Thursday, April 10, 2025

Malwa

ਮੁੱਖ ਮੰਤਰੀ ਨੇ ਖੇੜੀ ਵਿਖੇ ਸੀ-ਪਾਈਟ ਕੇਂਦਰ ਦਾ ਰੱਖਿਆ ਨੀਂਹ ਪੱਥਰ 

August 01, 2024 12:24 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਖੇੜੀ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ। ਸੀ ਪਾਈਟ ਕੇਂਦਰ ਵਿੱਚ ਨੌਜਵਾਨਾਂ ਨੂੰ ਫ਼ੌਜ, ਪੁਲਿਸ ਸਮੇਤ ਹੋਰਨਾਂ ਫੋਰਸਾਂ ਵਿਚ ਭਰਤੀ ਹੋਣ ਲਈ ਟਰੇਨਿੰਗ ਹਾਸਲ ਕਰ ਸਕਣਗੇ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਕੇਂਦਰ 10 ਏਕੜ ਰਕਬੇ ਵਿੱਚ ਬਣੇਗਾ। ਉਨ੍ਹਾਂ ਕਿਹਾ ਕਿ ਇਹ ਸੰਸਥਾ ਸਵੈ-ਅਨੁਸ਼ਾਸਨ, ਰਾਸ਼ਟਰੀ ਭਾਵਨਾ ਅਤੇ ਨਿਰਪੱਖਤਾ ਅਤੇ ਕੰਮ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹੁਨਰ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਕਲੌਤੀ ਸੰਸਥਾ ਹੈ ਜੋ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਹੋਣ ਦੀ ਸਿਖਲਾਈ ਦਿੰਦੀ ਹੈ ਅਤੇ ਇਸ ਵਿੱਚ ਰਹਿਣ-ਸਹਿਣ ਅਤੇ ਸਿਖਲਾਈ ਬਿਲਕੁਲ ਮੁਫ਼ਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 14 ਸੀ-ਪਾਈਟ ਕੈਂਪ ਹਨ। ਸੀ-ਪਾਈਟ ਕੇਂਦਰ ਹੁਣ ਤੱਕ 2,52,656 ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰ ਚੁੱਕੀ ਹੈ ਅਤੇ ਇਸ ਵਿਚੋਂ 1,14,670 ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋਇਆ ਹੈ। 
ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਖੇੜੀ ਵਿਖੇ ਸਥਾਪਤ ਹੋਣ ਵਾਲੇ ਕੈਂਪਸ ਵਿੱਚ ਕਲਾਸ ਰੂਮ, ਰਹਿਣ-ਸਹਿਣ, ਖਾਣ-ਪੀਣ, ਆਧੁਨਿਕ ਖੇਡ ਮੈਦਾਨ ਸਮੇਤ ਉੱਤਮ ਦਰਜੇ ਦੀਆਂ ਸਹੂਲਤਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿੱਚ ਸਾਲਾਨਾ 1200 ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਬਾਕੀ 14 ਸੀ-ਪਾਈਟ ਕੈਂਪਸ ਵੀ ਕਲਾਸਾਂ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਅਪਗ੍ਰੇਡ ਕੀਤੇ ਜਾ ਰਹੇ ਹਨ। ਇਸ ਉਦੇਸ਼ ਲਈ ਪੰਜਾਬ ਸਰਕਾਰ ਵਲੋਂ 78.50 ਕਰੋੜ ਰੁਪਏ ਦੇ ਬਜਟ ਦੀ ਵਿਵਸਥਾ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੀ-ਪਾਈਟ ਦੇ ਪਿਛਲੇ 34 ਸਾਲਾਂ ਦੇ ਇਤਿਹਾਸ ਵਿੱਚ ਕਿਸੇ ਵੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਅਜਿਹੇ ਯਤਨ ਨਹੀਂ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਸੀ-ਪਾਈਟ ਵੱਲੋਂ ਹੁਣ ਨੌਜਵਾਨਾਂ ਲਈ ਡਰੋਨ, ਸੁਰੱਖਿਆ ਸੇਵਾਵਾਂ ਅਤੇ ਖੁਦਾਈ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇਕ ਸੀ-ਪਾਈਟ ਕੈਂਪਸ ਵਿੱਚ ‘ਸੈਂਟਰ ਆਫ ਐਕਸੀਲੈਂਸ ਇਨ ਡਰੋਨ ਟ੍ਰੇਨਿੰਗ, ਰਿਪੇਅਰ ਐਂਡ ਐਸੰਬਲੀ ਦੀ ਸਥਾਪਨਾ’ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਪਰਾਲਿਆਂ ਦਾ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਲਾਭ ਹੋਵੇਗਾ ਅਤੇ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਹਾਸਲ ਹੋਣਗੇ। ਉਨ੍ਹਾਂ ਕਿਹਾ ਕਿ ਸੀ-ਪਾਈਟ ਦੇ ਇਨ੍ਹਾਂ ਉਪਰਾਲਿਆ ਦਾ ਸੱਭ ਤੋਂ ਵੱਧ ਫਾਇਦਾ ਪੈਂਡੂ ਇਲਾਕਿਆਂ ਦੇ ਗਰੀਬ, ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਹੁੰਦਾ ਹੈ।
 

Have something to say? Post your comment

 

More in Malwa

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ 

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ 11 ਨੂੰ : ਛਾਜਲਾ 

ਕਿਸਾਨਾਂ ਦਾ "ਮਾਨ" ਸਰਕਾਰ ਖ਼ਿਲਾਫ਼ ਰੋਹ ਭਖਿਆ 

ਬੰਬ ਧਮਾਕਿਆਂ ਕਾਰਨ ਪੰਜਾਬ 'ਚ ਸਹਿਮ ਦਾ ਮਾਹੌਲ : ਦਾਮਨ ਬਾਜਵਾ 

ਆਦਰਸ਼ ਸਕੂਲ ਮਾਮਲੇ 'ਚ ਇਨਸਾਫ਼ ਦੇਣ ਤੋਂ ਭੱਜ ਰਹੀ ਸਰਕਾਰ : ਜੋਗਿੰਦਰ ਉਗਰਾਹਾਂ  

ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸੁਸ਼ੀਲ ਗੋਇਲ ਦਾ ਦੇਹਾਂਤ 

ਅਮਨ ਅਰੋੜਾ ਨੇ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ 

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੁਲਿਸ ਨੇ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ