Thursday, November 21, 2024

Malwa

ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਦਾ ਆਯੋਜਨ 14 ਸਤੰਬਰ ਨੂੰ : ਦੀਪਤੀ ਗੋਇਲ

July 30, 2024 10:56 AM
SehajTimes
ਫਤਹਿਗੜ੍ਹ ਸਾਹਿਬ : ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ। ਇਹ ਜਾਣਕਾਰੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਦੀਪਤੀ ਗੋਇਲ ਨੇ ਜ਼ਿਲ੍ਹਾ ਕਚਹਿਰੀਆਂ ਅਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਵੀ 14 ਸਤੰਬਰ ਨੂੰ ਆਯੋਜਿਤ ਕੀਤੀ ਜਾ ਰਹੀ ਕੌਮੀ ਲੋਕ ਅਦਾਲਤ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮਝੌਤਾ ਸਦਨ ਵਿਖੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਹੋਣ ਵਾਲੇ ਫੈਸਲਿਆਂ ਨਾਲ ਜਿੱਥੇ ਪ੍ਰਭਾਵਿਤ ਲੋਕਾਂ ਦਾ ਕੀਮਤੀ ਸਮਾਂ ਅਤੇ ਪੈਸਾ ਬੱਚਦਾ ਹੈ ਉੱਥੇ ਹੀ ਦੋਵੇਂ ਧਿਰਾਂ ਦੀ ਆਪਸੀ ਕੁੜੱਤਣ ਵੀ ਦੂਰ ਹੁੰਦੀ ਹੈ।
  ਸ਼੍ਰੀਮਤੀ ਗੋਇਲ ਨੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਨਾਲ ਸਬੰਧਤ ਬਿਜਲੀ ਸੇਵਾਵਾਂ ਦੇ ਕੇਸਾਂ ਦਾ ਨਿਪਟਾਰਾ ਖਪਤਕਾਰਾਂ ਦੀ ਸਹਿਮਤੀ ਨਾਲ ਕਰਵਾਉਣ ਲਈ ਵੱਧ ਤੋਂ ਵੱਧ ਕੇਸ 14 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਲਗਾਏ ਜਾਣ ਤਾਂ ਜੋ ਪਾਵਰ ਕਾਰਪੋਰੇਸ਼ਨ ਦੇ ਖਪਤਕਾਰਾਂ ਅਤੇ ਅਧਿਕਾਰੀਆਂ ਦੇ ਕੀਮਤੀ ਸਮੇਂ ਦੀ ਬਚਤ ਹੋ ਸਕੇ ਅਤੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀਆਂ ਸੇਵਾਵਾਂ ਮਿਲ ਸਕਣ ਅਤੇ ਕੋਈ ਵੀ ਲੋੜਵੰਦ ਬਿਜਲੀ ਸੇਵਾਵਾਂ ਤੋਂ ਵਾਂਝਾ ਨਾ ਰਹੇ। ਇਸ ਮੀਟਿੰਗ ਵਿੱਚ ਪਾਵਰ ਕਾਰਪੋਰੇਸ਼ਨ ਦੇ ਵੱਖ-ਵੱਖ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
 
 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ