Friday, September 20, 2024

Sports

ਜ਼ੋਨ ਪਟਿਆਲਾ-2 ਦੇ ਕੁੜੀਆਂ ਦੇ ਜ਼ੋਨਲ ਟੂਰਨਾਮੈਂਟ ਦੇ ਦੂਜੇ ਦਿਨ ਹੋਏ ਸ਼ਾਨਦਾਰ ਮੁਕਾਬਲੇ

July 31, 2024 02:27 PM
SehajTimes

ਪਟਿਆਲਾ : ਪੰਜਾਬ ਸਰਕਾਰ ਦੇ ਸਕੂਲੀ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ, ਉਪ ਜ਼ਿਲਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ, ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਰੁਪੇਸ਼ ਕੁਮਾਰ ਅਤੇ ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੀ ਦੇਖ ਰੇਖ ਹੇਠ ਪੋਲੋ ਗਰਾਊਂਡ ਪਟਿਆਲਾ ਵਿਖੇ ਜ਼ੋਨ ਪਟਿਆਲਾ-2 ਦੀਆਂ ਕੁੜੀਆਂ ਦੀਆਂ ਜ਼ੋਨਲ ਖੇਡਾਂ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਕਰਵਾਈਆਂ ਜਾ ਰਹੀਆਂ ਹਨ। ਕੁੜੀਆਂ ਦੀਆਂ ਜ਼ੋਨਲ ਖੇਡਾਂ ਦੇ ਦੂਜੇ ਦਿਨ ਯੋਗਾ, ਖੋ-ਖੋ, ਵਾਲੀਵਾਲ ਆਦਿ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਖੋ-ਖੋ ਅੰਡਰ-14 (ਕੁੜੀਆਂ) ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਧਬਲਾਨ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਸਨੌਰੀ ਗੇਟ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਯੋਗਾ ਅੰਡਰ-14 (ਕੁੜੀਆਂ) ਵਿੱਚ ਦਾ ਬ੍ਰਿਟਿਸ਼ ਕੋ ਐਡ ਸਕੂਲ ਦੀ ਟੀਮ ਨੇ ਪਹਿਲਾ, ਸਰਕਾਰੀ ਹਾਈ ਸਕੂਲ ਅਨਾਰਦਾਨਾ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਸਿਆਣਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਅੰਡਰ-17 (ਕੁੜੀਆਂ) ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੀ ਟੀਮ ਨੇ ਪਹਿਲਾ, ਆਰਮੀ ਪਬਲਿਕ ਸਕੂਲ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸ੍ਰੀਮਤੀ ਰੁਪਿੰਦਰ ਕੌਰ (ਲੈਕ.), ਸ੍ਰੀਮਤੀ ਤੇਜਵਿੰਦਰ ਕੌਰ (ਲੈਕ.) ਸ੍ਰੀ ਪੁਨੀਤ ਚੋਪੜਾ (ਡੀ.ਪੀ.ਈ.) ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਸ੍ਰੀ ਬਲਕਾਰ ਸਿੰਘ (ਪੀ.ਟੀ.ਆਈ.) ਸ੍ਰੀ ਸਤਵਿੰਦਰ ਸਿੰਘ (ਡੀ.ਪੀ.ਈ.) ਸ੍ਰੀ ਮਨਦੀਪ ਕੁਮਾਰ (ਡੀ.ਪੀ.ਈ.) ਸ੍ਰੀ ਗੁਰਪ੍ਰੀਤ ਸਿੰਘ (ਡੀ.ਪੀ.ਈ.) ਸ੍ਰੀਮਤੀ ਪਰਦੀਪ ਕੌਰ (ਡੀ.ਪੀ.ਈ.) ਸ੍ਰੀਮਤੀ ਸੁਮਨ ਕੁਮਾਰੀ (ਡੀ.ਪੀ.ਈ) ਸ੍ਰੀਮਤੀ ਪਰਮਿੰਦਰਜੀਤ ਕੌਰ (ਡੀ.ਪੀ.ਈ.) ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ) ਸ੍ਰੀਮਤੀ ਸਿਮਨਦੀਪ ਕੌਰ (ਡੀ.ਪੀ.ਈ.) ਸ੍ਰੀਮਤੀ ਰੁਪਿੰਦਰ ਕੌਰ (ਡੀ.ਪੀ.ਈ.) ਸ੍ਰੀਮਤੀ ਯਾਦਵਿੰਦਰ ਕੌਰ (ਡੀ.ਪੀ.ਈ.) ਸ੍ਰੀ ਅਮੋਲਕ ਸਿੰਘ (ਪੀ.ਟੀ.ਆਈ.) ਸ੍ਰੀ ਸੁਰਿੰਦਰਪਾਲ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਗੁਰਦੀਪ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ।

Have something to say? Post your comment

 

More in Sports

ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ 3 ਪਟਿਆਲਾ ਜ਼ਿਲ੍ਹੇ 'ਚ 23 ਸਤੰਬਰ ਤੋ ਸ਼ੁਰੂ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ' ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਹਾਕੀ ਏਸ਼ੀਆਨ ਚੈਂਪੀਅਨਜ਼ ਟਰਾਫ਼ੀ ’ਤੇ ਭਾਰਤ ਦਾ ਪੰਜਵੀਂ ਵਾਰ ਕਬਜ਼ਾ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ : ਭਾਰਤ ਫ਼ਾਈਨਲ ਵਿੱਚ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 03 ਅਥਲੈਟਿਕਸ ਲੜਕੇ ਪਹਿਲਾ,ਦੂਜਾ ਅਤੇ ਤੀਜਾ ਸਥਾਨ ਕੀਤਾ ਹਾਸਲ 

ਡੇਰਾਬਸੀ ਦੀ ਸੁਸ਼ਮਾ ਬਾਜਵਾ ਬਣੀ ਦੇਸ਼ ਦਾ ਮਾਣ ਕਿਰਗਿਸਤਾਨ ਵਿਖੇ ਹੋਈ ਕੈਟਲਬੈੱਲ 

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ 21 ਸਤੰਬਰ ਤੋਂ 25 ਸਤੰਬਰ ਤੱਕ

"ਖੇਡਾਂ ਵਤਨ ਪੰਜਾਬ ਦੀਆਂ" ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵੱਡਾ ਕਦਮ: ਵਿਧਾਇਕ ਹੈਪੀ

ਅੰਤਰ ਰਾਸ਼ਟਰੀ ਗੋਲਡ ਮੈਡਲ ਜਿੱਤਣ ਤੇ ਗੁਰਜੀਤ ਕੌਰ ਦਾ ਭਰਵਾਂ ਸੁਆਗਤ

ਜੋਨ ਜੋਗਾ ਦੀ ਤਿੰਨ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਸ.ਮਿ.ਸ. ਖੇੜੀ ਗੁੱਜਰਾਂ ਨੇ ਤਾਈਕਵਾਂਡੋ ਵਿੱਚ ਇੱਕ ਗੋਲਡ ਇੱਕ ਸਿਲਵਰ ਅਤੇ ਤਿੰਨ ਬਰਾਊਂਜ਼ ਮੈਡਲ ਹਾਸਲ ਕੀਤੇ