Thursday, November 21, 2024

Health

ਐਸ.ਐਮ.ਓ. ਵਲੋਂ ਪਿੰਡਾਂ ਵਿਚ ਜਾਰੀ ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ

July 29, 2024 05:19 PM
SehajTimes

ਬੂਥਗੜ੍ਹ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਪਿੰਡ ਜੁਝਾਰਨਗਰ,ਤਿਊੜ ਅਤੇ ਸੁਹਾਲੀ ਵਿਖੇ ਚੱਲ ਰਹੀ ਡੇਂਗੂ ਅਤੇ ਮਲੇਰੀਆ ਵਿਰੋਧੀ ਮੁਹਿੰਮ ਦਾ ਨਿਰੀਖਣ ਕੀਤਾ ਅਤੇ ਸਿਹਤ ਕਾਮਿਆਂ ਨੂੰ ਜ਼ਰੂਰੀ ਹਦਾਇਤਾਂ ਦਿਤੀਆਂ। ਉਨ੍ਹਾਂ ਇਨ੍ਹਾਂ ਪਿੰਡਾਂ ਦੇ ਵੱਖ-ਵੱਖ ਘਰਾਂ ਵਿਚ ਜਾ ਕੇ ਉਹ ਥਾਵਾਂ ਜਾਂਚੀਆਂ ਜਿਥੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਪੈਦਾ ਹੋਣ ਦੀ ਸੰਭਾਵਨਾ ਹੁੰਦੀ ਹੈ।

ਐਸ.ਐਮ.ਓ. ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚਦਰਦ, ਅੱਖ ਦੇ ਪਿਛਲੇ ਹਿੱਸੇ ਵਿਚਦਰਦ, ਹਾਲਤਖ਼ਰਾਬਹੋਣ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨਵਗਣਾ, ਜੀ ਕੱਚਾ ਹੋਣਾਅਤੇ ਉਲਟੀਆਂ ਆਉਣਾਆਦਿਸ਼ਾਮਲਹਨ।

ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ਪਾਣੀਵਿਚਪਲਦੇ ਹਨਜਿਵੇਂ ਕੂਲਰਾਂ, ਪਾਣੀਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀਪਏ ਟਾਇਰਾਂ ਅਤੇ ਪਾਣੀਵਾਲੇ ਢੋਲਾਂ ਆਦਿਵਿਚ।ਇਨ੍ਹਾਂ ਵਿਚਪਾਣੀਨਾਖੜਾਹੋਣਦਿਤਾਜਾਵੇ। ਇਸ ਮੌਕੇ ਡਾ. ਕਿਰਨਜੀਤ ਕੌਰ, ਐਲ.ਐਚ.ਵੀ. ਗੁਰਮੀਤ ਕੌਰ, ਹੈਲਥ ਸੁਪਰਵਾਇਜ਼ਰ ਭੁਪਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Health

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ! ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ

ਜਿਲ੍ਹੇ ਵਿੱਚ 83 ਯੋਗ ਕਲਾਸਾਂ ਵਿੱਚ 2815 ਲੋਕਾਂ ਨੇ ਕਰਵਾਈ ਰਜਿਸਟਰੇਸ਼ਨ : ਵਿਨੀਤ ਕੁਮਾਰ

ਲੋਕਾਂ ’ਚ ‘ਸੀ ਐਮ ਦੀ ਯੋਗਸ਼ਾਲਾ’ ਪ੍ਰਤੀ ਦਿਨੋ ਦਿਨ ਵੱਧ ਰਿਹਾ ਉਤਸ਼ਾਹ : ਐਸ ਡੀ ਐਮ ਦਮਨਦੀਪ ਕੌਰ

ਭਾਕਿਯੂ ਉਗਰਾਹਾਂ ਨੇ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਚੁੱਕੇ ਸਵਾਲ 

ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹੇ 'ਚ ਚਲਾਈ ਡੇਂਗੂ ਜਾਂਚ ਮੁਹਿੰਮ 

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਘਰ-ਘਰ ਕੀਤੀ ਜਾਂਚ

ਐੱਸ.ਡੀ.ਐਮ. ਨੇ ਕਮਿਊਨਿਟੀ ਹੈਲਥ ਸੈਂਟਰ ਬੱਸੀ ਪਠਾਣਾਂ ਵਿਖੇ ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੜ ਆਪਣੀ ਡਾਕਟਰੀ ਭੂਮਿਕਾ ਵਿੱਚ ਆਏ

ਮੋਹਾਲੀ ’ਚ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਵਿਆਪਕ ਮੁਹਿੰਮ, ਡੀ ਸੀ ਆਸ਼ਿਕਾ ਜੈਨ ਫ਼ੇਜ਼-7 ਦੇ ਸਕੂਲ ਅਤੇ ਘਰ-ਘਰ ਜਾ ਕੇ ਕੀਤੀ ਚੈਕਿੰਗ