Wednesday, April 09, 2025

Malwa

ਹਰ ਕਿਸਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਸੱਦੇ ਮੁਤਾਬਕ ਖੇਤਾਂ ਵਿੱਚ ਮੋਟਰਾਂ ਨੇੜੇ ਚਾਰ-ਚਾਰ ਬੂਟੇ ਜਰੂਰ ਲਾਵੇ :ਜੌੜਾਮਾਜਰਾ

August 05, 2024 01:44 PM
SehajTimes
ਕਿਹਾ ਜੰਗਲਾਤ ਵਿਭਾਗ ਨੇ ਇਸ ਸਾਲ ਸੂਬੇ ਵਿੱਚ ਤਿੰਨ ਕਰੋੜ ਪੌਦੇ ਲਾਉਣ ਦਾ ਮਿੱਥਿਆ ਟੀਚਾ
ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਨੂੰ ਪੈਰਿਸ ਉਲੰਪਕ ‘ਚ ਆਪਣੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਜਾਣ ਤੋਂ ਰੋਕਣਾ ਮੰਦਭਾਗਾ
 
ਸਮਾਣਾ :
 ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਹਰਿਆਵਲ ਲਹਿਰ ਨੂੰ ਹੋਰ ਤੇਜ਼ ਕਰਨ ਲਈ ਸਮਾਣਾ-ਭਵਾਨੀਗੜ੍ਹ ਰੋਡ ‘ਤੇ ਨਵੇਂ ਬਣਾਏ ਗਏ ਡਿਵਾਇਡਰ ਉਤੇ ਬੂਟੇ ਲਾਏ।ਇਸ ਮੌਕੇ ਜੌੜਾਮਾਜਰਾ ਨੇ ਕਿਹਾ ਕਿ ਅੱਜ ਅਸੀੰ ਮੁੱਲ ਦੀ ਆਕਸੀਜਨ ਲੈ ਰਹੇ ਹਾਂ ਪਰ ਜੇਕਰ ਅਸੀਂ ਆਪਣੀਆਂ ਅਗਲੀਆਂ ਪੀੜ੍ਹੀਆਂ ਨੂੰ ਬਚਾਉਣਾ ਹੈ ਤਾਂ ਸਾਨੂੰ ਬੂਟੇ ਲਾਉਣੇ ਹੀ ਪੈਣਗੇ। ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਹਰੇਕ ਕਿਸਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਕੀਤੀ ਅਪੀਲ ਮੁਤਾਬਕ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਜਰੂਰ ਲਾਵੇ। 

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਇਸ ਮੌਕੇ ਦੱਸਿਆ ਕਿ ਨੇ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਸਰਕਾਰ ਨੇ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ।

 ਜੌੜਾਮਾਜਰਾ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ ਅਤੇ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਸਰਕਾਰ ਨੇ ਰਾਜ ਵਿੱਚ ਕੁੱਲ 1.2 ਕਰੋੜ ਪੌਦੇ ਲਾਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ।

 ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਇੱਕ ਸਵਾਲ ਦੇ ਜਵਾਬ ਵਿੱਚ ਜੌੜਾਮਾਜਰਾ ਨੇ ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਉਲੰਪਕ ‘ਚ ਆਪਣੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਨ ਜਾਣ ਤੋਂ ਰੋਕਣ ਨੂੰ ਮੰਦਭਾਗਾ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਨਾਲ ਤਾਂ ਧੱਕਾ ਕਰ ਹੀ ਰਿਹਾ ਹੈ ਬਲਕਿ ਜਿੱਥੇ ਕਿਤੇ ਵੀ ਵਿਰੋਧੀ ਸਰਕਾਰ ਹੈ ਉਥੇ ਵੀ ਕੇਂਦਰ ਦੀ ਭਾਜਪਾ ਸਰਕਾਰ ਦਾ ਰਵੱਈਆ ਨਿੰਦਣਯੋਗ ਹੀ ਹੈ। ਇਸ ਮੌਕੇ ਹਰਜਿੰਦਰ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਟਿਵਾਣਾ, ਕੁਲਦੀਪ ਵਿਰਕ, ਗੋਪਾਲ ਕ੍ਰਿਸ਼ਨ ਬਿੱਟੂ, ਸੰਦੀਪ ਗਰਗ, ਸੁਰਜੀਤ ਫੌਜੀ, ਰਵਿੰਦਰ ਸੋਹਲ, ਅਮਿਤ ਧਾਲੀਵਾਲ, ਸੰਜੇ ਸਿੰਗਲਾ, ਰਵੀ ਰੰਧਾਵਾ, ਪਾਰਸ ਸ਼ਰਮਾ, ਸੰਦੀਪ ਸ਼ਰਮਾ, ਹਰਮੇਸ਼ ਕੁਲਾਰਾਂ, ਰਵਿੰਦਰ ਬੱਲੀ, ਦੀਪਕ ਵਧਵਾ ਤੇ ਸੋਨੀ ਘੁੰਮਣ ਸਮੇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Malwa

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ 

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ 11 ਨੂੰ : ਛਾਜਲਾ 

ਕਿਸਾਨਾਂ ਦਾ "ਮਾਨ" ਸਰਕਾਰ ਖ਼ਿਲਾਫ਼ ਰੋਹ ਭਖਿਆ 

ਬੰਬ ਧਮਾਕਿਆਂ ਕਾਰਨ ਪੰਜਾਬ 'ਚ ਸਹਿਮ ਦਾ ਮਾਹੌਲ : ਦਾਮਨ ਬਾਜਵਾ 

ਆਦਰਸ਼ ਸਕੂਲ ਮਾਮਲੇ 'ਚ ਇਨਸਾਫ਼ ਦੇਣ ਤੋਂ ਭੱਜ ਰਹੀ ਸਰਕਾਰ : ਜੋਗਿੰਦਰ ਉਗਰਾਹਾਂ  

ਸੁਖਦੇਵ ਸਿੰਘ ਢੀਂਡਸਾ ਦੇ ਨਿੱਜੀ ਸਹਾਇਕ ਰਹੇ ਸੁਸ਼ੀਲ ਗੋਇਲ ਦਾ ਦੇਹਾਂਤ 

ਅਮਨ ਅਰੋੜਾ ਨੇ ਸੜਕਾਂ ਦੇ ਨਵੀਨੀਕਰਨ ਦੇ ਰੱਖੇ ਨੀਂਹ ਪੱਥਰ 

ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਪੁਲਿਸ ਨੇ ਮੁਲਜ਼ਮ ਜੀਵਨ ਜੋਤ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ: ਮੁੱਖ ਖੇਤੀਬਾੜੀ ਅਫ਼ਸਰ