ਪਟਿਆਲਾ : ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਚੱਲ ਰਿਹਾ ਹੈ। ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-14 (ਮੁੰਡੇ) ਵਿੱਚ ਸਕੂਲ ਆਫ ਐਮੀਨੈਂਸ ਫੀਲਖਾਨਾ, ਦਾ ਬ੍ਰਿਟਿਸ਼ ਕੋ ਐਡ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ, ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ,
ਬੁੱਢਾ ਦਲ ਪਬਲਿਕ ਸਕੂਲ, ਆਰਮੀ ਪਬਲਿਕ ਸਕੂਲ ਅਤੇ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਟੀਮਾ ਨੇ ਭਾਗ ਲਿਆ। ਸਾਰੀਆਂ ਟੀਮਾਂ ਦਾ ਪ੍ਰਦਰਸ਼ਨ ਟੂਰਨਾਮੈਂਟ ਦੌਰਾਨ ਬਹੁਤ ਵਧੀਆ ਰਿਹਾ। ਜ਼ੋਨਲ ਕ੍ਰਿਕਟ ਟੂਰਨਾਮੈਂਟ ਅੰਡਰ-14 (ਮੁੰਡੇ) ਦਾ ਫਾਈਨਲ ਮੁਕਾਬਲਾ ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ ਅਤੇ ਬੁੱਢਾ ਦਲ ਪਬਲਿਕ ਸਕੂਲ ਵਿਚਕਾਰ ਹੋਇਆ, ਜਿਸ ਵਿਚ ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ ਦੀ ਟੀਮ ਨੇ ਮੈਚ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੂੰ ਦੂਜਾ ਸਥਾਨ ਹਾਸਲ ਹੋਇਆ। ਤੀਜੇ ਸਥਾਨ ਲਈ ਬ੍ਰਿਟਿਸ਼ ਕੋ ਐਡ ਸਕੂਲ
ਅਤੇ ਆਰਮੀ ਪਬਲਿਕ ਸਕੂਲ ਦਾ ਮੈਚ ਹੋਇਆ, ਜਿਸ ਵਿੱਚ ਬ੍ਰਿਟਿਸ਼ ਕੋ ਐਡ ਸਕੂਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤੀਜਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ਤੇ ਫਾਈਨਲ ਮੈਚ ਦੌਰਾਨ ਸ੍ਰੀ ਰਜੇਸ਼ ਮੰਡੋਰਾ ਜੀ (ਮਿਉਂਸੀਪਲ ਕੌਸਲਰ) ਅਤੇ ਸ੍ਰੀ ਪ੍ਰਭਜੀਤ ਸਿੰਘ ਜੀ (ਰਿਟਾਇਰਡ ਡੀ.ਪੀ.ਈ.) ਵਿਸ਼ੇਸ਼ ਤੌਰ ਤੇ ਪਹੁੰਚੇ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਸ੍ਰੀ ਰਜੇਸ਼ ਮੰਡੋਰਾ ਜੀ ਅਤੇ ਪ੍ਰਭਜੀਤ ਸਿੰਘ ਜੀ ਦਾ ਟੂਰਨਾਮੈਂਟ ਵਿੱਚ ਪਹੁੰਚਣ ਤੇ ਸਨਮਾਨ ਕੀਤਾ। ਸ੍ਰੀ ਰਜੇਸ਼ ਮੰਡੋਰਾ ਜੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਦਾ ਜੀਵਨ ਵਿੱਚ ਬਹੁਤ ਮਹੱਤਵ ਹੈ ਖੇਡਾਂ ਨਾਲ ਮਨੁੱਖ ਦਾ ਮਾਨਸਿਕ ਅਤੇ ਸ਼ਰੀਰਕ ਵਿਕਾਸ ਹੁੰਦਾ ਹੈ। ਉਹਨਾਂ ਨੇ ਅਗੇ ਕਿਹਾ ਕਿ ਖੇਡਾਂ ਨਾਲ ਜੀਵਨ ਵਿੱਚ ਅਨੁਸਾਸ਼ਨ ਦੀ ਭਾਵਨਾ ਆਉਂਦੀ ਹੈ। ਸ੍ਰੀ ਰਜੇਸ਼ ਮੰਡੋਰਾ ਜੀ ਨੇ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰੀ ਅਨਿਲ ਕੁਮਾਰ (ਡੀ.ਪੀ.ਈ.), ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.), ਸ੍ਰੀ ਸਤਵਿੰਦਰ ਸਿੰਘ (ਡੀ.ਪੀ.ਈ), ਸ੍ਰੀਮਤੀ ਸੁਮਨ ਕੁਮਾਰੀ (ਡੀ.ਪੀ.ਈ), ਸ੍ਰੀ ਦੀਪਇੰਦਰ ਸਿੰਘ (ਪੀ.ਟੀ.ਆਈ) , ਸ੍ਰੀ ਪ੍ਰਵੀਨ ਕੁਮਾਰ (ਕ੍ਰਿਕਟ ਕੋਚ), ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਗੁਰਦੀਪ ਸਿੰਘ ਅਤੇ ਹੋਰ ਅਧਿਆਪਕ ਮੌਜੂਦ ਸਨ।