ਚੰਡੀਗੜ੍ਹ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 31ਵੇਂ ਦਿਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ 69743 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 69743 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ
22645.09 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 13046.30 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 16683.25 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 7081.20 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 6472 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 3815.6ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 31 ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 129,39423.34ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।