Thursday, November 21, 2024

Malwa

ਕੇਂਦਰ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ :ਵਿਧਾਇਕ ਰਹਿਮਾਨ

August 04, 2024 08:14 PM
ਤਰਸੇਮ ਸਿੰਘ ਕਲਿਆਣੀ

ਸੰਦੌੜ : ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲਪਿੰਕ ਵਿੱਚ ਜਾਣ ਦੀ ਇਜਾਜ਼ਤ ਨਾ ਦੇ ਕੇ ਜਿੱਥੇ ਪੰਜਾਬ ਦੇ 3 ਕਰੋੜ ਲੋਕਾਂ ਨਾਲ ਧੱਕਾ ਕੀਤਾ ਹੈ, ਉੱਥੇ ਹੀ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਕੀਤਾ ਹੈ, ਕਿਉਂਕਿ ਪੈਰਿਸ ਓਲੰਪਿਕ ਵਿੱਚ ਦੇਸ਼ ਦੀ ਹਾਕੀ ਟੀਮ ਵੱਲੋਂ ਜਿੱਤਾਂ ਦਾ ਦੌਰ ਜਾਰੀ ਹੈ ਅਤੇ ਹਾਕੀ ਟੀਮ ਵਿੱਚ ਜਿਆਦਾਤਰ ਪੰਜਾਬ ਦੇ ਖਿਡਾਰੀ ਹਨ। ਪਰ ਫਿਰ ਵੀ ਭਗਵੰਤ ਸਿੰਘ ਮਾਨ ਨੂੰ ਹਾਕੀ ਟੀਮ ਦਾ ਹੌਂਸਲਾ ਵਧਾਉਣ ਲਈ ਪੈਰਿਸ ਜਾਣ ਤੋਂ ਰੋਕਣਾ ਪੰਜਾਬ ਨਾਲ ਇੱਕ ਹੋਰ ਵਿਤਕਰਾ ਪ੍ਰਗਟ ਕਰਦਾ ਹੈ। 

ਵਿਧਾਇਕ ਰਹਿਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਪਧੱਰ ਤੇ ਜਾਣ ਤੋਂ ਆਪ ਦੇ ਆਗੂਆਂ ਨੂੰ ਰੋਕਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾ ਵੀ ਮੋਦੀ ਸਰਕਾਰ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਦੌਰੇ ਤੇ ਜਾਣ ਦੀ ਮਨਜੂਰੀ ਨਹੀਂ ਦਿੱਤੀ ਸੀ, ਜੋ ਕਿ ਉੱਥੇ ਦੇ ਵਿਦਿਅਕ ਸਿਸਟਮ ਨੂੰ ਸਟੱਡੀ ਕਰਨ ਲਈ ਜਾਣਾ ਚਾਹੁੰਦੇ ਸੀ।

ਵਿਧਾਇਕ ਰਹਿਮਾਨ ਨੇ ਕਿਹਾ ਕਿ ਇਸ ਤੋਂ ਪਹਿਲਾ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ, ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਮੁਆਵਜਾ ਨਾ ਦੇਣਾ, ਪੰਜਾਬ ਦੇ ਕਿਸਾਨਾਂ-ਮਜਦੂਰਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਤੇ ਹੈਲਥ ਮਿਸ਼ਨ ਫੰਡ ਰੋਕਣਾ ਅਤੇ ਹੁਣ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਕੋਈ ਵੀ ਮਦਦ ਨਾ ਦੇਣਾ ਦੇਸ਼ ਦੇ ਪ੍ਰਧਾਨਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਨੂੰ ਪ੍ਰਗਟ ਕਰਦਾ ਹੈ।

ਕੇਂਦਰ ਸਰਕਾਰ ਦੀ ਇਨ੍ਹਾਂ ਕਾਰਗੁਜਾਰੀਆਂ ਕਰਕੇ ਹੀ ਲੋਕ ਭਾਜਪਾ ਤੋਂ ਤੰਗ ਆ ਗਏ ਹਨ ਅਤੇ ਦਿਨੋਂ-ਦਿਨ ਭਾਜਪਾ ਦਾ ਗ੍ਰਾਫ ਹੇਠਾ ਆਉਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਪੰਜਾਬੀਆਂ ਨਾਲ ਵਿਤਕਰੇ ਕਰਨੇ ਬੰਦ ਕਰਨ ਅਤੇ ਦੇਸ਼ ਵਿਚ ਨਫ਼ਰਤ ਦਾ ਬੀਜ ਬੀਜਣ ਤੋਂ ਗੁਰੇਜ਼ ਕਰਨ। ਇਸ ਮੌਕੇ ਉਹਨਾਂ ਨਾਲ ਪੀ ਏ ਗੁਰਮੁੱਖ ਸਿੰਘ ਖ਼ਾਨਪੁਰ , ਫੌਜੀ ਜਸਪਾਲ ਸਿੰਘ ਖਾਨਪੁਰ, ਸਮਾਜਸੇਵੀ ਜਗਦੀਪ ਸਿੰਘ ਨਹਿਲ ਖ਼ਾਨਪੁਰ, ਘੱਟ ਗਿਣਤੀ ਵਿੰਗ ਦੇ ਜ਼ਿਲ੍ਹ ਪ੍ਰਧਾਨ ਜਾਫਰ ਅਲੀ, ਪ੍ਰਧਾਨ ਅਬਦੁਲ ਸ਼ਕੂਰ ਕਿਲਾ, ਬਲਾਕ ਸੋਸ਼ਲ ਮੀਡੀਆ ਇਨਚਾਰਜ ਯਾਸਰ ਅਰਫਾਤ, ਮੁਹੰਮਦ ਨਦੀਮ, ਮੁਹੰਮਦ ਯਾਸੀਨ ਨੇਸਤੀ ਸਮੇਤ ਕਈ ਹਾਜ਼ਰ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ