ਖੇਮਕਰਨ : ਤਰਨ ਤਾਰਨ ਜਿਲ੍ਹਾ ਦੇ ਉਚ ਅਧਿਕਾਰੀਆਂ ਵੱਲੋਂ ਚਾਹੇ ਡੇਰੀ ਮਾਲਕਾਂ, ਗੁਜਰ ਭਾਈਚਾਰੇ ਅਤੇ ਲੋਕਾਂ ਨੂੰ ਸੜਕਾਂ, ਸਰਕਾਰੀ ਥਾਵਾਂ, ਸ਼ਹਿਰਾਂ, ਕਸਬਿਆਂ, ਪਿੰਡਾਂ ਦੀਆਂ ਸੜਕਾਂ ਅਤੇ ਜਨਤਕ ਥਾਵਾਂ ਉੱਪਰ ਪਸ਼ੂਆਂ ਨੂੰ ਨਾ ਚਰਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਜਿਲ੍ਹਾ ਤਰਨ ਤਾਰਨ ਦੇ ਹਲਕਾ ਖੇਮਕਰਨ ਵਿੱਚ ਗੁਜਰ ਭਾਈਚਾਰੇ ਦੇ ਕੁਝ ਲੋਕਾਂ ਵੱਲੋਂ ਲਗਾਤਾਰ ਸਰਕਾਰ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਜਿਸ ਉਪਰ ਸਮਾਜ ਸੇਵੀ ਸਤਨਾਮ ਸਿੰਘ ਜੰਡ ਖਾਲੜਾ ਵੱਲੋਂ ਸਰਕਾਰ ਪਾਸੋਂ ਪਸ਼ੂਆਂ ਦੇ ਵੱਡੇ ਹਜੂਮ ਲਿਆਣ ਕੇ ਸੜਕੀ ਆਵਾਜਾਈ ਵਿੱਚ ਵਿਘਨ ਪਾਉਣ ਅਤੇ ਨਵੇਂ ਲਗਾ ਜਾ ਰਹੇ ਪੌਦਿਆਂ ਦਾ ਨੁਕਸਾਨ ਕਾਰਨ ਦੀ ਗੱਲ ਕਹਿ ਕੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਜਿਸ ਦੀ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।