Monday, November 25, 2024
BREAKING NEWS
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰਸ਼ਹੀਦੀ ਸਭਾ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਨੂੰ ‘ਪੈਚ ਮੁਕਤ’ ਬਣਾਉਣ ਲਈ 95.54 ਲੱਖ ਰੁਪਏ ਜਾਰੀ ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

Haryana

ਹਰਿਆਣਾ ਸਿੱਖ ਗੁਰੂਦੁਆਰਾ (ਪ੍ਰਬੰਧਨ) ਐਕਟ, 2014 ਵਿਚ ਸੋਧ ਦੇ ਲਈ ਓਰਡੀਨੈਂਸ ਲਿਆਉਣ ਦੀ ਤਿਆਰੀ

August 06, 2024 04:43 PM
SehajTimes

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿਚ ਜਿਸ ਵਿਚ ਹਰਿਆਣਾ ਸਿੱਖ ਗੁਰੂਦੁਆਰਾ (ਪ੍ਰਬੰਧਨ) ਐਕਟ, 2014 ਵਿਚ ਸੋਧ ਕਰਨ ਲਈ ਹਰਿਆਣਾ ਸਿੱਖ ਗੁਰੂੁਦੁਆਰਾ (ਪ੍ਰਬੰਧਨ) ਸੋਧ ਓਰਡੀਨੈਂਸ 2024 ਦੇ ਪ੍ਰਾਰੂਪ ਨੁੰ ਮੰਜੂਰੀ ਦਿੱਤੀ ਗਈ। ਪ੍ਰਸਤਾਵਿਤ ਡ੍ਰਾਫਟ ਓਰਡੀਨੈਂਸ ਅਨੁਸਾਰ, ਹੁਣ ਹਰਿਆਣਾ ਸਿੱਖ ਗੁਰੂਦੁਆਰਾ ਨਿਆਂਇਕ ਆਯੋਗ ਦਾ ਚੇਅਰਮੈਨ ਹਾਈ ਕੋਰਟ ਦਾ ਜੱਜ ਹੋਵੇਗਾ, ਜੇਕਰ ਉਸ ਨੂੰ ਨਿਯੁਕਤ ਕੀਤਾ ੧ਾਂਦਾ ਹੈ, ਅਤੇ ਜੇਕਰ ਹਾਈ ਕੋਰਟ ਦਾ ਜੱਜ ਨਿਯੁਕਤ ਨਹੀਂ ਕੀਤਾ ਜਾਂਦਾ ਹੈ, ਤਾਂ ਜਿਲ੍ਹਾ ਜੱਜ ਨੂੰ ਨਿਯੁਕਤ ਕੀਤਾ ਜਾਸਕਦਾ ਹੈ। ਜੇਕਰ ਜਿਲ੍ਹਾ ਜੱਜ ਨੁੰ ਵੀ ਆਯੋਗ ਦਾ ਚੇਅਰਮੈਨ ਨਿਯੁਕਤ ਨਹੀਂ ਕੀਤਾ ਜਾਂਦਾ ਹੈ, ਤਾਂ ਆਯੋਗ ਦੇ ਤਿੰਨ ਚੋਣ ਕੀਤੇ ਮੈਂਬਰਾਂ ਵਿੱਚੋਂ ਇਕ ਨੂੰ ਸਿਨਓਰਿਟੀ (ਇਹ ਸਿਨਓਰਿਟੀ ਸੇਵਾ ਵਿਚ ਰਹਿਣ ਦੀ ਹੋਵੇ ਜਾਂ ਬਾਰ ਵਿਚ ਪ੍ਰੈਕਟਿਸ ਦੀ) ਦੇ ਆਧਾਰ 'ਤੇ ਚੇਅਰਮੈਨ ਨਿਯੁਕਤ ਕੀਤਾ ੧ਾਵੇਗਾ। ਡ੍ਰਾਫਟ ਅਨੁਸਾਰ ਚੇਅਰਮੈਨ ਜਾਂ ਮੈਂਬਰ ਦਾ ਕਾਰਜਕਾਲ ਉਸ ਦੇ ਕਾਰਜਭਾਰ ਗ੍ਰਹਿਣ ਕਰਨ ਦੀ ਮਿੱਤੀ ਤੋਂ ਪੰਜ ਸਾਲ ਹੋਣਗਾ।

ਮੌਜੂਦਾ ਵਿਚ, ਚੇਅਰਮੈਨ ਨੁੰ ਇਸ ਯੋਗਤਾ ਦੇ ਨਾਲ ਨਿਯੁਕਤ ਕੀਤਾ ਜਾਂਦਾ ਹੈ ਕਿ ਉਸ ਦੀ ਸੇਵਾਮੁਕਤੀ ਜਾਂ ਇਸਤੀਫੇ ਦੇ ਸਮੇਂ ਉਹ ਇਕ ਜਿਲ੍ਹਾ ਜੱਜ ਸੀ ਅਤੇ ਉਸ ਦੀ ਸੇਵਾਮੁਕਤੀ 'ਤੇ ਇਸ ਰੂਪ ਵਿਚ 10 ਸਾਲ ਤੋਂ ਘੱਟ ਦਾ ਕਾਰਜਕਾਲ ਨਹੀਂ ਸੀ। ਹਰਿਆਣਾ ਸਿੱਖ ਗੁਰੂਦੁਆਰ ਨਿਆਇਕ ਆਯੋਗ ਇਕ ਨੀਮ-ਨਿਆਂਇਕ ਅਥਾਰਿਟੀ ਹੈ, ਜਿਸ ਦੇ ਫੈਸਲੇ ਆਖੀਰੀ ਹੁੰਦੇ ਹਨ। ਗੁਰੂਦੁਆਰਾ ਸੰਪਤੀ, ਉਸ ਦੇ ਫੰਡ ਅਤੇ ਗੁਰੂਦੁਆਰਾ ਕਮੇਟੀ, ਕਾਰਜਕਾਰੀ ਬੋਰਡ ਜਾਂ ਕਿਸੇ ਹੋਰ ਸੰਸਥਾ ਦੇ ਵਿਚ ਚੱਲ ਰਹੇ ਝਗੜਿਆਂ ਵਿਵਾਦਾਂ ਦਾ ਫੈਸਲਾ ਆਯੋਗ ਵੱਲੋਂ ਕੀਤਾ ਜਾਣਾ ਹੈ। ਇਸ ਲਈ ਇਹ ਸਹੀ ਸਮਝਿਆ ਗਿਆ ਹੈ ਕਿ ਆਯੋਗ ਦੇ ਮੈਂਬਰ ਅਤੇ ਚੇਅਰਮੈਨ ਦੇ ਰੂਪ ਵਿਚ ਨਿਯੁਕਤੀ ਲਈ ਹਾਈ ਕੋਰਟ ਦੇ ਜੱਜ 'ਤੇ ਵੀ ਵਿਚਾਰ ਕੀਤਾ ੧ਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਓਰਡੀਨੈਂਸ ਵਿਚ ਧਾਰਾ-46 , ਉੱਪ-ਧਾਰਾ (1) ਦੇ ਬਲਾਕ (4) ਵਿਚ ਦਿੱਤੀ ਗਈ 65 ਸਾਲ ਦੀ ਉਮਰ ਦੀ ਉਪਰੀ ਸੀਮਾ ਨੂੰ ਵੀ ਹਟਾ ਦਿੱਤਾ ਗਿਆ ਹੈ। ਉਪਰੋਕਤ ਸੋਧ ਸਾਲ 2014 ਦੇ ਹਰਿਆਣਾ ਐਕਟ 22 ਦੀ ਧਾਰਾ 46 ਵਿਚ ਕੀਤਾ ਗਿਆ ਹੈ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ