Thursday, September 19, 2024

Malwa

ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਨੇ ਹੁਣੇ ਤੋਂ ਤਿਆਰੀ ਕੀਤੀ ਸ਼ੁਰੂ

August 01, 2024 07:03 PM
ਅਸ਼ਵਨੀ ਸੋਢੀ

ਕੌਮੀ ਗ੍ਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ- ਡਾ ਪੱਲਵੀ

ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵਾਤਾਵਰਣ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ -ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਉਲੀਕੀਆਂ ਜਾਣ ਵਾਲੀਆਂ ਗਤੀਵਿਧੀਆਂ ਲਈ ਤੁਰੰਤ ਰਣਨੀਤੀ ਤਿਆਰ ਕੀਤੀ ਜਾਵੇ

ਮਾਲੇਰਕੋਟਲਾ : ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਰਣਨੀਤੀ'ਤੇ ਚਰਚਾ ਕੀਤੀ ਗਈ । ਉਨ੍ਹਾਂ ਜ਼ਿਲ੍ਹੇ ਅੰਦਰ ਵਾਤਾਵਰਣ ਦੀ ਸ਼ੁੱਧਤਾ, ਪਾਣੀ ਦੀ ਸਾਂਭ-ਸੰਭਾਲ, ਸਾਫ਼-ਸਫ਼ਾਈ, ਸ਼ੋਰ ਪ੍ਰਦੂਸ਼ਣ ਤੋਂ ਮੁਕਤੀ ਲਈ ਅਧਿਕਾਰੀਆਂ ਨੂੰ ਆਪੋ-ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਆਦੇਸ਼ ਦਿੱਤੇ।  ਉਨ੍ਹਾਂ ਕਿਹਾ ਕਿ ਕੌਮੀ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ) ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 52 ਹਜਾਰ 800 ਹੈਕਟੇਅਰ ਰਕਬੇ ਵਿੰਚ ਝੋਨੇ ਦੀ ਪੈਦਾਵਾਰ ਕੀਤੀ ਜਾ ਰਹੀ ਹੈ। ਇਸ ਵਿਚੋਂ ਕੇਵਲ ਕਰੀਬ 5 ਹਜਾਰ ਹੈਕਟੇਅਰ ਰਕਬੇ ਵਿੱਚ ਬਾਸਮਤੀ ਅਤੇ ਬਾਕੀ ਰਹਿੰਦੇ 47 ਹਜਾਰ 800 ਹੈਕਟੇਅਰ 'ਚ ਝੋਨੇ ਦੀਆਂ ਹੋਰ ਕਿਸਮਾਂ ਲਗਾਈਆਂ ਗਈਆਂ ਹਨ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਤਕਰੀਬਨ ਤਿੰਨ ਲੱਖ 38 ਹਜਾਰ 200 ਮੀਟਰਿਕ ਟਨ ਪਰਾਲੀ ਪੈਦਾ ਹੋਣ ਦੀ ਸੰਭਵਾਨਾਂ ਹੈ ਜਿਸ ਦਾ ਐਕਸ ਸੀਟੂ ਅਤੇ ਇੰਨ ਸੀਟੂ ਤਕਨੀਕ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਇੰਨ ਸੀਟੂ ਤਕਨੀਕ ਤਹਿਤ ਕਰੀਬ 1434 ਵੱਖ ਵੱਖ ਤਰ੍ਹਾਂ ਦੀਆਂ ਮਸ਼ੀਨਾ ਉਪਲਬੱਧ ਹਨ  ਅਤੇ  ਸੀ.ਆਰ.ਐਮ ਸਕੀਮ ਤਹਿਤ 152 ਹੋਰ ਮਸ਼ੀਨਾਂ ਖਰੀਦਣ ਲਈ ਡਰਾਅ ਕੱਢੇ ਜਾ ਚੁੱਕੇ ਹਨ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਮਸ਼ੀਨਾਂ ਦੀ ਖਰੀਦ ਕਰਨ ਨੂੰ ਯਕੀਨੀ ਬਣਾਉਣ ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜਮੀਨ ਵਿੱਚ ਹੀ ਵਾਹੁਣ ਲਈ ਆਪਣੀ ਸੋਚ ਬਦਲਣ ਤੇ ਜੋਰ ਦਿੰਦਿਆ ਕਿਹਾ ਕਿ ਦੋਵੇਂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਹੁਣੇ ਤੋਂ ਹੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ । ਕਿਸਾਨਾਂ ਦੇ ਵਟਸ ਐਪ ਗੁਰੱਪ ਤੁਰੰਤ ਤਿਆਰ ਕੀਤੇ ਜਾਣ ਅਤੇ ਉਨ੍ਹਾਂ ਦੀ ਖੇਤਾਂ ਅਤੇ ਮਸ਼ੀਨਰੀ ਦੀ ਮੈਪਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਤੱਕ ਪੁਹੰਚ ਬਣਾ ਕੇ ਕਿਸਾਨਾਂ ਤੱਕ ਉਪਲਬਧ ਮਸ਼ੀਨਰੀ ਦੀ ਜਾਣਕਾਰੀ ਪੁਜਦੀ ਕੀਤੀ ਜਾ ਸਕੇ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਦੀ ਨਿੱਤੀ ਅਪਨਾ ਕੇ ਜ਼ਿਲ੍ਹੇ ਵਿੱਚ ਅੱਗਾਂ ਲੱਗਣ ਦੀ ਘਟਨਾਵਾਂ ਨੂੰ ਜੀਰੋਂ ਕਰਨ ਦੇ ਯੋਗ ਉਪਰਾਲੇ ਕੀਤੇ ਜਾਣ । ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਕੀਤੇ ਗਏ ਹਨ, ਇਸ ਦੇ ਬਾਵਜੂਦ ਵੀ ਕਈ ਕਿਸਾਨ ਜਾਣਬੁੱਝ ਕੇ ਖੇਤਾਂ ਵਿੱਚ ਅੱਗ ਲਗਾ ਰਹੇ ਹਨ ਜਾਂ ਕੋਈ ਵਾਤਾਵਰਣ ਨਾਲ ਖਿਲਵਾੜ ਕਰ ਰਿਹਾ ਹੈ ਉਸ ਵਿਰੁੱਧ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਅਤੇ ਚਲਾਨ ਕੱਟਣ ਤੋਂ ਇਲਾਵਾ ਰੈਵਿਨਓ ਰਿਕਾਰਡ ਵਿੱਚ ਲਾਲ ਸਿਹਾਈ ਨਾਲ ਇੰਦਰਾਜ ਕੀਤਾ ਜਾਵੇ ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ, ਬਾਇਓ ਮੈਡੀਕਲ ਵੇਸਟ ਮੈਨੇਜਮੈਂਟ, ਪਲਾਸਟਿਕ ਵੇਸਟ ਮੈਨੇਜਮੈਂਟ, ਈ-ਵੇਸਟ ਮੈਨੇਜਮੈਂਟ, ਇੰਡਸਟਰੀਅਲ ਵੇਸਟ ਮੈਨੇਜਮੈਂਟ, ਸੀਵਰੇਜ ਟਰੀਟਮੈਂਟ ਪਲਾਂਟਾਂ,ਸਰਫੈਸ ਸੀਡਰ,ਚਾਇਨਾ ਡੋਰ, ਪਾਬੰਦੀਸੁਦਾ ਪਲਾਸਿਟ ਦੇ ਲਿਫਾਫਿਆਂ ਆਦਿ ਸਬੰਧੀ ਵੀ ਚਰਚਾ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਕੌਮੀ ਗ੍ਰੀਨ ਟ੍ਰਿਬਿਊਨਲ (ਐਨ. ਜੀ. ਟੀ) ਅਤੇ  ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀਮਤੀ ਮਨਦੀਪ ਕੌਰ ਤੋਂ ਇਲਾਵਾ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰਤਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ,ਮਾਲ ਵਿਭਾਗ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

         

 

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ