ਫ਼ਤਹਿਗੜ੍ਹ ਸਾਹਿਬ : ਕ੍ਰਿਸ਼ੀ ਵਿਗਿਆਨ ਕੇਂਦਰ ਸਮਸ਼ੇਰ ਨਗਰ ਵਿਖੇ 6 ਅਗਸਤ ਤੋਂ 12 ਅਗਸਤ ਤੱਕ ਬਾਗਬਾਨੀ ਫਸਲਾਂ ਦੀ ਪਨੀਰੀ ਤਿਆਰ ਕਰਨ ਸਬੰਧੀ ਸਿਖਲਾਈ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਫਲਾਂ ਦੇ ਬੂਟੇ ਅਤੇ ਸਬਜ਼ੀਆਂ ਦੀ ਪਨੀਰੀ ਤਿਆਰ ਕਰਨ ਬਾਰੇ ਦੱਸਿਆ ਜਾਵੇਗਾ ਜੋ ਕਿ ਸਿਖਿਆਰਥੀਆਂ ਲਈ ਕਾਫੀ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਕੋਰਸ ਵਿੱਚ ਭਾਗ ਲੈਣ ਦੇ ਚਾਹਵਾਨ ਸਿਖਿਆਰਥੀ 6 ਅਗਸਤ ਨੂੰ ਸਵੇਰੇ 10:00 ਵਜੇ ਕ੍ਰਿਸ਼ੀ ਵਿਗਿਆਨ ਕੇਂਦਰ ਸਮਸ਼ੇਰ ਨਗਰ ਵਿਖੇ ਪਹੁੰਚ ਸਕਦੇ ਹਨ। ਇਸ ਕੋਰਸ ਦੇ ਮੁਕੰਮਲ ਹੋਣ ਤੇ ਸਿਖਿਆਰਥੀਆਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ।