ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੋਜ਼ਗਾਰ ਦਫਤਰ ਦੇ ਕਮਰਾ ਨੰ. 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ 8 ਅਗਸਤ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੀਰਵਾਰ 8 ਅਗਸਤ ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜ਼ਿਨ੍ਹਾ ਵਿੱਚ ਫੋਨ ਪੇਅ, ਰਾਡੀਗੋਨ, ਭਾਰਤੀ ਏਅਰਟੈਲ, ਐਸ.ਬੀ.ਆਈ ਕਰੈਡਿਟ ਕਾਰਡ ਕੰਪਨੀਆਂ (Phone pe, Radigone, Bharti Airtel, SBI Credit Card Company) ਸ਼ਾਮਲ ਹੋਣਗੀਆਂ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜ਼ਿਨ੍ਹਾ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀ, ਬਾਰਵੀ, ਗ੍ਰੈਜੂਏਸ਼ਨ,ਆਈ.ਟੀ.ਆਈ. ਇਲੈਟ੍ਰਿਕਲ ਟ੍ਰੇਡ ਵਿੱਚ ਆਦਿ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜ਼ਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲਿਅਤ ਕਰਨ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।