Tuesday, September 17, 2024
BREAKING NEWS
ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤਮਹਿੰਦਰਾ ਰਾਜ ਵਹੀਕਲਜ਼ ਨੇ ਪਟਿਆਲਾ ਵਿੱਚ ਮਹਿੰਦਰਾ ਥਾਰ ਰੌਕਸ 5-ਡੋਰ ਦਾ ਉਦਘਾਟਨ ਕੀਤਾਤਿੰਨ ਦਿਨਾਂ ਦੀ ਸਮੂਹਿਕ ਛੁੱਟੀ ਤੇ ਗਏ ਬਿਜਲੀ ਮੁਲਾਜਮਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਅਗਵਾਈ ਹੇਠ ਏਡੀਸੀ ਨੂੰ ਦਿੱਤਾ ਮੰਗ ਪੱਤਰਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਹੋਇਆ ਰਿਲੀਜ਼ਆਨਲਾਈਨ ਪਾਸਪੋਰਟ ਪੋਰਟਲ 5 ਦਿਨਾਂ ਲਈ ਹੋਇਆ ਬੰਦਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀਆਂਗਣਵਾੜੀ ਸੈਂਟਰਾਂ,ਸਕੂਲਾਂ, ਰਾਸ਼ਨ ਡਿਪੂਆਂ ਦਾ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਅਚਨਚੇਤ ਦੌਰਾਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਪੰਜਾਬ ਨੂੰ ਹਿਮਾਚਲ ਪ੍ਰਦੇਸ਼ ਨਾਲ ਜੋੜਦੀ ਸੜਕ ਦੇ ਨਵ ਨਿਰਮਾਣ ਦੀ ਸ਼ੁਰੂਆਤ ਪੰਜਾਬ ਸਰਕਾਰ ਪੰਜਾਬ ਦੀ ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਸੰਭਾਲਣ ਲਈ ਕਰ ਰਹੀ ਹੈ ਸ਼ਾਨਦਾਰ ਕੰਮ : ਅਮਨ ਅਰੋੜਾ

Chandigarh

ਪੰਜਾਬ ਨੇ ਰਾਜ ਮਾਰਗਾਂ 'ਤੇ ਦੋ ਹੋਰ ਟੋਲ ਪਲਾਜ਼ੇ ਕੀਤੇ ਬੰਦ: ਹਰਭਜਨ ਸਿੰਘ ਈਟੀਓ

August 06, 2024 06:05 PM
SehajTimes

ਇਨ੍ਹਾਂ ਮਾਰਗਾਂ ‘ਤੇ ਯਾਤਰਾ ਕਰਨ ਵਾਲਿਆਂ ਨੂੰ ਹੋ ਰਹੀ ਹੈ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ 'ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ। ਇਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ 'ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ 'ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੀਤੀ ਰਾਤ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰਗਾਂ ‘ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਹੁੰਦੀ ਹੈ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਟੋਲ ਉਗਰਾਹੀ ਨੂੰ ਰੋਕਣਾ ਪੰਜਾਬ ਦੇ ਲੋਕਾਂ ਲਈ ਆਰਥਿਕ ਰਾਹਤ, ਨਾਗਰਿਕਾਂ 'ਤੇ ਵਿੱਤੀ ਬੋਝ ਨੂੰ ਘੱਟ ਕਰਨ ਅਤੇ ਇਨ੍ਹਾਂ ਸੜਕਾਂ 'ਤੇ ਨਿਰਵਿਘਨ ਅਤੇ ਆਸਾਨ ਆਵਾਜਾਈ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ। ਲੋਕ ਨਿਰਮਾਣ ਮੰਤਰੀ ਨੇ ਪਟਿਆਲਾ-ਸਮਾਣਾ ਰੋਡ, ਲੁਧਿਆਣਾ-ਮਾਲੇਰਕੋਟਲਾ-ਸੰਗਰੂਰ ਰੋਡ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ, ਹੁਸ਼ਿਆਰਪੁਰ-ਟਾਂਡਾ ਰੋਡ, ਮੱਖੂ ਵਿਖੇ ਸਤਲੁਜ ਦਰਿਆ 'ਤੇ ਹਾਈ ਲੈਵਲ ਪੁਲ, ਮੋਗਾ-ਕੋਟਕਪੁਰਾ ਰੋਡ, ਫਿਰੋਜ਼ਪੁਰ-ਫਾਜ਼ਿਲਕਾ ਰੋਡ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ, ਦਾਖਾ-ਰਾਏਕੋਟ-ਬਰਨਾਲਾ ਰੋਡ, ਅਤੇ ਹੁਣ ਪਟਿਆਲਾ-ਨਾਭਾ-ਮਲੇਰਕੋਟਲਾ ਰੋਡ ਸਮੇਤ ਰਾਜ ਮਾਰਗਾਂ ਤੋਂ ਟੋਲ ਹਟਾਉਣ ਨਾਲ ਆਮ ਲੋਕਾਂ ਨੂੰ ਮਿਲਣ ਵਾਲੀ ਰੋਜ਼ਾਨਾ ਰਾਹਤ ਬਾਰੇ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਦੇਣ ਲਈ ਵਚਨਬੱਧ ਹੈ। ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਕਦਮ ਨਾਲ ਪੰਜਾਬ ਸਰਕਾਰ ਨੇ ਆਪਣੇ ਨਾਗਰਿਕਾਂ ਦੀ ਭਲਾਈ, ਠੋਸ ਆਰਥਿਕ ਲਾਭ ਪ੍ਰਦਾਨ ਕਰਨ ਅਤੇ ਰਾਜ ਮਾਰਗਾਂ 'ਤੇ ਸਮੁੱਚੇ ਡਰਾਈਵਿੰਗ ਅਨੁਭਵ ਨੂੰ ਬਿਹਤਰ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਤਰਜੀਹ ਦਿੱਤੀ ਹੈ।

Have something to say? Post your comment

Readers' Comments

Ramesh Kumar Soni 8/18/2024 7:50:55 PM

1)no traffic control on underpasses of Chandigarh-Kharrar Flyovers.Worsed condition despite traffic lights placed which are not operational and traffic police not controlling on traffic and rules of driving are also overlooked. 2)Very bad and poor conditions of internal roads in Sunny Enclave kharrar and no water drainage system,no cleanliness of roads , parks.Area is highly populated however no focus on maintainance.Daily vehicle puncture and even accidents due to huge pits on roads causing life miserable.MC also overlooking bylaws of safety by house owners and flat owners.Intentions of MC are not even ok for this new developed area.unauthorised shops , very slow or no execution on A,B roads connectivities. Seriousness required by MC , PUDA and GMADA.

 

More in Chandigarh

ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ

ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਬੱਚੀਆਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਲਿੰਗ ਅਨੁਪਾਤ ਵਿੱਚ ਆ ਰਹੀ ਗਿਰਾਵਟ ਨੂੰ ਦੂਰ ਕਰਨ ਲਈ ਪਹਿਲ ਜਾਰੀ

ਗੁਰਦੁਆਰਾ ਬੋਰਡ ਚੋਣਾਂ ਸਬੰਧੀ ਫਾਰਮ ਭਰਨ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾਈ

ਅਨਿੰਦਿਤਾ ਮਿੱਤਰਾ ਨੇ ਸਕੱਤਰ ਸਹਿਕਾਰਤਾ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਵਜੋਂ ਅਹੁਦਾ ਸੰਭਾਲਿਆ

ਐਸ ਏ ਐਸ ਨਗਰ ਚ ਕੌਮੀ ਲੋਕ ਅਦਾਲਤ ਦੌਰਾਨ 14925 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਡਾਕਟਰਾਂ ਤੇ ਬਿਜਲੀ ਕਾਮਿਆਂ ਦੀ ਹੜਤਾਲ ਉੱਤੇ ਬੋਲੇ ਡਿਪਟੀ ਮੇਅਰ : ਕੁਲਜੀਤ ਸਿੰਘ ਬੇਦੀ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਦੇ ਪਿੰਡ ਪੰਡਵਾਲਾ ਵਿਖੇ 17 ਸਤੰਬਰ ਨੂੰ ਲੱਗੇਗਾ ਕੈਂਪ

ਵਿਆਹ ਦੇ ਬਹਾਨੇ ਲਗਾਤਾਰ ਜਿਨਸੀ ਸ਼ੋਸ਼ਣ:ਹੁਣ ਵਿਆਹ ਤੋਂ ਕਰ ਰਿਹਾ ਇਨਕਾਰ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਕੀਤਾ ਸਵਾਗਤ