Friday, October 18, 2024
BREAKING NEWS
ਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇਪੰਜਾਬ ਪੁਲਿਸ ਵੱਲੋਂ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰਕੇ ਡਕੈਤੀ ਦੀ ਕੋਸ਼ਿਸ਼ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਪੰਚ ਦੇ ਅਹੁਦਿਆਂ ਦੀ ਨਿਲਾਮੀ ਸਬੰਧੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ਦੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾਮੋਹਾਲੀ ਦਾ ਡਰਾਈਵਿੰਗ ਟੈਸਟ ਟ੍ਰੈਕ 4 ਅਕਤੂਬਰ ਨੂੰ ਰਹੇਗਾ ਬੰਦ ਏਲਾਂਟੇ ਮਾਲ ‘ਚ ਅਚਾਨਕ ਟਾਈਲਾਂ ਡਿਗੱਣ ਨਾਲ 13 ਸਾਲਾ ਬਾਲ ਅਦਾਕਾਰਾ ਜ਼ਖਮੀ

Chandigarh

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਰਾਣੀ ਮਾਜਰਾ ਕੈਂਪ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ 

July 27, 2024 02:50 PM
SehajTimes
ਆਪ ਦੀ ਸਰਕਾਰ ਆਪ ਦੇ ਦੁਆਰ
 
 ਸੂਬੇ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਬੂਹੇ 'ਤੇ ਜਾ ਕੇ ਸੇਵਾਵਾਂ ਦਿੱਤੀਆਂ ਹਨ 
 
 ਸਰਕਾਰ ਨੇ 43 ਸੇਵਾਵਾਂ ਦੀ ਪ੍ਰਾਰਥੀ ਦੇ ਘਰ ਤੱਕ ਸੁਵਿਧਾ ਡਾਇਲ 1076 ਰਾਹੀਂ ਸ਼ੁਰੂ ਕਰਕੇ ਲੋਕਾਂ ਪ੍ਰਤੀ ਵਚਨਬੱਧਤਾ ਦਿਖਾਈ ਰਾਣੀ ਮਾਜਰਾ 
 
ਰਾਣੀ ਮਾਜਰਾ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਵਿਭਾਗਾਂ ਬਾਰੇ ਮੰਤਰੀ ਸ਼੍ਰੀਮਤੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਲੋਕ ਭਲਾਈ ਅਤੇ ਸਿਹਤ ਅਤੇ ਸਿੱਖਿਆ ਖੇਤਰ ਦੀ ਮਜ਼ਬੂਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਹਮੇਸ਼ਾਂ ਪਹਿਲਾ ਅਤੇ ਪ੍ਰਮੁੱਖ ਏਜੰਡਾ ਰਹੇਗਾ। ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ 'ਆਪ ਦੀ ਸਰਕਾਰ ਆਪ ਦੇ ਦੁਆਰ' ਦੇ ਤਹਿਤ ਰਾਣੀ ਮਾਜਰਾ ਵਿਖੇ ਲਾਏ ਗਏ ਸੁਵਿਧਾ ਕੈਂਪ ਚ ਲੋਕਾਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਨੂੰ ਸੁਣਦੇ ਹੋਏ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਹ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਲੋਕਾਂ ਦੇ ਰੁਟੀਨ ਦੇ ਕੰਮ ਕਰਨ ਲਈ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਚ ਆਉਣ ਦੀ ਬਜਾਏ ਉਨ੍ਹਾਂ ਦੇ ਪਿੰਡਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਜਿੱਥੇ ਸਾਰੇ ਮਹੱਤਵਪੂਰਨ ਅਧਿਕਾਰੀ ਜਿਵੇਂ ਕਿ ਐਸ.ਡੀ.ਐਮ., ਤਹਿਸੀਲਦਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ (ਡੀ.ਐਸ.ਐਸ.ਓ.), ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.), ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.), ਜ਼ਿਲ੍ਹਾ ਸਮਾਜਿਕ ਨਿਆਂਕਰਤਾ ਤੇ ਅਧਿਕਾਰਿਤਾ ਅਤੇ ਘੱਟ ਗਿਣਤੀ ਬਾਰੇ ਅਫ਼ਸਰ, ਕਾਨੂੰਗੋ, ਪਟਵਾਰੀ, ਐਸ.ਡੀ.ਓ., ਕਾਰਜਕਾਰੀ ਇੰਜੀਨੀਅਰ ਅਤੇ ਹੋਰ ਅਧਿਕਾਰੀ ਅਰਜ਼ੀਆਂ ਸਵੀਕਾਰ ਕਰਨ ਅਤੇ ਸੇਵਾਵਾਂ ਪ੍ਰਦਾਨ ਕਰਨ ਲਈ ਮੌਜੂਦ ਰਹਿੰਦੇ ਹਨ।
 
 
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਦਿੱਤੀ ਜਾ ਰਹੀ ਸਹੂਲਤ ਸਿਰਫ਼ ਇਨ੍ਹਾਂ ਕੈਂਪਾਂ ਤੱਕ ਹੀ ਸੀਮਤ ਨਹੀਂ ਹੈ, ਉਨ੍ਹਾਂ ਨੂੰ ਟੋਲ-ਫ੍ਰੀ ਨੰਬਰ 1076 'ਤੇ ਡਾਇਲ ਕਰਕੇ 43 ਸੂਚਿਤ ਸੇਵਾਵਾਂ ਘਰ-ਘਰ ਜਾ ਕੇ ਦੇਣ ਦੀ ਪਹਿਲਕਦਮੀ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੈਂਕੜੇ ਲੋਕ ਘਰ ਬੈਠ ਕੇ ਹੀ ਸੇਵਾ ਪ੍ਰਾਪਤ ਕਰਨ ਦੀ ਇਸ ਸਕੀਮ ਦਾ ਲਾਭ ਉਠਾ ਰਹੇ ਹਨ ਜੋ ਕਿ ਲੋਕਾਂ ਵਿੱਚ ਹਰਮਨ ਪਿਆਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਡਾਇਲ 1076 ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾ ਰਹੀਆਂ ਜ਼ਿਆਦਾਤਰ ਸੇਵਾਵਾਂ ਅਜਿਹੀਆਂ ਹਨ, ਜਿਨ੍ਹਾਂ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਜਾਂ ਸਰਕਾਰੀ ਦਫਤਰਾਂ 'ਚ ਜਾਣਾ ਪੈਂਦਾ ਸੀ ਅਤੇ ਹੁਣ ਸਰਕਾਰੀ ਨੁਮਾਇੰਦੇ ਉਨ੍ਹਾਂ ਦੇ ਘਰ ਜਾ ਕੇ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਫਰਦ, ਲੇਬਰ ਰਜਿਸਟ੍ਰੇਸ਼ਨ, ਪੈਨਸ਼ਨ, ਪੇਂਡੂ ਖੇਤਰ ਸਰਟੀਫਿਕੇਟ ਵਰਗੀਆਂ ਲੋੜੀਂਦੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਐਸ.ਡੀ.ਐਮ (ਵਾਧੂ ਚਾਰਜ) ਹਿਮਾਂਸ਼ੂ ਗੁਪਤਾ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਅੱਜ ਦੇ ਇਸ ਕੈਂਪ ਵਿੱਚ ਰਾਣੀ ਮਾਜਰਾ ਤੋਂ ਇਲਾਵਾ ਨੇੜਲੇ ਪਿੰਡਾਂ ਬਹਾਲਪੁਰ, ਸ਼ਿਆਮੀਪੁਰ, ਪਲਹੇੜੀ, ਭਗਤ ਮਾਜਰਾ ਅਤੇ ਘੰਡੌਲੀ ਦੇ ਵਸਨੀਕਾਂ ਨੂੰ ਵੀ ਸੇਵਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿਕੈਂਪ ਦੌਰਾਨ ਲੋਕਾਂ ਨੂੰ ਆਧਾਰ ਕਾਰਡ ਦੀ ਸੇਵਾ ਵੀ ਮੁਹੱਈਆ ਕਰਵਾਈ ਗਈ ਹੈ।

Have something to say? Post your comment

 

More in Chandigarh

ਮਹਿਲਾ ਏਸ਼ੀਅਨ ਚੈਂਪੀਅਨਜ਼ ਮੁਕਾਬਲੇ ਦੀ ਟਰਾਫੀ ਦਾ ਮੁਹਾਲੀ ਪੁੱਜਣ ਉੱਤੇ ਭਰਵਾਂ ਸਵਾਗਤ

ਤਖ਼ਤ ਸਾਹਿਬ ਦੇ ਜਥੇਦਾਰ ਦੀ ਅਥਾਰਟੀ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਾਂਗੇ : ਮੁੱਖ ਮੰਤਰੀ

ਪੰਜਾਬ ਪੁਲੀਸ ਦੇ ਡੀਐਸਪੀ ਗੁਰਸ਼ੇਰ ਸੰਧੂ ਖ਼ਿਲਾਫ਼ “ਜਾਲਸਾਜ਼ੀ, ਜਾਅਲੀ ਦਸਤਾਵੇਜ਼ ਬਨਾਉਣ, ਧੋਖਾਧੜੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ" ਤਹਿਤ ਮਾਮਲਾ ਦਰਜ

ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ

ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਆਯੋਜਿਤ ਸਮਾਰੋਹ ਵਿੱਚ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਮਾਨ ਸਰਕਾਰ ਦੀਆਂ ਗਲਤੀਆਂ ਕਾਰਨ ਪੰਜਾਬ ਵਿੱਚ ਝੋਨੇ ਦੀ ਖਰੀਦ ਨਹੀਂ ਹੋ ਰਹੀ : ਜਸਵੀਰ ਮਹਿਤਾ

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ