Thursday, September 19, 2024

Chandigarh

ਪੰਜਾਬ ਸਰਕਾਰ ਮਹਿਲਾਵਾਂ ਦੇ ਸ਼ਸ਼ਕਤੀਕਰਨ ਲਈ ਲਗਾਤਾਰ ਕਾਰਜ਼ਸ਼ੀਲ : ਡਾ. ਬਲਜੀਤ ਕੌਰ

August 08, 2024 05:37 PM
SehajTimes

ਮਹਿਲਾਵਾਂ ਆਪਣੇ ਦ੍ਰਿੜ ਇਰਾਦੇ ਨਾਲ ਕੁਝ ਵੀ ਹਾਸਿਲ ਕਰ ਸਕਦੀਆਂ ਹਨ: ਡਾ. ਬਲਜੀਤ ਕੌਰ

ਕਿਹਾ, ਨਾਰੀ ਸ਼ਕਤੀ ਵੰਦਨ ਅਧਿਨਿਯਮ 2023 ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਔਰਤਾਂ ਦੀ ਭਾਗੀਦਾਰੀ ਅਤਿ-ਜਰੂਰੀ

ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਮਹਿਲਾ ਰਿਜ਼ਰਵੇਸ਼ਨ ਐਕਟ ਦੀ ਮਹੱਤਤਾ 'ਤੇ ਜ਼ੋਰ ਦਿੱਤਾ

 

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ (Minister of Social Security, Women and Child Development) ਡਾ. ਬਲਜੀਤ ਕੌਰ (Dr. Baljit Kaur) ਨੇ ਅੱਜ ਹੋਟਲ ਸ਼ਿਵਾਲਿਕ ਵਿਊ (Hotel Shivalik View) ਵਿੱਚ ਨਾਰੀ ਸ਼ਕਤੀ ਵੰਦਨ ਅਧਿਨਿਯਮ, 2023 (Nari Shakti Vandan Adhiniyam, 2023) (ਮਹਿਲਾ ਰਿਜ਼ਰਵੇਸ਼ਨ ਐਕਟ) (Women’s Reservation Act) ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਮਹਿਲਾਵਾਂ ਦੀ ਭਾਗੀਦਾਰੀ 'ਤੇ ਵਿਸ਼ੇ ਤੇ ਹੋਏ ਸਮਾਗਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ (Dr. Baljit Kaur) ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਮਹਿਲਾਵਾਂ ਦੇ ਸ਼ਸ਼ਕਤੀਕਰਨ (empowerment of women) ਲਈ ਲਗਾਤਾਰ ਕਾਰਜ਼ਸ਼ੀਲ ਹੈ। ਇਸੇ ਉਦੇਸ਼ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਜੈਂਡਰ ਬਜਟ (Gender Budget) ਲਾਗੂ ਕੀਤਾ ਗਿਆ ਹੈ । ੳਨ੍ਹਾਂ ਕਿਹਾ ਕਿ ਸੂਬੇ ਵਿੱਚ ਲਿੰਗ ਅਧਾਰਿਤ ਅਸਮਾਨਤਾ (eliminate gender-based inequality) ਨੂੰ ਖਤਮ ਕਰਨ ਅਤੇ ਸਰੋਤਾਂ ਦੀ ਬਰਾਬਰ ਵੰਡ ਲਈ ਪਹਿਲੀ ਵਾਰ ਜੈਂਡਰ ਬਜਟ (Gender Budget) ਪੇਸ਼ ਕੀਤਾ ਗਿਆ।

ਡਾ. ਬਲਜੀਤ ਕੌਰ (Dr. Baljit Kaur) ਨੇ ਅੱਗੇ ਕਿਹਾ ਕਿ ਸੂਬੇ ਅਤੇ ਰਾਸ਼ਟਰ ਪੱਧਰ ਤੇ ਮਹਿਲਾਵਾਂ ਦੀ ਰਾਜਨੀਤਕ ਭਾਗੀਦਾਰੀ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਜਦੋਂ ਵੀ ਮੋਕਾ ਮਿਲਿਆ ਉਹਨਾਂ ਹਰ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ, ਭਾਵੇਂ ਉਹ ਖੇਡਾਂ, ਸਿੱਖਿਆ, ਸਿਹਤ ਸੇਵਾਵਾਂ, ਪੁਲਿਸ ਜਾਂ ਆਰਮੀ ਵਿੱਚ ਭਾਗੀਦਾਰੀ ਹੋਵੇ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਨੇ ਹਮੇਸ਼ਾ ਹੀ ਆਪਣਾ ਹੱਕ ਸੰਘਰਸ਼ ਕਰਕੇ ਲਿਆ ਹੈ। ਪੰਚਾਇਤ ਰਾਜ ਸੰਸਥਾਵਾਂ ਵਿੱਚ ਮਹਿਲਾਵਾਂ ਨੂੰ 50 ਪ੍ਰਤੀਸ਼ਤ ਦਾ ਰਾਖਵਾਂਕਰਨ ਦਾ ਅਧਿਕਾਰ ਮਿਲਿਆ ਹੈ ਅਤੇ ਹੁਣ ਪਾਰਲੀਮੈਂਟ ਵਿੱਚ ਇਕ ਤਿਹਾਈ ਸੀਟਾਂ ਔਰਤਾਂ ਲਈ ਰਾਖਵੀਆਂ ਰੱਖਣ ਲਈ ਐਕਟ ਲਾਗੂ ਹੋ ਰਿਹਾ ਹੈ।

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ 1900 ਦੇ ਦਹਾਕੇ ਦੇ ਸ਼ੁਰੂ ਵਿੱਚ ਦੇਸ ਵਿੱਚ ਔਰਤਾਂ ਲਈ ਵੋਟ ਦੇ ਅਧਿਕਾਰ ਲਈ ਆਰੰਭ ਹੋਇਆ ਸੰਘਰਸ਼ ਇੱਕ ਰਾਸ਼ਟਰੀ ਅੰਦੋਲਨ ਦੇ ਰੂਪ ਵਿੱਚ ਪਰਿਵਰਤਿਤ ਹੋਇਆ।

ਉਹਨਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ, 1950 ਵਿੱਚ ਭਾਰਤੀ ਸੰਵਿਧਾਨ ਵਿੱਚ ਮਹਿਲਾਵਾਂ ਅਤੇ ਮਰਦਾਂ ਨੂੰ ਵੋਟ ਦਾ ਅਧਿਕਾਰ ਮਿਲਿਆ। ਇਹ ਬਦਲਾਅ ਦਾ ਨਤੀਜਾ ਹੈ ਕਿ ਅੱਜ ਭਾਰਤ ਵਿੱਚ ਮਹਿਲਾਵਾਂ ਦੀ ਰਾਜਨੀਤਿਕ ਭਾਗੀਦਾਰੀ ਵਧ ਰਹੀ ਹੈ, ਪਰ ਹਾਲੇ ਵੀ ਕਈ ਚੁਣੌਤੀਆਂ ਬਾਕੀ ਹਨ।

ਡਾ. ਬਲਜੀਤ ਕੌਰ ਨੇ ਆਪਣੇ ਨਿੱਜੀ ਤਜਰਬੇ ਸਾਂਝੇ ਕਰਦੇ ਹੋਏ ਕਿਹਾ ਕਿ ਮਰਦ ਪ੍ਰਧਾਨ ਸਮਾਜਕ ਢਾਂਚੇ ਵਾਲੀ ਮਾਨਸਿਕਤਾ, ਵਿਤਕਰੇ, ਅਨਪੜ੍ਹਤਾ, ਵਿੱਤੀ ਚੁਣੌਤੀਆਂ, ਸੱਭਿਆਚਾਰਕ ਅਤੇ ਸਮਾਜਿਕ ਰੁਕਾਵਟਾਂ ਦੇ ਬਾਵਜੂਦ ਮਹਿਲਾਵਾਂ ਨੇ ਸਿਆਸੀ ਖੇਤਰ ਵਿੱਚ ਆਪਣਾ ਸਥਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਲਈ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਸਰਕਾਰ ਮਹਿਲਾਵਾਂ ਲਈ ਰਾਖਵੀਆਂ ਸੀਟਾਂ ਦਾ ਐਕਟ ਲਾਗੂ ਕਰ ਰਹੀ ਹੈ।

ਉਹਨਾਂ ਨੌਜਵਾਨ ਮਹਿਲਾਵਾਂ ਨੂੰ ਸਲਾਹ ਦਿੱਤੀ ਕਿ ਆਪਣੇ ਹੱਕ ਲਈ ਲੜੋ, ਸਿਰਫ ਸਮਰਪਣ ਨਾਲ ਹੀ ਸਫਲਤਾ ਮਿਲੇਗੀ। ੳਨ੍ਹਾਂ ਕਿਹਾ ਕਿ ਹਮੇਸ਼ਾ ਯਾਦ ਰੱਖੋ ਕਿ ਤੁਸੀਂ ਕਿੰਨੀ ਵੀ ਮੁਸ਼ਕਲਾਂ ਦਾ ਸਾਹਮਣਾ ਕਰੋ, ਤੁਸੀਂ ਆਪਣੇ ਦ੍ਰਿੜ ਇਰਾਦੇ ਨਾਲ ਕੁਝ ਵੀ ਹਾਸਲ ਕਰ ਸਕਦੇ ਹੋ।

ਉਨ੍ਹਾਂ ਕਿਹਾ ਕਿ ਇਹ ਸਮਾਗਮ ਔਰਤਾਂ ਦੀ ਰਾਜਨੀਤਿਕ ਭਾਗੀਦਾਰੀ ਵਧਾਉਣ ਦੇ ਯਤਨਾਂ ਵਿੱਚ ਇਕ ਮਹੱਤਵਪੂਰਨ ਪੜਾਅ ਸਾਬਿਤ ਹੋਵੇਗਾ।

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ