Friday, September 20, 2024

Chandigarh

ਜਲਦ ਹੀ ਖੁੱਲਣਗੇ ਜਿਲ੍ਹਾਂ ਪੱਧਰ ਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਦਫ਼ਤਰ

August 06, 2024 02:00 PM
SehajTimes

ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਕੀਤੀਆਂ ਜਾ ਰਹੀਆਂ ਗਤੀਵਿਧਿਆਂ ਬਾਰੇ ਜਾਣਕਾਰੀ ਦਿੱਤੀ। ਪੰਜਾਬ ਵਿੱਚ ਆਮ ਆਦਮੀ ਪਾਰਟੀ ਜੋ ਕਿ 117 ਵਿੱਚੋਂ 92 ਵਿਧਾਇਕ ਜਿੱਤ ਕੇ ਵੱਡੀ ਪਾਰਟੀ ਬਣੀ ਹੈ। ਜਿਲ੍ਹਾ ਪ੍ਰਧਾਨਾ ਦਾ ਪ੍ਰਸ਼ਾਸਨ, ਸਰਕਾਰੀ ਨੁਮਾਇੰਦਿਆਂ ਅਤੇ ਆਮ ਲੋਕਾਂ ਵਿਚਾਲੇ ਤਾਲਮੇਲ ਹੋਣਾ ਜਰੂਰੀ ਹੈ। ਇਨ੍ਹਾਂ ਸਭ ਵਿਚਾਰਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਅਲਗ-ਅਲਗ ਮੰਗ ਪੱਤਰ ਲਿਖੇ ਹਨ ਤਾਂ ਜੋ ਪਾਰਟੀ, ਲੋਕਾਂ ਅਤੇ ਸਰਕਾਰ ਵਿਚਕਾਰ ਤਾਲਮੇਲ ਬਣਿਆ ਰਹੇ। ਹਰ ਜਿਲ੍ਹਾ ਪ੍ਰਧਾਨ ਨੇ ਇਸ ਮਕਸਦ ਲਈ ਜਿਲ੍ਹਾ ਪਾਰਟੀ ਦਫ਼ਤਰ ਬਣਾਉਣ ਲਈ ਸਰਕਾਰ ਤੋਂ ਮੰਗ ਕੀਤੀ ਹੈ ਕਿ ਹਰ ਜਿਲ੍ਹੇ ਵਿੱਚ 1000 ਵਰਗ ਗੱਜ਼ ਜਗ੍ਹਾਂ ਕੁਲੈਕਟਰ ਰੇਟਾਂ ਤੇ ਜਿਲ੍ਹਾ ਪੱਧਰ ਤੇ ਦਫ਼ਤਰ ਬਣਾਉਣ ਲਈ ਉਪਲਬਧ ਕਰਵਾਈ ਜਾਵੇ। ਸ. ਬਰਸਟ ਨੇ ਪੰਜਾਬ ਦੇ ਸਾਰੇ ਜਿਲ੍ਹਾ ਪ੍ਰਧਾਨਾਂ ਵੱਲੋਂ ਪ੍ਰਾਪਤ ਹੋਏ ਅਲਗ-ਅਲਗ ਮੰਗ ਪੱਤਰਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਸੌਂਪਿਆ। ਸ. ਬਰਸਟ ਨੇ ਦੱਸਿਆ ਕਿ ਪਾਰਟੀ, ਲੋਕਾਂ ਅਤੇ ਸਰਕਾਰ ਦੇ ਆਪਸੀ ਤਾਲਮੇਲ ਲਈ ਜਿਲ੍ਹਾ ਪੱਧਰ ਤੇ ਜਿਲ੍ਹਾ ਹੈਡ ਕੁਆਟਰ ਬਣਾਉਣ ਦੇ ਸੁਝਾਅ ਦਾ ਸ. ਭਗਵੰਤ ਸਿੰਘ ਮਾਨ ਨੇ ਭਰਪੂਰ ਸੁਆਗਤ ਕੀਤਾ ਹੈ। ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਆਪ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੂੰ ਭਰੋਸਾ ਦਵਾਇਆ ਕਿ ਪੰਜਾਬ ਦੇ ਸਾਰੇ ਜਿਲ੍ਹਿਆਂ ਵਿੱਚ ਜਿਲ੍ਹਾ ਪੱਧਰ ਤੇ ਘੱਟੋ-ਘੱਟ 1000 ਵਰਗ ਗੱਜ ਜਗ੍ਹਾਂ ਜਾਂ ਇਸ ਤੋਂ ਵੱਧ ਜਿਨ੍ਹੀਂ ਸੰਭਵ ਹੋ ਸਕੇ ਜਗ੍ਹਾਂ ਕੁਲੈਕਟਰ ਰੇਟਾਂ ਤੇ ਜਿਲ੍ਹਾਂ ਪ੍ਰਧਾਨਾਂ ਨੂੰ ਉਪਲਬਧ ਕਰਵਾਈ ਜਾਵੇਗੀ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ