ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਅਗਲੀ ਰਿਹਰਸਲ 09 ਅਗਸਤ ਨੂੰ
ਮਾਲੇਰਕੋਟਲਾ : ਜ਼ਿਲ੍ਹਾ ਪੱਧਰ ਤੇ ਸੁਤੰਤਰਤਾ ਦਿਵਸ ਨੂੰ ਉਤਸ਼ਾਹ ਨਾਲ ਮਨਾਉਣ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲਾਂ ਦਾ ਆਯੋਜਨ ਸਥਾਨਿਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕੀਤਾ ਗਿਆ। ਸੁਤੰਤਰਤਾ ਦਿਵਸ ਮੌਕੇ ਆਯੋਜਿਤ ਹੋਣ ਵਾਲੇ ਰੰਗਾਂ ਰੰਗ ਸਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਵੱਧ ਚੜ ਕੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ। ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਮਾਲ ਅਫਸਰ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਸਾਡੇ ਦੇਸ਼ ਦੇ ਆਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ 15 ਅਗਸਤ ਨੂੰ ਸਥਾਨਿਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਪੂਰੀ ਦੇਸ਼ ਭਗਤੀ ਦੀ ਭਾਵਨਾ ਅਤੇ ਪੂਰੇ ਉਤਸਾਹ ਨਾਲ ਆਯੋਜਿਤ ਕੀਤੇ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਪੰਜਾਬ ਪੁਲਿਸ, ਹੋਮ ਗਾਰਡਜ਼, ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਤੇ ਅਧਾਰਿਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੱਭਿਆਚਾਰ ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ ਆਦਿ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਬੰਧੀ ਅਗਲੀ ਰਿਹਰਸਲ 09 ਅਗਸਤ ਨੂੰ ਹੋਵੇਗੀ। ਇਸ ਮੌਕੇ ਡਾ.ਮੀਨਾ ਕੁਮਾਰ, ਡਾ.ਸਲੀਮ ਜ਼ੁਬੈਰੀ, ਪ੍ਰਿੰਸੀਪਲ ਆਰਤੀ ਗੁਪਤਾ, ਸੰਦੀਪ ਮਟਕਣ ਤੋਂ ਇਲਾਵਾ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਇੰਚਾਰਜ ਹਾਜ਼ਰ ਸਨ।