Friday, September 20, 2024

Education

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 31 ਜੁਲਾਈ ਨੂੰ

July 29, 2024 08:18 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵਿਖੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਅਧਿਕਾਰੀ ਨੇ ਦੱਸਿਆ ਕਿ ਮਿਤੀ 31-7-2024 ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਸਾਈਨਰਜੀ ਕੰਸਲਟੈਂਟ ਫ਼ਾਰ ਐਚ.ਯੂ.ਐਲ ਕੰਪਨੀ ਦੇ ਟੈਕਨੀਕਲ ਟਰੇਨੀ ਅਤੇ ਅਸਿਸਟੈਂਟ ਟੈਕਨੀਕਲ ਟਰੇਨੀ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਕੇਵਲ ਲੜਕੀਆਂ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਆਈ.ਟੀ.ਆਈ (ਫਿਟਰ, ਮਸੀਨਿਸਟ, ਇਲੈਕਟ੍ਰੀਸ਼ੀਅਨ, ਇੰਸਟਰੂਮੈਂਟ ਮਕੈਨਿਕ) ਅਤੇ ਉਮਰ 20-30 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ, ਮਿੰਨੀ ਸਕੱਤਰੇਤ, ਬਲਾਕ ਡੀ, ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

Have something to say? Post your comment

 

More in Education

ਨੌਜਵਾਨਾਂ ਵਿੱਚ ਕੁਦਰਤ ਅਤੇ ਵਾਤਾਵਰਨ ਨਾਲ ਪਿਆਰ ਅਤੇ ਜਾਗਰੂਕਤਾ ਵਧਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ

ਲਿੰਗ ਸਮਾਨਤਾ ਅਤੇ ਸੰਵੇਦਨਸੀਲਤਾ ਵਿਸ਼ੇ ਤੇ ਸੈਮੀਨਾਰ ਕਰਵਾਇਆ

ਸੈਮਰਾਕ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਟੂਰਨਾਮੈਂਟ ਵਿੱਚ ਪੰਜ ਸੋਨ ਤਗਮੇ ਜਿੱਤੇ

"ਵਿਮਨ ਕਰੀਅਰ ਏਜੰਟ" ਤਹਿਤ ਪਲੇਸਮੈਂਟ ਕੈਂਪ 18 ਸਤੰਬਰ ਨੂੰ 

ਆਰੀਅਨਜ਼ ਵਿਖੇ ਟੈਲੀਮੈਡੀਸਨ 'ਤੇ ਇਕ ਹਫ਼ਤੇ ਦਾ ਫੈਕਲਟੀ ਵਿਕਾਸ ਪ੍ਰੋਗਰਾਮ ਸਮਾਪਤ ਹੋਇਆ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਐਸ.ਏ.ਐਸ.ਨਗਰ ਵਿਖੇ ਪਲੇਸਮੈਂਟ ਕੈਂਪ 12 ਸਤੰਬਰ ਨੂੰ

ਸ਼ਾਸਤਰੀ ਮਾਡਲ ਸਕੂਲ ਵਿੱਚ ਗਊ ਗਰਾਸ ਸੇਵਾ ਦੀ ਸ਼ੁਰੂਆਤ ਕੀਤੀ

ਖਾਲਸਾ ਕਾਲਜ ਮੁਹਾਲੀ ਵਿਖੇ ਅਰਦਾਸ ਨਾਲ ਹੋਈ ਅਕਾਦਮਿਕ ਸੈਸ਼ਨ 2024-25 ਦੀ ਸ਼ੁਰੂਆਤ

ਗੌਰਮਿੰਟ ਡੀ.ਪੀ.ਈ./ਲੈਕਚਰਾਰ ਯੂਨੀਅਨ ਦੀ ਇਕੱਤਰਤਾ 'ਚ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ

ਫਲਾਂ ਅਤੇ ਸਬਜ਼ੀਆਂ ਦੇ ਗੁਣਾਂ ਨਾਲ ਜਾਣੂ ਕਰਾਉਣ ਲਈ ਸੈਮੀਨਾਰ ਦਾ ਆਯੋਜਨ ਕੀਤਾ