Friday, September 20, 2024

Malwa

ਹਾਕੀ ਓਲੰਪੀਅਨ ਗਗਨ ਅਜੀਤ ਸਿੰਘ ਨੇ ਬਤੌਰ ਐਸ.ਐਸ.ਪੀ.ਅਹੁਦਾ ਸੰਭਾਲਣ ਉਪਰੰਤ ਪੱਤਰਕਾਰ ਨਾਲ ਹੋਏ ਰੂਹ-ਬਰੂ

August 06, 2024 12:18 PM
ਅਸ਼ਵਨੀ ਸੋਢੀ

 ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ , ਅਵਾਮ ਨੂੰ ਕੀਤੀ ਅਪੀਲ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ

ਮਾਲੇਰਕੋਟਲਾ : ਹਾਕੀ ਓਲੰਪੀਅਨ ਸ੍ਰੀ ਗਗਨ ਅਜੀਤ ਸਿੰਘ ਨੇ ਪਿਛਲੇ ਦਿਨੀਂ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਅਹੁਦਾ ਸੰਭਾਲਣ ਉਪਰੰਤ ਅੱਜ ਪੱਤਰਕਾਰਾਂ ਦੇ ਰੂਹ-ਬਰੂ ਹੁੰਦਿਆਂ ਜ਼ਿਲ੍ਹਾ ਪੁਲਿਸ ਅਵਾਮ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸ ਪ੍ਰਸ਼ਾਸਨ ਪ੍ਰਦਾਨ ਕਰਨ ਅਤੇ ਸਮੇਂ ਸਮੇਂ ਤੇ ਆਉਣ ਵਾਲੀਆਂ ਚੁਨੌਤੀਆਂ ਨੂੰ ਦੂਰ ਕਰਨ ਦੀ ਵਚਨਬੱਧ ਨੂੰ ਦੁਹਰਾਇਆ। ਇਸ ਮੌਕੇ ਪੱਤਰਕਾਰਾਂ ਨੇ ਅਮਨ ਅਤੇ ਕਾਨੂੰਨ ਵਿਵਸਥਾ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ, ਟਰੈਫ਼ਿਕ ਲਾਈਟਾਂ,ਸ਼ਹਿਰ ਵਿੱਚ ਲੱਗੇ ਕੈਮਰਿਆਂ ਸਬੰਧੀ, ਲੜਕੀਆਂ ਦੇ ਸਕੂਲਾਂ/ਕਾਲਜਾਂ ਨੇੜੇ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਹੁੰਦੀ ਹੁੱਲੜਬਾਜ਼ਾਂ ਅਤੇ ਬਜ਼ਾਰਾਂ'ਚ ਗ਼ਲਤ ਪਾਰਕਿੰਗ ਆਦਿ ਦਾ ਮਸਲਾ ਧਿਆਨ ਵਿੱਚ ਲਿਆਂਦਾ। ਐਸ.ਐਸ.ਪੀ.ਨੇ ਕਿਹਾ ਕਿ ਅਵਾਮ ਜ਼ਿਲ੍ਹੇ 'ਚ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਉਹ ਪੁਲਿਸ ਨੂੰ ਸਹਿਯੋਗ ਦੇਣ।ਨਸ਼ਿਆਂ ਅਤੇ ਅਪਰਾਧੀਆਂ ਵਿਰੁੱਧ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਰੰਭੀ ਜੰਗ ਦੀ ਸਫ਼ਲਤਾ ਲਈ ਬਿਨਾਂ ਕਿਸੇ ਡਰ ਤੋਂ ਪੁਲਿਸ ਨੂੰ ਸੂਚਿਤ ਕਰਨ।ਉਨ੍ਹਾਂ ਹੋਰ ਕਿਹਾ ਕਿ ਨਸ਼ਿਆਂ ਅਤੇ ਗੁੰਡਾ ਗਰਦੀ/ ਹੁੱਲੜ ਬਾਜ਼ੀਆਂ ਵਰਗੀਆਂ ਅਲਾਮਤਾਂ ਦੇ ਖ਼ਾਤਮੇ ਲਈ ਆਮ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਅਲਾਮਤਾਂ ਨੂੰ ਜੜੋ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਨਸ਼ੀਲੇ ਪਦਾਰਥਾਂ ਦੀ ਤਸਕਰੀ, ਕ੍ਰਾਈਮ,ਸਨਸਨੀਖ਼ੇਜ਼ ਅਪਰਾਧਾਂ ਨੂੰ ਰੋਕਣਾ ਅਤੇ ਨਜਿੱਠਣਾ ਉਨ੍ਹਾਂ ਦੀ ਪ੍ਰਮੁੱਖਤਾ ਰਹੇਗੀ। ਐਸ.ਐਸ.ਪੀ. ਨੇ ਪੱਤਰਕਾਰ ਵੱਲੋਂ ਧਿਆਨ ਵਿੱਚ ਲਿਆਂਦੀ ਟਰੈਫ਼ਿਕ ਦੀ ਸਮੱਸਿਆ ਸਬੰਧੀ ਉਨ੍ਹਾਂ ਭਰੋਸਾ ਦਵਾਇਆ ਕਿ ਜ਼ਿਲ੍ਹੇ 'ਚ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫ਼ਿਕ ਪੁਲਿਸ ਨੂੰ ਹੋਰ ਵਧੇਰੇ ਚੁਸਤ-ਦਰੁਸਤ ਕੀਤਾ ਜਾਵੇਗਾ ਅਤੇ ਹੁੱਲੜਬਾਜ਼ਾਂ ਤੇ ਗ਼ਲਤ ਪਾਰਕਿੰਗ ਸਮੇਤ ਆਵਾਜਾਈ ਦੀ ਉਲੰਘਣਾ ਕਰਨ ਵਾਲਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਬੰਦ ਪਏ ਸੀ.ਸੀ.ਟੀ.ਕੈਮਰਿਆਂ ਨੂੰ ਜਲਦ ਠੀਕ ਕਰਵਾਇਆ ਜਾਵੇਗਾ। ਉਨ੍ਹਾਂ ਪੱਤਰਕਾਰਾਂ ਅਤੇ ਜ਼ਿਲ੍ਹਾ ਦੀ ਅਵਾਮ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹੇ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਉਨ੍ਹਾਂ ਦੀ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਆਮ ਲੋਕਾਂ ਦੀ ਹਮਦਰਦ ਹੈ। ਇਸ ਲਈ ਘਬਰਾਉਣ ਦੀ ਲੋੜ ਨਹੀਂ। ਹਰੇਕ ਨਾਗਰਿਕ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਜ਼ਿਲ੍ਹਾ ਨਿਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਨਿਰਪੱਖ  ਅਤੇ  ਪਾਰਦਰਸ਼ੀ  ਤਰੀਕੇ  ਨਾਲ ਕੀਤੇ ਜਾਵੇਗਾ। ਇਸ ਮੌਕੇ ਐਸ.ਪੀ.(ਐਚ) ਸ੍ਰੀਮਤੀ ਸਵਰਨਜੀਤ ਕੌਰ ਵੀ ਮੌਜੂਦ ਸਨ ਓਲੰਪੀਅਨ ਗਗਨ ਅਜੀਤ ਸਿੰਘ ਬਤੌਰ ਐਸ.ਐਸ.ਪੀ ਮਾਲੇਰਕੋਟਲਾ ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਅਹਿਮ ਪ੍ਰੋਜੈਕਟ ਸੜਕ ਸੁਰੱਖਿਆ ਫੋਰਸ ਅਤੇ ਯਾਤਰੀਆਂ ਦੀਆਂ ਜਾਨਾਂ ਬਚਾਉਣ ਲਈ ਗਠਿਤ ਸੜਕ ਸੁਰੱਖਿਆ ਫੋਰਸ (ਐਸ.ਐਸ.ਪੀ.) ਦੇ ਪਹਿਲੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਇਸ ਤੋਂ ਇਲਾਵਾ ਉਹ ਲੁਧਿਆਣਾ,ਅੰਮ੍ਰਿਤਸਰ,ਮੋਹਾਲੀ ਆਦਿ ਸ਼ਹਿਰ ਵਿਖੇ ਅਹਿਮ ਸਥਾਨਾਂ ਤੇ ਤਾਇਨਾਤ ਰਹਿ ਚੁੱਕੇ ਹਨ।

 

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ