Thursday, September 19, 2024

Chandigarh

ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ’ਚ ਪੀਣ ਵਾਲੇ ਪਾਣੀ ਦੀ ਮੁਕੰਮਲ ਰੂਪ ’ਚ ਸ਼ੁੱਧਤਾ ਯਕੀਨੀ ਬਣਾਉਣ ਦੇ ਆਦੇਸ਼

August 01, 2024 01:47 PM
SehajTimes

ਸਿਹਤ ਵਿਭਾਗ ਦੀਆਂ ਆਰ ਬੀ ਐਸ ਕੇ ਟੀਮਾਂ ਸਕੂਲਾਂ ’ਚ ਵਿਦਿਆਰਥੀਆਂ ਦੀ ਸਿਹਤ ਜਾਂਚ ਯਕੀਨੀ ਬਣਾਉਣ

ਸਿਹਤ ਵਿਭਾਗ ਨੂੰ ਡਾਇਰੀਆ ਅਤੇ ਹੈਜ਼ਾ ਮਾਮਲਿਆਂ ਦੀ ਅਗਾਊਂ ਰੋਕਥਾਮ ਪ੍ਰਬੰਧ ਜਾਰੀ ਰੱਖਣ ਲਈ ਆਖਿਆ

ਮੋਹਾਲੀ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਅੱਜ ਸਕੂਲਾਂ, ਆਂਗਨਵਾੜੀਆਂ ਅਤੇ ਸਿਹਤ ਮਹਿਕਮਿਆਂ ਦੀ ਮਾਸਿਕ ਪ੍ਰਗਤੀ ਦੀ ਸਮੀਖਿਆ ਕਰਦਿਆਂ ਹਦਾਇਤ ਕੀਤੀ ਕਿ ਸਕੂਲਾਂ ਅਤੇ ਆਂਗਨਵਾੜੀਆਂ ’ਚ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਦਾ ਵਰਤੀ ਜਾਵੇ। ਉਨ੍ਹਾਂ ਦੋਵਾਂ ਅਦਾਰਿਆਂ ਦੇ ਜ਼ਿਲ੍ਹਾ ਮੁਖੀਆਂ ਨੂੰ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਸਾਰੀਆਂ ਥਾਂਵਾਂ ਦੇ ਪਾਣੀ ਦੇ ਸੈਂਪਲ ਜਾਂਚ ਕਰਨੇ ਯਕੀਨੀ ਬਣਾਏ ਜਾਣ ਅਤੇ ਜਿੱਥੇ ਕਿਧਰੇ ਵੀ ਕੋਈ ਨੁਕਸ ਸਾਹਮਣੇ ਆਉਂਦਾ ਹੈ, ਉਸ ਨੂੰ ਤੁਰੰਤ ਪ੍ਰਭਾਵ ਨਾਲ ਦੂਰ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲਾਂ ’ਚ ਦਿੱਤੇ ਜਾਂਦੇ ਦੁਪਹਿਰ ਦੇ ਖਾਣੇ ਅਤੇ ਆਂਗਨਵਾੜੀਆਂ ’ਚ ਦਿੱਤੀ ਜਾਂਦੀ ਸੰਤੁਲਿਤ ਖੁਰਾਕ ਦੀ ਗੁਣਵੱਤਾ ਨੂੰ ਵੀ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਸਿਖਿਆ ਅਫ਼ਸਰ ਡਾ. ਗਿੰਨੀ ਦੁੱਗਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ ’ਚ 89203 ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ਦੀ ਸੁਵਿਧਾ ਦਿੱਤੀ ਜਾਂਦੀ ਹੈ, ਜਿਸ ਵਿੱਚ ਹਫ਼ਤੇ ’ਚ ਇੱਕ ਦਿਨ (ਸ਼ਨੀਵਾਰ) ਵਿਦਿਆਰਥੀਆਂ ਨੂੰ ਫ਼ਲ (ਕੇਲੇ) ਵੀ ਖਾਣ ਲਈ ਦਿੱਤੇ ਜਾਂਦੇ ਹਨ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਂਗਨਵਾੜੀਆਂ ’ਚ ਦਿੱਤੀ ਜਾਂਦੀ ਪੋਸ਼ਕ ਖੁਰਾਕ ਦੀ ਗੁਣਵੱਤਾ ਦੀ ਵਿਸ਼ੇਸ਼ ਤੌਰ ’ਤੇ ਜਾਂਚ ਕੀਤੀ ਜਾਂਦੀ ਹੈ। ਜ਼ਿਲ੍ਹਾ ਸਿਖਿਆ ਅਫ਼ਸਰ ਨੇ ਦੱਸਿਆ ਕਿ ਸਮੱਗਰ ਸਿਖਿਆ ਅਭਿਆਨ ਤਹਿਤ ਜ਼ਿਲ੍ਹੇ ’ਚ ਅਪਰੈਲ ਮਹੀਨੇ ’ਚ 5000 ਵਿਦਿਆਰਥੀਆਂ ਲਈ 30 ਲੱਖ ਰੁਪਏ ਦੀ ਯੂਨੀਫ਼ਾਰਮ ਗ੍ਰਾਂਟ ਅਤੇ ਜੁਲਾਈ ਮਹੀਨੇ ’ਚ 45459 ਵਿਦਿਆਰਥੀਆਂ ਲਈ 272 ਲੱਖ ਰੁਪਏ ਦੀ ਯੂਨੀਫ਼ਾਰਮ ਗਰਾਂਟ ਪ੍ਰਾਪਤ ਹੋਈ, ਜੋ ਕਿ ਬਲਾਕ ਪ੍ਰਾਇਮਰੀ ਸਿਖਿਆ ਅਫ਼ਸਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ’ਚ ਪ੍ਰਾਇਮਰੀ ਕਲਾਸਾਂ ਨੂੰ 232220 ਕਿਤਾਬਾਂ, ਅਪਰ ਪ੍ਰਾਇਮਰੀ ਨੂੰ 539318 ਕਿਤਾਬਾਂ ਅਤੇ ਕਾਮਰਸ ਦੇ ਵਿਦਿਆਰਥੀਆਂ ਨੂੰ 5627 ਕਿਤਾਬਾਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ’ਚ 650 ਆਂਗਨਵਾੜੀਆਂ ’ਚ ਪਿਛਲੇ ਮਹੀਨੇ 37810 ਲਾਭਪਾਤਰੀਆਂ (ਸਮੇਤ 5824 ਗਰਭਵਤੀ ਅਤੇ ਨਵ-ਜੰਮੇ ਬਾਲਾਂ ਦੀਆਂ ਮਾਵਾਂ ਅਤੇ 6 ਮਹੀਨੇ ਤੋਂ 6 ਸਾਲ ਦੇ 31986 ਬਾਲ) ਨੂੰ ਵਾਧੂ ਪੋਸ਼ਕ ਭੋਜਨ (ਸਪਲੀਮੈਂਟਰੀ ਨਿਊਟ੍ਰੀਸ਼ਨ ਫ਼ੂਡ) ਦਿੱਤਾ ਗਿਆ।

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 18945 ਮਹਿਲਾਵਾਂ ਨੂੰ ਲਾਭ ਦਿੱਤਾ ਜਾ ਚੁੱਕਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਪੁਰੀ ਦੀ ਅਗਵਾਈ ’ਚ ਹੋਈ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਬਾਲ ਸਿਹਤ ਕਾਰਜਕਰਮ (ਆਰ ਬੀ ਐਸ ਕੇ) ਤਹਿਤ ਸਕੂਲਾਂ ਅਤੇ ਆਂਗਨਵਾੜੀਆਂ ਦੇ ਬੱਚਿਆਂ ਦੀ ਨਿਰੰਤਰ ਸਿਹਤ ਜਾਂਚ ਯਕੀਨੀ ਬਣਾਉਣ ਲਈ ਕਿਹਾ। ਸਿਹਤ ਵਿਭਾਗ ਵੱਲੋਂ ਕੀਤੇ ਜਾਂਦੇ ਟੀਕਾਕਰਣ ਅਤੇ ਹੋਰ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਦਿਨਾਂ ’ਚ ਪਾਣੀ ਅਤੇ ਬੈਕਟੀਰੀਆ ਤੋਂ ਫ਼ੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਚੌਕਸ ਰਹਿਣ ਅਤੇ ਤੁਰੰਤ ਬਚਾਅ ਪ੍ਰਬੰਧ ਕਰਨ  ਲਈ ਆਖਿਆ। ਉਨ੍ਹਾਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਸਹਾਇਤਾ ਨਾਲ ਪੀਣ ਵਾਲੇ ਪਾਣੀ ਦੇ ਸੈਂਪਲਾਂ ਦੀ ਨਿਰੰਤਰ ਜਾਂਚ ਤੋਂ ਇਲਾਵਾ ਡੇਂਗੂ-ਮਲੇਰੀਆ ਜਿਹੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਖਿਆ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ