ਐਸ.ਏ.ਐਸ.ਨਗਰ : ਸ੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਜਾਰੀ ਕਰਦੇ ਦੱਸਿਆ ਹੈ ਕਿ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੁਹਾਲੀ ਦੀ ਨਿਗਰਾਨੀ ਵਿੱਚ ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਇੱਕ ਨਸ਼ਾ ਤਸੱਕਰ ਮਨਜੀਤ ਸਿੰਘ ਨੂੰ 100 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਹੈ।
ਐਸ.ਐਸ.ਪੀ ਸਾਹਿਬ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 09-05-2021 ਨੂੰ ਸੀ.ਆਈ.ਏ ਸਟਾਫ ਦੀ ਪੁਲਿਸ ਪਾਰਟੀ ਨੂੰ ਖੂਫੀਆ ਇਤਲਾਹ ਮਿਲੀ ਸੀ ਕਿ ਮਨਜੀਤ ਸਿੰਘ ਹੈਰੋਇੰਨ ਦੀ ਸਪਲਾਈ ਆਪਣੇ ਪੱਕੇ ਗ੍ਰਾਹਕਾਂ ਨੂੰ ਕਰਨ ਲਈ ਅੱਜ ਖਰੜ, ਕੁਰਾਲੀ ਏਰੀਏ ਵਿੱਚ ਆ ਰਿਹਾ ਹੈ। ਐਸ.ਆਈ ਪਵਨ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਭੂਰੂ ਚੋਕ ਖਰੜ ਵਿਖੇ ਦੋਰਾਨੇ ਨਾਕਾਬੰਦੀ ਦੋਸੀ ਮਨਜੀਤ ਸਿੰਘ ਨੂੰ ਸਮੇਤ ਮੋਟਰਸਾਇਕਲ ਨੰਬਰ PB 65U-6094 ਸਪਲੈਂਡਰ ਦੇ ਕਾਬੂ ਕਰਕੇ ਉਸ ਪਾਸੋਂ 100 ਗ੍ਰਾਮ ਹੈਰੋਇੰਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਰਾਨੇ ਪੁੱਛਗਿੱਛ ਇਹ ਗੱਲ ਸਾਹਮਣੇ ਆਈ ਹੈ ਕਿ ਦੋਸੀ ਮਨਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਵਾਰਡ ਨੰਬਰ 4 ਨੇੜੇ ਸਰਕਾਰੀ ਡਿਸਪੈਂਸਰੀ ਲੋਹਗੜ ਥਾਣਾ ਜੀਰਕਪੁਰ ਜਿਲ੍ਹਾ ਐਸ.ਏ.ਐਸ ਨਗਰ ਜੋ ਆਪਣੇ ਪੱਕੇ ਗ੍ਰਾਹਕਾਂ ਨੂੰ ਖਰੜ, ਕੁਰਾਲੀ ਅਤੇ ਮੋਹਾਲੀ ਦੇ ਇਲਾਕੇ ਵਿੱਚ ਹੈਰੋਇੰਨ ਦੀ ਸਪਲਾਈ ਕਰਨ ਲਈ ਆਉਂਦਾ ਸੀ। ਜਿਸ ਨੇ ਇਹ ਵੀ ਦੱਸਿਆ ਕੇ ਉਹ ਆਪਣੇ ਘਰ ਲੋਹਗੜ ਵਿਖੇ ਵਹੀਕਲ ਵਾਸਿੰਗ ਦਾ ਕੰਮ ਕਰਦਾ ਹੈ ਅਤੇ ਕਾਫੀ ਲੰਬੇ ਸਮੇਂ ਤੋਂ ਦਿੱਲੀ ਤੋਂ ਘੱਟ ਕੀਮਤ ਤੇ ਹੈਰੋਇੰਨ ਦੀ ਖਰੀਦ ਕਰਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਨਜਾਇਜ ਧੰਦਾ ਕਰਦਾ ਆ ਰਿਹਾ ਹੈ। ਦੋਸੀ ਮਨਜੀਤ ਸਿੰਘ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਨਾਲ ਹੈਰੋਇੰਨ ਦੀ ਸਪਲਾਈ ਕਰਨ ਵਾਲੇ ਮੁੱਖ ਤਸੱਕਰਾਂ ਬਾਰੇ ਜਾਣਕਾਰੀ ਸਾਹਮਣੇ ਆਉਣ ਤੇ ਉਹਨਾਂ ਨੂੰ ਗ੍ਰਿਫਤਾਰ ਕਰਕੇ ਹੈਰੋਇੰਨ ਦੀ ਸਪਲਾਈ ਚੈਨ ਨੂੰ ਤੋੜਿਆ ਜਾ ਸਕੇ। ਦੋਸੀ ਮਨਜੀਤ ਸਿੰਘ ਖਿਲਾਫ ਮੁਕੱਦਮਾ ਨੰਬਰ 185 ਮਿਤੀ 09-05-2021 U/S 21/61/85 NDPS ACT ਤਹਿਤ ਥਾਣਾ ਸਿਟੀ ਖਰੜ ਵਿਖੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਦੋਸੀ ਮਨਜੀਤ ਸਿੰਘ ਨੂੰ ਮਾਨਯੋਗ ਅਦਾਲਤ ਪੇਸ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ।