ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੀ-ਪਾਇਟ ਕੇਂਦਰ ਸ਼ਹੀਦਗੜ੍ਹ ਵਿਖੇ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਲਗਾਇਆ ਗਿਆ ਜਿਸ ਵਿੱਚ 67 ਨੌਜਵਾਨਾਂ ਦੀ ਪਲੇਸਮੈਂਟ ਕੀਤੀ ਗਈ। ਇਸ ਕੈਂਪ ਵਿੱਚ ਇਲਾਕੇ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਸ. ਹਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕੈਂਪ ਵਿੱਚ ਪ੍ਰਾਈਵੇਟ ਕੰਪਨੀਆਂ ਗੋ-ਇੰਡੀਕਾ, ਫਲਿੱਪਕਾਰਟ ਤੇ ਐਸ.ਆਈ.ਐਸ. ਆਦਿ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਕੈਂਪ ਵਿੱਚ ਹਾਜਰ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ਆਫਰ ਕੀਤੀਆਂ ਗਈਆਂ।
ਇਸ ਕੈਂਪ ਵਿੱਚ ਨੌਜਵਾਨਾਂ ਨੂੰਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਗ੍ਰਾਮ ਉਦਯੋਗ ਬੋਰਡ ਦੇ ਸੁਨੀਲ ਕੁਮਾਰ, ਜ਼ਿਲ੍ਹਾ ਉਦਯੋਗ ਕੇਂਦਰ ਦੇ ਅਮਨਦੀਪ ਕੌਰ, ਐਸ.ਸੀ. ਕਾਰਪੋਰੇਸ਼ਨ ਤੋਂ ਹਰਪ੍ਰੀਤ ਕੌਰ ਅਤੇ ਗੁਰਵਿੰਦਰਪਾਲ ਸਿੰਘ ਅਤੇ ਡੇਅਰੀ ਵਿਕਾਸ ਵਿਭਾਗ ਤੋਂ ਸਖਵਿੰਦਰ ਸਿੰਘ ਤੇ ਹਰਵੰਤ ਸਿੰਘ ਨੇ ਵਿਭਾਗੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਕੈਂਪ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਪਲੇਸਮੈਂਟ ਅਫਸਰ ਜਸਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਸਬੰਧੀ ਨੁਕਤਿਆਂ ਬਾਰੇ ਦੱਸਿਆ ਅਤੇ ਰੋਜ਼ਗਾਰ ਵਿਭਾਗ ਨਾਲ ਜੁੜਨ ਵਾਸਤੇ ਰਜਿਸਟਰੇਸ਼ਨ ਕਰਵਾਉਣ ਲਈ ਕਿਹਾ।