Thursday, September 19, 2024

Education

PPSC ਨੇ ਲੀਗਲ ਅਸਿਸਟੈਂਟ ਤੇ ਲਾਅ ਅਫ਼ਸਰਾਂ ਦੀਆਂ ਅਸਾਮੀਆਂ ਲਈ ਕਰਵਾਈ ਪ੍ਰੀਖਿਆ

July 29, 2024 02:31 PM
SehajTimes
ਉਮੀਦਵਾਰਾਂ ਨੇ ਪ੍ਰੀਖ‌ਿਆ ਲਈ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ
 
ਪਟਿਆਲਾ : ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਲੀਗਲ ਅਸਿਸਟੈਂਟ ਅਤੇ ਲਾਅ ਅਫ਼ਸਰਾਂ ਦੀਆਂ ਕੁਲ 35 ਅਸਾਮੀਆਂ ਦੀ ਸਿੱਧੀ ਭਰਤੀ ਲਈ ਅੱਜ ਕਰਵਾਈ ਗਈ ਸਾਂਝੇ ਮੁਕਾਬਲੇ ਦੀ ਲਿਖਤੀ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ ਹੋਈ। ਪੰਜਾਬੀ ਯੂਨੀਵਰਸਿਟੀ ਦੇ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਇਸ ਲਿਖਤੀ ਪ੍ਰੀਖਿਆ ਵਿੱਚ ਕਰੀਬ 600 ਉਮੀਦਵਾਰਾਂ ਨੇ ਇਮਿਤਿਹਾਨ ਦਿੱਤਾ। ਇਸ ਪ੍ਰੀਖਿਆ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਖ਼ੁਦ ਨਿਗਰਾਨੀ ਕਰ ਰਹੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਵਿਆਪਕ ਸੁਰੱਖਿਆ ਪ੍ਰਬੰਧਾਂ ਸਮੇਤ ਉਮੀਦਵਾਰਾਂ ਦੀ ਪਛਾਣ ਤੇ ਗੁਪਤਤਾ ਆਦਿ ਲਈ ਢੁਕਵੇਂ ਸਖ਼ਤ ਪ੍ਰਬੰਧ ਕੀਤੇ ਗਏ ਸਨ।
 
 
ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਲੀਗਲ ਅਸਿਸਟੈਂਟ ਦੀਆਂ ਪਸ਼ੂ ਪਾਲਣ, ਫ਼ਿਸਰੀਜ ਤੇ ਡੇਅਰੀ ਵਿਕਾਸ ਵਿਭਾਗ ‘ਚ 1 ਅਸਾਮੀ, ਆਬਕਾਰੀ ਤੇ ਕਰ ਵਿਭਾਗ ‘ਚ 2, ਸਕੂਲ ਸਿੱਖਿਆ ਵਿਭਾਗ (ਸੈਕੰਡਰੀ) ‘ਚ 7, ਸਕੂਲ ਸਿੱਖਿਆ (ਸਬੋਰਡੀਨੇਟ ਦਫ਼ਤਰ) ‘ਚ 22 ਅਸਾਮੀਆਂ ਅਤੇ ਹਾਊਸਿੰਗ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਲਾਅ ਅਫ਼ਸਰਾਂ ਦੀਆਂ 3 ਅਸਾਮੀਆਂ ਦੀ ਭਰਤੀ ਲਈ ਇਹ ਪ੍ਰੀਖਿਆ ਕਰਵਾਈ ਗਈ ਹੈ। ਚੇਅਰਮੈਨ ਨੇ ਦੱਸਿਆ ਕਿ ਹਰੇਕ ਪ੍ਰੀਖਿਆ ਦੀ ਤਰ੍ਹਾਂ ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਇਸ ਇਮਤਿਹਾਨ ਲਈ ਵੀ ਪਾਰਦਰਸ਼ਤਾ ਪੂਰੀ ਤਰ੍ਹਾਂ ਕਾਇਮ ਰੱਖਣ ਸਮੇਤ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਸਨ। ਸਕੱਤਰ ਪ੍ਰੀਖਿਆਵਾਂ ਦੇਵਦਰਸ਼ਦੀਪ ਸਿੰਘ ਨੇ ਕਿਹਾ ਕਿ ਕਮਿਸ਼ਨ ਵੱਲੋਂ ਭਰਤੀਆਂ ਲਈ ਪ੍ਰੀਖਿਆਵਾਂ ਦੌਰਾਨ ਹਰ ਤਰ੍ਹਾਂ ਦੇ ਗੁਪਤਤਾ ਤੇ ਸੁਰੱਖਿਆ ਦੇ ਪ੍ਰੋਟੋਕੋਲ ਦੀ ਪਾਲਣਾ ਸਖਤੀ ਨਾਲ ਕੀਤੀ ਜਾਂਦੀ ਹੈ। ਇਸੇ ਦੌਰਾਨ ਪ੍ਰੀਖਿਆ ਵਿੱਚ ਬੈਠਣ ਵਾਲੇ ਉਮੀਦਵਾਰਾਂ ਨੇ ਵੀ ਪੀ.ਪੀ.ਐਸ.ਸੀ. ਵੱਲੋਂ ਪੇਪਰ ਲੈਣ ਲਈ ਵਰਤੀ ਗਈ ਸਖਤੀ ਅਤੇ ਸੁਰੱਖਿਆ ਪ੍ਰਬੰਧਾਂ ਲਈ ਕਮਿਸ਼ਨ ਦੀ ਸ਼ਲਾਘਾ ਕੀਤੀ ਹੈ। ਉਮੀਦਵਾਰਾਂ ਨੇ ਕਿਹਾ ਕਿ ਪੀ.ਪੀ.ਐਸ.ਸੀ ਵਲੋਂ ਪੇਪਰ ਦੌਰਾਨ ਪਾਰਦਰਸ਼ਤਾ ਲਈ ਵੀਡੀਉਗ੍ਰਾਫੀ, ਬਾਰਕੋਡ ਸਕੈਨ ਤੇ ਫਿੰਗਰ ਪ੍ਰਿੰਟ ਵੈਰੀਫਾਈ ਕੀਤੇ ਗਏ ਹਨ। 

Have something to say? Post your comment

 

More in Education

ਨੌਜਵਾਨਾਂ ਵਿੱਚ ਕੁਦਰਤ ਅਤੇ ਵਾਤਾਵਰਨ ਨਾਲ ਪਿਆਰ ਅਤੇ ਜਾਗਰੂਕਤਾ ਵਧਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ

ਲਿੰਗ ਸਮਾਨਤਾ ਅਤੇ ਸੰਵੇਦਨਸੀਲਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ

ਸੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਟੂਰਨਾਮੈਂਟ ਵਿੱਚ ਪੰਜ ਸੋਨ ਤਗਮੇ ਜਿੱਤੇ

"ਵਿਮਨ ਕਰੀਅਰ ਏਜੰਟ" ਤਹਿਤ ਪਲੇਸਮੈਂਟ ਕੈਂਪ 18 ਸਤੰਬਰ ਨੂੰ 

ਆਰੀਅਨਜ਼ ਵਿਖੇ ਟੈਲੀਮੈਡੀਸਨ 'ਤੇ ਇਕ ਹਫ਼ਤੇ ਦਾ ਫੈਕਲਟੀ ਵਿਕਾਸ ਪ੍ਰੋਗਰਾਮ ਸਮਾਪਤ ਹੋਇਆ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਸ਼ਾਸਤਰੀ ਮਾਡਲ ਸਕੂਲ ਵਿੱਚ ਗਊ ਗਰਾਸ ਸੇਵਾ ਦੀ ਸ਼ੁਰੂਆਤ ਕੀਤੀ

ਖਾਲਸਾ ਕਾਲਜ ਮੁਹਾਲੀ ਵਿਖੇ ਅਰਦਾਸ ਨਾਲ ਹੋਈ ਅਕਾਦਮਿਕ ਸੈਸ਼ਨ 2024-25 ਦੀ ਸ਼ੁਰੂਆਤ

ਗੌਰਮਿੰਟ ਡੀ.ਪੀ.ਈ./ਲੈਕਚਰਾਰ ਯੂਨੀਅਨ ਦੀ ਇਕੱਤਰਤਾ 'ਚ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ

ਫਲਾਂ ਅਤੇ ਸਬਜ਼ੀਆਂ ਦੇ ਗੁਣਾਂ ਨਾਲ ਜਾਣੂ ਕਰਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ