Thursday, November 21, 2024

Malwa

ਪਿੰਡ ਕਲਿਆਣ ਵਿਖ਼ੇ ਲਗਾਇਆ ਜਨ ਸੁਣਵਾਈ ਕੈਂਪ

July 30, 2024 08:26 PM
ਤਰਸੇਮ ਸਿੰਘ ਕਲਿਆਣੀ

 ਸੰਦੌੜ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਤੇ ਇਨ੍ਹਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਮੌਕੇ ਉੱਪਰ ਹੀ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਸੁਣਕੇ ਮੌਕੇ ਤੇ ਹੀ ਨਿਪਟਾਰਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ । ਇਸ ਕੜੀ ਤਹਿਤ ਅੱਜ ਅਹਿਮਦਗੜ੍ਹ ਸਬ ਡਵੀਜ਼ਨ ਦੇ ਪਿੰਡ ਕਲਿਆਣ ਵਿਖੇ ਪਿੰਡ ਨਿਵਾਸੀਆਂ ਦੀਆਂ ਮੁਸ਼ਕਿਲਾਂ,ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਇਆ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਪਾਲ ਸਿੰਘ ਅਤੇ ਐਸ.ਡੀ.ਐਮ. ਸ੍ਰੀ ਗੁਰਮੀਤ ਕੁਮਾਰ ਬਾਂਸਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਲੋਕਾਂ ਵਿੱਚ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਗਿਆ,ਇਸ ਮੌਕੇ ਪਿੰਡ ਕਲਿਆਣ ਦੇ ਵਸਨੀਕ ਸ੍ਰੀ ਗੁਰਮੇਲ ਸਿੰਘ ਨੇ ਆਪਣੇ ਪੁੱਤਰ ਨੂੰ ਰੂਸ ਫੌਜ਼ ਵਿੱਚ ਜਬਰੀ ਭਰਤੀ ਕਰਨ ਦਾ ਮਾਮਲਾ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੇ ਪੱਤਰ ਬੁੱਧ ਰਾਮ ਸਿੰਘ ਨੂੰ ਰੂਸ ਵਿੱਚ ਜਬਰੀ ਭਰਤੀ ਕਰ ਲਿਆ ਗਿਆ ਸੀ । ਉਸ ਵੱਲੋਂ ਇੱਕ ਮਹੀਨੇ ਦੀ ਤਨਖ਼ਾਹ ਵੀ ਭੇਜੀ ਗਈ ਸੀ। ਪਰ 26 ਦਸੰਬਰ 2023 ਤੋ ਲੈ 26 ਮਾਰਚ 2024 ਤੱਕ ਪਰਿਵਾਰ ਦੀ ਬੁੱਧ ਰਾਮ ਨਾਲ ਕੋਈ ਗੱਲਬਾਤ ਨਹੀਂ ਹੋਈ ਅਤੇ ਨਾ ਹੀ ਉਸ ਦਾ ਥਹੁ ਟਿਕਾਣਾ ਪਤਾ ਲੱਗਿਆ । ਇਸ ਲਈ ਉਨ੍ਹਾਂ ਦੀ ਬੇਨਤੀ ਹੈ ਕਿ ਉਨ੍ਹਾਂ ਦੇ ਪੱਤਰ ਬੁੱਧ ਰਾਮ ਸਿੰਘ ਨੂੰ ਭਾਰਤ ਵਾਪਸ ਲਿਆਂਦਾ ਜਾਵੇ । ਵਧੀਕ ਡਿਪਟੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਸਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜ ਪਾਲ ਸਿੰਘ ਨੇ ਕਿਹਾ ਲੋਕਾਂ ਦੀ ਖ਼ੱਜਲ-ਖ਼ੁਆਰੀ ਖਤਮ ਕਰਨ ਦੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਇੰਨ ਬਿਨ ਪਾਲਣਾ ਕਰਕੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਤੋਂ ਵਿਸ਼ੇਸ਼ ਜਨ ਸੁਣਵਾਈ ਕੈਂਪਾਂ ਰਾਹੀਂ ਪਾਰਦਰਸੀ ਤਰੀਕੇ ਨਾਲ ਲਾਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਨਸ਼ਾ ਜਾਹਰ ਕਰਦਿਆ ਕਿਹਾ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਤੁਰੰਤ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਗਈਆਂ ਹਨ । ਉਨ੍ਹਾਂ ਦੱਸਿਆ ਕਿ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਖ਼ਤ ਹਦਾਇਤ ਜਾਰੀ ਕੀਤੀ ਗਈ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਜਾਂ ਦਫ਼ਤਰਾਂ ਵਿੱਚ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਲਾਪਰਵਾਹੀ ਜਾਂ ਲੋਕਾਂ ਦੀ ਖੱਜਲ ਖ਼ੁਆਰੀ ਦੀ ਗੱਲ ਬਰਦਾਸ਼ਤ ਨਹੀ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਪੂਰਾ ਸਟਾਫ ਪਿੰਡ ਵਾਸੀ ਸਾਬਕਾ ਸਰਪੰਚ ਮਨਜੀਤ ਸਿੰਘ, ਮਾਸਟਰ ਨਿਸ਼ਾਨ ਸਿੰਘ, ਸੁਖਦੇਵ ਸਿੰਘ, ਨਿਸ਼ਾਨ ਸਿੰਘ ਮੱਲ੍ਹੀ, ਕੋਆਰਡੀਨੇਟਰ ਰਾਜੇਸ਼ ਰਿਖੀ, ਆਪਣੀ ਟੀਮ ਨਾਲ ਹਾਜਰ ਹੋਏ , ਪੱਤਰਕਾਰ ਤਰਸੇਮ ਸਿੰਘ ਕਲਿਆਣੀ, ਮੁਕੰਦ ਸਿੰਘ ਚੀਮਾ ,

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ