Thursday, September 19, 2024

Chandigarh

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

August 07, 2024 04:29 PM
SehajTimes

ਇਸ ਪ੍ਰਾਜੈਕਟ ਨਾਲ ਸਾਲਾਨਾ ਲਗਭਗ 390 ਐਮ.ਯੂ. ਬਿਜਲੀ ਪੈਦਾ ਹੋਣ ਦੀ ਸੰਭਾਵਨਾ

ਪੰਜਾਬ ਵਿੱਚ 1056 ਕਰੋੜ ਰੁਪਏ ਦਾ ਨਿਵੇਸ਼ ਆਉਣ ਦੀ ਉਮੀਦ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ 'ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ ਸਮਰੱਥਾ) ਸਥਾਪਤ ਕਰਨ 'ਤੇ ਵਿਚਾਰ ਕਰ ਰਹੀ ਹੈ। ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ ਵੀ ਮੌਜੂਦ ਸਨ, ਨੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਬਿਜਲੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਵੱਕਾਰੀ ਪ੍ਰਾਜੈਕਟ ਬਾਰੇ ਵਿਚਾਰ-ਵਟਾਂਦਰਾ ਕੀਤਾ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ 'ਤੇ ਸਾਲਾਨਾ ਲਗਭਗ 390 ਮਿਲੀਅਨ ਯੂਨਿਟ ਬਿਜਲੀ ਪੈਦਾ ਹੋਣ ਦੀ ਉਮੀਦ ਹੈ। ਇਸ ਪ੍ਰਾਜੈਕਟ ਤਹਿਤ ਫੀਡਰ ਪੱਧਰੀ ਸੋਲਰਾਈਜ਼ੇਸ਼ਨ ਨੂੰ ਲਾਗੂ ਕਰਨ ਨਾਲ ਤਕਰੀਬਨ 136 ਕਰੋੜ ਰੁਪਏ ਦੀ ਸਾਲਾਨਾ ਬੱਚਤ ਹੋਣ ਦਾ ਅਨੁਮਾਨ ਹੈ।

ਉਨ੍ਹਾਂ ਦੱਸਿਆ ਕਿ ਇਹ ਕਦਮ ਸੂਬੇ ਵਿੱਚ ਲਗਭਗ 1,056 ਕਰੋੜ ਰੁਪਏ ਦਾ ਨਿਵੇਸ਼ ਲਿਆਵੇਗਾ, ਜਿਸ ਨਾਲ ਗੈਰ-ਰਵਾਇਤੀ ਊਰਜਾ ਖੇਤਰ ਵਿੱਚ ਹੁਨਰਮੰਦ ਅਤੇ ਆਪਣੇ ਹੁਨਰ ਨੂੰ ਨਿਖਾਰਨ ਵਿੱਚ ਲੱਗੇ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਇਸ ਨਾਲ ਖੇਤੀਬਾੜੀ ਉਤਪਾਦਨ ਵਧਣ ਦੇ ਨਾਲ-ਨਾਲ ਸੂਬੇ ਦੀ ਪੇਂਡੂ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

ਇਸ ਮੀਟਿੰਗ ਵਿੱਚ ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ-ਚੇਅਰਪਰਸਨ ਸੀਮਾ ਬਾਂਸਲ, ਸਕੱਤਰ ਬਿਜਲੀ ਵਿਭਾਗ ਸ੍ਰੀ ਰਾਹੁਲ ਤਿਵਾੜੀ, ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਸ੍ਰੀ ਰਵੀ ਭਗਤ, ਪਾਵਰਕਾਮ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਇੰਜਨੀਅਰ ਬਲਦੇਵ ਸਿੰਘ ਸਰਾਂ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਸ੍ਰੀ ਸ਼ੌਕਤ ਰੌਏ, ਡਾਇਰੈਕਟਰ ਪੇਡਾ ਸ੍ਰੀ ਐਮ.ਪੀ.ਸਿੰਘ ਅਤੇ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ