ਸੁਨਾਮ : ਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਨਾਮ ਆਮਦ ਨੂੰ ਵੇਖਦਿਆਂ ਵੱਖ-ਵੱਖ ਜਥੇਬੰਦੀਆਂ ਨੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਸੀ। ਜਿਸਨੂੰ ਲੈ ਕੇ ਸੰਗਰੂਰ ਪ੍ਰਸ਼ਾਸਨ ਕਈ ਦਿਨ ਤੋਂ ਮੁਲਾਜ਼ਮ ਆਗੂਆਂ ਨੂੰ ਮਨਾਉਣ ਵਿੱਚ ਲੱਗਾ ਹੋਇਆ ਸੀ ਅਤੇ ਮੁੱਖ ਮੰਤਰੀ ਦੇ ਓਐਸਡੀ ਨਾਲ ਗੱਲਬਾਤ ਕਰਨ ਦਾ ਭਰੋਸਾ ਦੇ ਰਿਹਾ ਸੀ। ਸਾਂਝਾ ਬੇਰੁਜ਼ਗਾਰ ਮੋਰਚਾ ਦੇ ਆਗੂ ਅਮਨ ਸੇਖ਼ਾ ਅਤੇ ਬੇਰੁਜ਼ਗਾਰ ਲੈਕਚਰਾਰ ਯੂਨੀਅਨ ਦੀ ਆਗੂ ਗਗਨਦੀਪ ਕੌਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੇ ਓਐਸਡੀ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਕੀਤਾ ਸੀ, ਜਿਸ ਕਰਕੇ ਉਹਨਾਂ ਸੰਘਰਸ਼ ਨੂੰ ਮੁਲਤਵੀ ਕਰ ਦਿੱਤਾ ਸੀ ਪ੍ਰੰਤੂ ਅੱਜ ਉਸ ਸਮੇਂ ਹੈਰਾਨੀ ਹੋਈ, ਜਦੋਂ ਉਹਨਾਂ ਨੂੰ ਮਿਲਣ ਲਈ ਪੰਜਾਬ ਸਰਕਾਰ ਦੇ ਸੈਕਟਰੀ ਆਏ, ਪ੍ਰੰਤੂ ਉਹ ਮੰਗਾਂ ਪ੍ਰਤੀ ਅਣਜਾਣ ਹੋਣ ਦੀ ਗੱਲ ਕਰਦੇ ਰਹੇ।
ਰੋਸ 'ਚ ਆਏ ਨੌਜਵਾਨਾਂ ਨੇ ਬਾਅਦ ਵਿੱਚ ਘਰ ਵਾਪਸੀ ' ਸਮੇਂ ਸਰਕਾਰ ਖ਼ਿਲਾਫ਼ ਡਟਕੇ ਨਾਅਰੇਬਾਜ਼ੀ ਕੀਤੀ ਅਤੇ ਗੁਹਾਰ ਲਾਈ ਕਿ ਮੁੱਖ ਮੰਤਰੀ ਉਹਨਾਂ ਨਾਲ ਮੀਟਿੰਗ ਕਰਨ। ਬੇਰੁਜ਼ਗਾਰ ਯੂਨੀਅਨ ਦੇ ਆਗੂਆਂ ਨੇ ਕਿਹਾ ਸੂਬੇ ਦੀ ਭਗਵੰਤ ਮਾਨ ਸਰਕਾਰ ਲਾਰਿਆਂ ਨਾਲ ਸਮਾਂ ਬਤੀਤ ਕਰ ਰਹੀ ਹੈ ਅਤੇ ਸਰਕਾਰੀ ਨੌਕਰੀਆਂ ਦੇਣ ਦਾ ਝੂਠ ਬੋਲਕੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਉਤਾਰੂ ਹੈ।