Friday, September 20, 2024

Chandigarh

ਪਿੰਡਾਂ ਵਿੱਚ ਹੁਣ ਨਹੀਂ ਦਿਸਣਗੇ ਟੇਢੇ ਖੰਭੇ ਤੇ ਢਿੱਲੀਆਂ ਤਾਰਾਂ: ਵਿਧਾਇਕ ਕੁਲਵੰਤ ਸਿੰਘ

August 07, 2024 12:56 PM
SehajTimes

ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਨਹੀਂ ਛੱਡੀ ਜਾਵੇਗੀ ਕੋਈ ਕਸਰ

ਪਿੰਡ ਦੀ ਡਿਸਪੈਂਸਰੀ ਦੇ ਸੁਧਾਰ ਦਾ ਦਿੱਤਾ ਭਰੋਸਾ

ਮੋਹਾਲੀ : "ਆਪ ਦੀ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਤਹਿਤ ਪਿੰਡ ਜਗਤਪੁਰਾ ਵਿਖੇ ਲਾਏ ਕੈਂਪ ਵਿੱਚ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਐਸ ਡੀ ਐਮ ਮੋਹਾਲੀ ਦੀਪਾਂਕਰ ਗਰਗ ਵੀ ਮੌਜੂਦ ਸਨ। ਹਲਕਾ ਵਿਧਾਇਕ ਨੇ ਦੱਸਿਆ ਕਿ ਪਿੰਡਾਂ ਵਿੱਚ ਲੱਗੇ ਟੇਢੇ ਖੰਭੇ ਤੇ ਢਿੱਲੀਆਂ ਤਾਰਾਂ ਨੂੰ ਦਰੁਸਤ ਕਰਨ ਲਈ ਕਾਰਵਾਈ ਆਰੰਭੀ ਗਈ ਹੈ ਤੇ ਬਹੁਤ ਜਲਦ ਇਹ ਸਮੱਸਿਆ ਦੂਰ ਕਰ ਦਿੱਤੀ ਜਾਵੇਗੀ। ਉਹਨਾਂ ਨੇ ਬੀਤੇ ਦਿਨੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰਾਜਪੁਰਾ ਤਹਿਸੀਲ ਦੇ ਕੀਤੇ ਅਚਨਚੇਤ ਦੌਰੇ ਬਾਬਤ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਖ਼ਬਰ ਰੱਖ ਰਿਹਾ ਹੈ ਤੇ ਇਹ ਯਕੀਨੀ ਬਣਾ ਰਿਹਾ ਹੈ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਰੁਕਾਵਟ ਤੋਂ ਸਿਰੇ ਚੜ੍ਹਨ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜੋ ਗਰੰਟੀਆਂ ਦਿੱਤੀਆਂ ਸਨ, ਉਹਨਾਂ ਤੋਂ ਵੀ ਵੱਧ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਰਾਹੀਂ ਸਾਰਾ ਪ੍ਰਸ਼ਾਸਨ ਲੋਕਾਂ ਦੇ ਘਰਾਂ ਦੇ ਨੇੜੇ ਪੁੱਜਾ ਹੈ। ਜਿੱਥੇ ਲੋਕਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ, ਓਥੇ ਸਕੀਮਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਅਧਿਕਾਰੀ ਲੋਕਾਂ ਦੇ ਹਰ ਸਵਾਲ ਦਾ ਜਵਾਬ ਦੇ ਰਹੇ ਹਨ ਤੇ ਹਰ ਮੁਸ਼ਕਲ ਹੱਲ ਕੀਤੀ ਜਾ ਰਹੀ ਹੈ। ਕੈਂਪ ਦੌਰਾਨ ਹਲਕਾ ਵਿਧਾਇਕ ਨੇ ਹਰ ਵਿਭਾਗ ਦੇ ਡੈਸਕ ਕੋਲ ਜਾ ਕੇ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।

ਪਿੰਡ ਵਾਸੀਆਂ ਨੇ ਪਿੰਡ ਦੀਆਂ ਮੁਸ਼ਕਲਾਂ, ਜਿਸ ਵਿੱਚ ਪਿੰਡ ਦੀਆਂ ਗਲੀਆਂ ਤੇ ਸੜਕਾਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਸ਼ਾਮਲ ਸਨ, ਸਬੰਧੀ ਵਿਧਾਇਕ ਨੂੰ ਜਾਣਕਾਰੀ ਦਿੱਤੀ। ਇਹਨਾਂ ਮੰਗਾਂ ਦੀ ਪੂਰਤੀ ਸਬੰਧੀ ਵਿਧਾਇਕ ਨੇ ਲੋਕਾਂ ਨੂੰ ਭਰੋਸਾ ਦਿੱਤਾ ਅਤੇ ਉੱਥੇ ਮੌਜੂਦ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸਤਵੰਤ ਸਿੰਘ ਰੰਧਾਵਾ ਨੂੰ ਇਹ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਕਿਹਾ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਹਨਾਂ ਕੈਂਪਾਂ ਦੇ ਰੂਪ ਵਿਚ ਸਰਕਾਰ ਵੱਲੋਂ ਸਹੂਲਤਾਂ ਲੋਕਾਂ ਦੇ ਘਰਾਂ ਦੇ ਕੋਲ ਹੀ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜਦੋਂ ਕੋਈ ਸੇਵਾ ਕੇਂਦਰ ਜਾਂਦਾ ਹੈ ਤਾਂ ਉਹ ਆਪਣਾ ਕੰਮ ਛੱਡ ਕੇ ਜਾਂਦਾ ਹੈ ਤੇ ਨਾਲੇ ਆਉਣ-ਜਾਣ ਦਾ ਕਿਰਾਇਆ ਲਗਦਾ ਹੈ। ਇਸ ਲਈ ਸਰਕਾਰ ਲੋਕਾਂ ਦੇ ਘਰਾਂ ਦੇ ਨੇੜੇ ਹੀ ਪੁੱਜ ਰਹੀ ਹੈ। ਇਸ ਲਈ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਧਾਰ ਕਾਰਡ ਨਾਲ ਸਬੰਧਤ ਕੰਮਾਂ ਲਈ ਹੀ ਲੋਕ ਸਭ ਤੋਂ ਵੱਧ ਸੇਵਾ ਕੇਂਦਰਾਂ ਵਿੱਚ ਜਾਂਦੇ ਹਨ। ਇਸ ਲਈ ਇਸ ਕੈਂਪ ਵਿੱਚ ਆਧਾਰ ਅਪਡੇਟ ਦੀ ਸਹੂਲਤ ਪਹਿਲ ਦੇ ਅਧਾਰ ਉੱਤੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਧਾਰ ਸਬੰਧੀ ਕੋਈ ਵੀ ਦਿੱਕਤ ਹੋਵੇ ਉਹ ਠੀਕ ਕਰਨ ਲਈ, ਅਧਾਰ ਨੂੰ ਬੈਂਕ ਖਾਤੇ ਨਾਲ ਜੋੜਨ ਸਬੰਧੀ, ਜਿਨ੍ਹਾਂ ਨੇ ਬੈਂਕ ਖਾਤਾ ਨਹੀਂ ਖੁਲ੍ਹਵਾਇਆ, ਉਹਨਾਂ ਦਾ ਖਾਤਾ ਖੁਲ੍ਹਵਾਉਣ ਸਬੰਧੀ, ਪੈਨਸ਼ਨ ਸਬੰਧੀ ਦਿੱਕਤਾਂ ਦੇ ਹੱਲ ਲਈ ਅਤੇ ਮੌਕੇ ਉੱਤੇ ਹੀ ਪੈਨਸ਼ਨ ਦੀ ਅਦਾਇਗੀ ਵਰਗੀਆਂ ਸਹੂਲਤਾਂ ਕੈਂਪ ਵਿੱਚ ਦਿੱਤੀਆਂ ਗਈਆਂ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਧਾਰ ਕਾਰਡ ਜ਼ਰੂਰ ਅਪਡੇਟ ਕਰਵਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਜ਼ਿਲ੍ਹੇ ਵਿੱਚ ਹੈਜ਼ੇ ਤੇ ਪੇਚਸ਼ ਦੀ ਸਮੱਸਿਆ ਆਈ ਸੀ ਪਰ ਸਾਰੇ ਵਿਭਾਗਾਂ ਨੇ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ, ਜਿਸ ਵਿੱਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਬਹੁਤ ਸਹਿਯੋਗ ਦਿੱਤਾ ਗਿਆ ਤੇ ਲੋਕਾਂ ਨੂੰ ਵੱਡੇ ਪੱਧਰ ਉੱਤੇ ਜਾਗਰੂਕ ਕੀਤਾ ਗਿਆ ਅਤੇ ਪੀੜਤਾਂ ਨੂੰ ਇਲਾਜ ਮੁੱਹਈਆ ਕਰਵਾਇਆ ਗਿਆ। ਇਸ ਨਾਲ ਇਸ ਸਮੱਸਿਆ ਨੂੰ ਕਾਬੂ ਕਰ ਲਿਆ ਗਿਆ ਹੈ। ਲੋਕਾਂ ਨੂੰ ਇਹਨਾਂ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਪਾਣੀ ਵੀ ਉਬਾਲ ਕੇ ਹੀ ਪੀਣ ਲਈ ਕਿਹਾ ਗਿਆ ਹੈ। ਕੈਂਪ ਦੌਰਾਨ ਲੋਕਾਂ ਨੇ ਆਪਣੀਆਂ ਮੁਸ਼ਕਿਲਾਂ ਵਿਧਾਇਕ ਤੇ ਡਿਪਟੀ ਕਮਿਸ਼ਨਰ ਦੇ ਧਿਆਨ ਵਿਚ ਵੀ ਲਿਆਂਦੀਆਂ, ਜਿਨ੍ਹਾਂ ਵਿਚੋਂ ਵੱਡੀ ਗਿਣਤੀ ਵਿੱਚ ਮੌਕੇ ਉੱਤੇ ਹੱਲ ਕੀਤੀਆਂ ਗਈਆਂ ਤੇ ਬਾਕੀਆਂ ਸਬੰਧੀ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਐੱਸ.ਡੀ.ਐਮ.ਮੋਹਾਲੀ ਸ਼੍ਰੀ ਦੀਪੰਕਰ ਗਰਗ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ