ਪਟਿਆਲਾ : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਸ੍ਰੀ ਸੰਜੀਵ ਸ਼ਰਮਾ ਅਤੇ ਉਪ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਸ੍ਰੀ ਰਵਿੰਦਰਪਾਲ ਸ਼ਰਮਾ ਦੀ ਦੇਖ ਰੇਖ ਹੇਠ ਪੋਲੋ ਗਰਾਊਂਡ ਪਟਿਆਲਾ ਵਿਖੇ ਜ਼ੋਨ ਪਟਿਆਲਾ-2 ਦੀਆਂ ਕੁੜੀਆਂ ਦੀਆਂ ਜ਼ੋਨਲ ਖੇਡਾਂ ਦੀ ਸ਼ੁਰੂਆਤ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਹੋਈ। ਜ਼ੋਨਲ ਖੇਡਾਂ ਦੇ ਪਹਿਲੇ ਬਾਸਕਿਟਬਾਲ, ਟੇਬਲ ਟੈਨਿਸ, ਬੈਡਮਿੰਟਨ ਅਤੇ ਹੋਰ ਕਈ ਖੇਡਾਂ ਦੇ ਮੁਕਾਬਲੇ ਹੋਏ। ਜ਼ੋਨ ਪਟਿਆਲਾ-2 ਦੇ ਸਕੂਲਾਂ ਦੀਆਂ ਖਿਡਾਰਣਾ ਨੇ ਪਹਿਲੇ ਦਿਨ ਵੱਡੀ ਗਿਣਤੀ ਵਿੱਚ ਇਹਨਾਂ ਖੇਡਾਂ ਵਿੱਚ ਭਾਗ ਲਿਆ। ਖਿਡਾਰਣਾਂ ਵਿੱਚ ਇਸ ਟੂਰਨਾਮੈਂਟ ਪ੍ਰਤੀ ਬਹੁਤ ਉਤਸਾਹ ਪਾਇਆ ਗਿਆ। ਇਸ ਮੌਕੇ ਡਾ. ਰਜਨੀਸ਼ ਗੁਪਤਾ ਨੇ ਦੱਸਿਆ ਕਿ ਜ਼ੋਨਲ ਖੇਡਾਂ ਸਬੰਧੀ ਸਾਰੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾ ਆਖਿਆ ਕਿ ਖਿਡਾਰੀਆਂ ਲਈ ਪੀਣ ਵਾਲੇ ਪਾਣੀ ,ਸਾਫ ਖੇਡ ਦੇ ਮੈਦਾਨ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ੍ਰੀਮਤੀ ਮਮਤਾ ਰਾਣੀ, ਸ੍ਰੀ ਸਤਵਿੰਦਰ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਮਨਦੀਪ ਕੁਮਾਰ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀਮਤੀ ਪਰਦੀਪ ਕੌਰ, ਸ੍ਰੀਮਤੀ ਟੀਨੂੰ, ਸ੍ਰੀ ਅਨਿਲ ਕੁਮਾਰ, ਸ੍ਰੀਮਤੀ ਜ਼ਾਹਿਦਾ ਕੂਰੈਸ਼ੀ, ਸ੍ਰੀਮਤੀ ਸੁਮਨ ਕੁਮਾਰੀ, ਸ੍ਰੀ ਸੰਦੀਪ ਸਿੰਘ, ਸ੍ਰੀਮਤੀ ਪਰਮਿੰਦਰਜੀਤ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਪ੍ਰਭਜੋਤ ਕੌਰ, ਸ੍ਰੀ ਸੁਰਿੰਦਰਪਾਲ ਸਿੰਘ, ਮੌਜੂਦ ਸਨ।