ਪਟਿਆਲਾ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਪੀ.ਐਮ.ਕਿਸਾਨ ਨਿਧੀ ਦੀ 18ਵੀਂ ਕਿਸ਼ਤ ਪ੍ਰਾਪਤ ਕਰਨ ਲਈ ਈ.ਕੇ.ਵਾਈ.ਸੀ. ਅਤੇ ਆਪਣੀ ਜ਼ਮੀਨ ਦਾ ਰਿਕਾਰਡ ਅੱਪਡੇਟ ਕਰਨ ਲਈ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਪਟਿਆਲਾ ਵਿਚ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਣ। ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਕਿਸਾਨ ਸਬੰਧਿਤ ਬਲਾਕ ਵਿਖੇ ਜਾ ਕੇ ਆਪਣੀ ਫ਼ਰਦ ਅਨੁਸਾਰ ਆਪਣੀ ਲੈਂਡ ਸੀਡਿੰਗ ਕਰਵਾਉਣ ਅਤੇ ਈ.ਕੇ.ਵਾਈ.ਸੀ. ਕਰਵਾਉਣ ਲਈ ਖੇਤੀਬਾੜੀ ਵਿਭਾਗ, ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਨ। ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਜ਼ਿਲ੍ਹਾ ਪਟਿਆਲਾ ਵਿਚ ਪ੍ਰਾਪਤ ਹੋਈਆਂ ਅਰਜ਼ੀਆਂ ਅਨੁਸਾਰ ਹੁਣ ਤੱਕ ਕੁਝ ਕਿਸਾਨਾਂ ਵੱਲੋਂ ਈ.ਕੇ.ਵਾਈ.ਸੀ. ਨਹੀਂ ਕਰਵਾਈ ਗਈ ਜਿਸ ਕਾਰਨ ਉਹਨਾਂ ਨੂੰ ਇਸ ਸਕੀਮ ਦਾ ਲਾਭ ਪ੍ਰਾਪਤ ਨਹੀਂ ਹੋ ਰਿਹਾ।
ਮੁੱਖ ਖੇਤੀਬਾੜੀ ਅਫ਼ਸਰ ਅਨੁਸਾਰ ਕਿਸਾਨ ਖੇਤੀਬਾੜੀ ਵਿਭਾਗ ਬਲਾਕ ਪਟਿਆਲਾ ਦੇ ਡਾ. ਜਸਪਿੰਦਰ ਕੌਰ (95017-39428), ਬਲਾਕ ਭੂਨਰਹੇੜੀ ਦੇ ਡਾ. ਵਿਮਲਪ੍ਰੀਤ ਸਿੰਘ (98159-82309), ਬਲਾਕ ਸਮਾਣਾ ਦੇ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਡਾ. ਨੀਤੂ ਰਾਣੀ (87289-56448), ਬਲਾਕ ਨਾਭਾ ਦੇ ਡਾ. ਰਸ਼ਪਿੰਦਰ ਸਿੰਘ (98789-86603) ਅਤੇ ਬਲਾਕ ਘਨੌਰ ਦੇ ਡਾ. ਜੁਪਿੰਦਰ ਸਿੰਘ ਪੰਨੂ (73070-59201) ਤੇ ਸੰਪਰਕ ਕਰਨ। ਉਹਨਾਂ ਕਿਸਾਨਾਂ ਨੂੰ ਦੱਸਿਆ ਕਿ ਈ.ਕੇ.ਵਾਈ.ਸੀ. ਦਾ ਕੰਮ 1 ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨ ਲਈ ਅਗਲੇਰੀ ਕਾਰਵਾਈ ਕੀਤੀ ਜਾ ਸਕੇ।