇਠ ਰਕਬਾ 4,39,210 ਹੈਕਟੇਅਰ ਸੀ, ਜੋ ਹੁਣ ਵਧ ਕੇ 4,81,616 ਹੈਕਟੇਅਰ ਹੋ ਗਿਆ ਹੈ ਅਤੇ ਇਹ ਫ਼ਸਲੀ ਵਿਭਿੰਨਤਾ ਅਧੀਨ ਅਹਿਮ ਪ੍ਰਗਤੀ ਦਾ ਸੰਕੇਤ ਹੈ।ਕੈਬਨਿਟ ਮੰਤਰੀ ਨੇ ਵਿਸਥਾਰ ਨਾਲ ਦੱਸਿਆ ਕਿ ਪਿਛਲੇ 28 ਮਹੀਨਿਆਂ ਦੌਰਾਨ ਫ਼ਲਾਂ ਦੀ ਕਾਸ਼ਤ ਅਧੀਨ ਰਕਬਾ 6,475 ਹੈਕਟੇਅਰ ਦੇ ਵਾਧੇ ਨਾਲ 96,686 ਹੈਕਟੇਅਰ ਤੋਂ ਵਧ ਕੇ 1,03,161 ਹੈਕਟੇਅਰ ਹੋ ਗਿਆ ਹੈ, ਜਦ ਕਿ ਸਬਜ਼ੀਆਂ ਦੀ ਕਾਸ਼ਤ ਅਧੀਨ ਰਕਬਾ 35,009 ਹੈਕਟੇਅਰ ਦੇ ਵੱਡੇ ਵਾਧੇ ਨਾਲ 3,21,466 ਹੈਕਟੇਅਰ ਤੋਂ ਵਧ ਕੇ 3,56,465 ਹੈਕਟੇਅਰ ਹੋ ਗਿਆ ਹੈ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਖੁੰਬਾਂ ਦੀ ਕਾਸ਼ਤ, ਮੇਂਥਾ ਤੇਲ ਅਤੇ ਹਲਦੀ ਦੇ ਉਤਪਾਦਨ ਵਿੱਚ ਵਾਧੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਜਾਵਟੀ ਫੁੱਲਾਂ ਦੀ ਕਾਸ਼ਤ ਅਧੀਨ ਰਕਬਾ 1,728 ਹੈਕਟੇਅਰ ਤੋਂ ਵੱਧ ਕੇ 2,050 ਹੈਕਟੇਅਰ ਹੋ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅੰਕੜੇ ਬਾਗ਼ਬਾਨੀ ਵਿਭਾਗ ਦੇ ਅਣਥੱਕ ਯਤਨਾਂ ਅਤੇ ਪੰਜਾਬ ਵਿੱਚ ਖੇਤੀਬਾੜੀ ਵਿਭਿੰਨਤਾ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰ-ਦਰਸ਼ੀ ਸੋਚ ਦੀ ਸਫ਼ਲਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਅਧੀਨ ਬਾਗ਼ਬਾਨੀ ਦੀ ਕਾਸ਼ਤ ਵਿੱਚ ਵਾਧਾ ਟਿਕਾਊ ਖੇਤੀ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਵਿੱਚ ਅਹਿਮ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਰਕਬੇ ਹੇਠ ਇਹ ਵਾਧਾ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਬਦਲਵੀਆਂ, ਮੁਨਾਫ਼ੇ ਵਾਲੀਆਂ ਫ਼ਸਲਾਂ ਦੀ ਕਾਸ਼ਤ ਨੂੰ ਅਪਣਾਉਣ ਵਾਸਤੇ ਉਤਸ਼ਾਹਿਤ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦਾ ਸਬੂਤ ਹੈ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹਾਲ ਹੀ ਵਿੱਚ ਸੋਧੇ ਹੋਏ ਨਵੇਂ ਨਰਸਰੀ ਨਿਯਮ ਵੀ ਜਾਰੀ ਕੀਤੇ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ