Friday, November 22, 2024

Chandigarh

ਸਰਕਾਰ ਤੁਹਾਡੇ ਦੁਆਰ ਤਹਿਤ 1941 ਵਸਨੀਕਾਂ ਨੇ 1076 ਨੰਬਰ ਡਾਇਲ ਕਰਕੇ ਘਰ ਬੈਠੇ ਹੀ ਸੇਵਾਵਾਂ ਪ੍ਰਾਪਤ ਕੀਤੀਆਂ

August 02, 2024 06:16 PM
SehajTimes

ਫ਼ੋਨ ’ਤੇ ਮੰਗੀ ਸੇਵਾ ਘਰ ਜਾ ਕੇ ਪ੍ਰਦਾਨ  ਕੀਤੀ ਜਾਂਦੀ ਹੈ ਸੇਵਾ ਸਹਾਇਕਾਂ ਵੱਲੋਂ

ਮੋਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੀ ਥਾਂ ਘਰ ਬੈਠੇ ਹੀ ਫ਼ੋਨ ਘੁਮਾ ਕੇ ਨਾਗਰਿਕ ਸੇਵਾਵਾਂ ਦੇਣ ਦੀ ਸ਼ੁਰੂ ਕੀਤੀ ਸੁਵਿਧਾ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 1941 ਵਸਨੀਕ ਇਸ ਸੇਵਾ ਦਾ ਲਾਭ ਲੈ ਚੁੱਕੇ ਹਨ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਉਕਤ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਜਿਵੇਂ ਆਮ ਲੋਕ ਸਵਿੱਗੀ, ਜ਼ੋਮੈਟੋ ਜਾਂ ਬਲਿੰਕਿਟ ਜਿਹੀਆਂ ‘ਡੋਰ ਸਟੈਪ ਡਿਲਿਵਰੀ’ ਐਪਸ ’ਤੇ ਸੰਪਰਕ ਕਰਕੇ ਆਪਣਾ ਖਾਣਾ ਜਾਂ ਹੋਰ ਘਰੇਲੂ ਵਰਤੋਂ ਦਾ ਸਮਾਨ ਮੰਗਵਾਉਂਦੇ ਹਨ, ਬਿਲਕੁਲ ਉਸੇ ਤਰ੍ਹਾਂ ਹੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਬੈਠੇ ਹੀ 43 ਤਰ੍ਹਾਂ ਦੀਆਂ ਸੇਵਾਵਾਂ ਕੇਵਲ ਇੱਕ ਫ਼ੋਨ ਘੁਮਾ ਕੇ ਪ੍ਰਾਪਤ ਕਰਨ ਦੀ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ। ਪੰਜਾਬ ਸਰਕਾਰ ਦੀ ਇਸ ‘ਡੋਰ ਸਟੈੱਪ ਡਿਲਿਵਰੀ ਆਫ਼ ਸਰਵਿਸਜ਼’ ਤਹਿਤ ਇੱਕ ਟੋਲ ਫ਼੍ਰੀ ਨੰਬਰ 1076 ਡਾਇਲ ਕੀਤਾ ਜਾਂਦਾ ਹੈ ਅਤੇ ਉੱਥੇ 43 ਸੇਵਾਵਾਂ ਵਿੱਚੋਂ ਕਿਸੇ ਇੱਕ ਦੀ ਚੋਣ ਕਰਕੇ ਉਸ ਲਈ ਸਮਾਂ-ਸਲਾਟ ਬੁੱਕ ਕਰ ਲਿਆ ਜਾਂਦਾ ਹੈ। ਉਸ ਤੋਂ ਬਾਅਦ ਜ਼ਿਲ੍ਹੇ ’ਚ ਇਸ ਮੰਤਵ ਲਈ ਤਾਇਨਾਤ ਸੇਵਾ ਸਹਾਇਕ ਉਸ ਵਿਅਕਤੀ ਦੇ ਨਾਲ ਸੰਪਰਕ ਕਰਕੇ ਉਸ ਦੀ ਸੁਵਿਧਾ ਮੁਤਾਬਕ ਉਸ ਦੇ ਘਰ ਆਉਣ ਦਾ ਸਮਾਂ ਪੁੱਛਦੇ ਹਨ। ਮਿੱਥੇ ਦਿਨ ਅਤੇ ਸਮੇਂ ’ਤੇ ਸਬੰਧਤ ਸੇਵਾ ਮੰਗਣ ਵਾਲੇ ਵਿਅਕਤੀ ਦੇ ਘਰ ਜਾ ਕੇ ਉਸ ਦੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਕੇ ਉਸ ਨੂੰ ਸੇਵਾ ਪ੍ਰਦਾਨ ਕਰ ਦਿੱਤੀ ਜਾਂਦੀ ਹੈ। ਘਰ ਜਾ ਕੇ ਸੇਵਾ ਦੇਣ ਦੀ ਫ਼ੀਸ, ਸੇਵਾ ਕੇਂਦਰ ’ਚ ਦਿੱਤੀ ਜਾਣ ਵਾਲੀ ਫ਼ੀਸ ਤੋਂ ਕੇਵਲ 120 ਰੁਪਏ ਪ੍ਰਤੀ ਸੇਵਾ ਵੱਖਰੀ ਚਾਰਜ ਕੀਤੀ ਜਾਂਦੀ ਹੈ, ਜਿਸ ਨਾਲ ਲੋਕਾਂ ਦਾ ਸਰਕਾਰੀ ਦਫ਼ਤਰਾਂ ’ਚ ਜਾਣ ਦਾ ਚੱਕਰ ਬਚ ਜਾਂਦਾ ਹੈ। ਡਾਇਲ 1076 ਰਾਹੀਂ ਸੇਵਾਵਾਂ ਪ੍ਰਾਪਤ ਕਰਨ ਵਾਲੇ ਉਕਤ 1941 ਵਸਨੀਕਾਂ ’ਚੋਂ ਮੈਰਿਜ ਰਜਿਸਟ੍ਰੇਸ਼ਨ ਦੀ ਸੁਵਿਧਾ ਪ੍ਰਾਪਤ ਕਰਨ ਵਾਲੇ ਗ੍ਰੀਨ ਇਨਕਲੇਵ ਸੈਕਟਰ 118 ਦੇ ਵਸਨੀਕ ਸਮਸ਼ੇਰ ਸਿੰਘ, ਜਨਮ ਸਰਟੀਫ਼ਿਕੇਟ ਦੀ ਸੇਵਾ ਲੈਣ ਵਾਲੀ ਮੋਤੀਆ ਰੋਇਲ ਦੀ ਰਜਨੀ, ਮੈਰਿਜ ਰਜਿਸਟ੍ਰੇਸ਼ਨ ਦੀ ਸੇਵਾ ਹਾਸਲ ਕਰਨ ਵਾਲੇ ਸੈਕਟਰ 70 ਦੇ ਮੁਕੁਲ ਕੌਲ, ਆਮਦਨੀ ਸਰਟੀਫ਼ਿਕੇਟ ਹਾਸਲ ਕਰਨ ਵਾਲੇ ਭੂਖੜੀ ਪਿੰਡ ਦੇ ਤਾਰਾ ਚੰਦ, ਜਾਤੀ ਸਰਟੀਫ਼ਿਕੇਟ ਪ੍ਰਾਪਤ ਕਰਨ ਵਾਲੀ ਸੈਕਟਰ 70 ਦੇ ਨਿਰਮਲਜੀਤ ਦਾ ਕਹਿਣਾ ਸੀ ਕਿ ਫ਼ੋਨ ’ਤੇ ਸੇਵਾ ਬੁੱਕ ਕਰਵਾ ਕੇ, ਘਰ ਬੈਠੇ ਹੀ ਬਿਨਾਂ ਰੁਕਾਵਟ ਸੇਵਾ ਪ੍ਰਾਪਤ ਕਰਨ ਦਾ ਅਨੁਭਵ ਬਿਲਕੁਲ ਹੀ ਵੱਖਰਾ ਤੇ ਸੁਖਾਵਾਂ ਸੀ। ਇਸ ਲਈ ਸਾਨੂੰ ਸਰਕਾਰੀ ਦਫ਼ਤਰਾਂ ’ਚ ਜਾਣ ਦੀ ਬਜਾਏ ਇਸ ਸੇਵਾ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਡਾਇਲ 1076 ਦੇ ਦਾਇਰੇ ਵਿੱਚ ਆਉਣ ਵਾਲੀਆਂ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਭਾਰ-ਮੁਕਤ ਸਰਟੀਫਿਕੇਟ, ਗਿਰਵੀਨਾਮੇ ਦੀ ਇਕੁਇਟੀ ਐਂਟਰੀ, ਫਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਮੁਆਵਜ਼ੇ ਸਬੰਧੀ ਬਾਂਡ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਜ਼ਮੀਨ ਦੀ ਹੱਦਬੰਦੀ, ਐਨ.ਆਰ.ਆਈ. ਦੇ ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਪੁਲਿਸ ਕਲੀਅਰੈਂਸ ਸਰਟੀਫਿਕੇਟ ਅਤੇ ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੂ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਆਨੰਦ ਮੈਰਿਜ ਐਕਟ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ  ਸ਼ਾਮਲ ਹਨ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ