ਮਾਲੇਰਕੋਟਲਾ : ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ਤੇ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕ ਰੈਲੀ ਕੀਤੀ ਗਈ ਜਿਸ ਦੀ ਪ੍ਰਧਾਨਗੀ ਸਾਥੀ ਜਰਨੈਲ ਸਿੰਘ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਮਾਲੇਰਕੋਟਲ ਮੰਡਲ ਨੇ ਕੀਤੀ ਜਿਸ ਵਿੱਚ ਕਰਮਚਾਰੀਆਂ ਦੇ ਨਾਲ ਨਾਲ ਪੈਨਸ਼ਨਰ ਸਾਥੀਆਂ ਨੇ ਵੱਡੀ ਗਿਣਤੀ ਵਿੱਚ ਸਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆ ਸਾਥੀ ਗੁਰਧਿਆਨ ਸਿੰਘ ਸਕੱਤਰੀ ਪੀਐਸਈਬੀ ਇੰਪਲਾਈਜ ਫੈਡਰੇਸ਼ਨ ਏਟਕ ਪੰਜਾਬ ਨੇ ਦੱਸਿਆ ਕਿ ਅਰਥੀ ਫੂਕ ਰੈਲੀ ਨੂੰ ਬੁਲਾਰਿਆ ਸਾਥੀਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਮੁਲਾਜਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਬਕਾਇਆ ਡੀਏ ਦੀਆਂ ਕਿਸਤਾਂ ਤੁਰੰਤ ਰੀਲੀਜ ਕੀਤੀਆਂ ਜਾਣ, ਕੱਚੇ ਮੁਲਾਜਮ ਪੱਕੇ ਕੀਤੇ ਜਾਣ, ਠੇਕੇਦਾਰ ਸਿਸਟਮ ਬੰਦ ਕੀਤਾ ਜਾਵੇ, ਨਵੀਂ ਭਰਤੀ ਤੁਰੰਤ ਕੀਤੀ ਜਾਵੇ, ਸਕੇਲਾ ਦਾ ਬਕਾਇਆ ਜਾਰੀ ਕੀਤਾ ਜਾਵੇ।ਬੁਲਾਰਿਆਂ ਨੇ ਮੁੱਖ ਮੰਤਰੀ ਵੱਲੋਂ ਮੁੱਖ ਮੰਤਰੀ ਵੱਲੋ ਮੀਟਿੰਗ ਦਾ ਸਮਾਂ ਦੇ ਕੇ ਵਾਰ ਵਾਰ ਅੱਗੇ ਪਾਉਣ ਦੀ ਨੀਤੀ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੀ ਮੀਟਿੰਗ ਵਿੱਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁਲਾਜਮ ਤੇ ਪੈਨਸਨਰ ਤਿੱਖੇ ਸੰਘਰਸ ਦੇਣ ਲਈ ਮਜਬੂਰ ਹੋਣਗੇ ਜਿਸ ਦੀ ਸਾਰੀ ਜਿੰਮੇਵਾਰੀ ਮੁੱਖ ਮੰਤਰੀ ਪੰਜਾਬ ਦੀ ਹੋਵੇਗੀ। ਇਸ ਮੌਕੇ ਰਣਜੀਤ ਸਿੰਘ ਰਾਂਣਵਾ, ਗੁਰਧਿਆਨ ਸਿੰਘ, ਗੁਰਜੰਟ ਸਿੰਘ, ਰਾਜਵੰਤ ਸਿੰਘ, ਨਰਿੰਦਰ ਕੁਮਾਰ, ਜਗਦੇਵ ਸਿੰਘ, ਜਗਮੇਲ ਸਿੰਘ, ਪਿਆਰਾ ਲਾਲ,ਪਰਮਜੀਤ ਸ਼ਰਮਾ, ਗੋਬਿੰਦ ਕਾਂਤ, ਮਿਰਜਾ ਸਿੰਘ, ਬਸ਼ੀਰ ਉਲ ਹੱਕ ਆਦਿ ਨੇ ਵੀ ਸੰਬੋਧਨ ਕੀਤਾ।