ਐਸ ਏ ਐਸ ਨਗਰ : ਸ਼ਿਵ ਸੈਨਾ ਹਿੰਦੁਸਤਾਨ (ਯੂਥ) ਸੂਬਾ ਪ੍ਰਧਾਨ ਅਰਵਿੰਦ ਗੌਤਮ ਨੇ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਬੰਗਲਾਦੇਸ਼ ਵਿੱਚ ਹਿੰਦੂਆਂ ਦੀ ਸੁਰਖਿਆ ਯਕੀਨੀ ਬਣਾਏ। ਉਹਨਾਂ ਕਿਹਾ ਕਿ ਬੰਗਲਾਦੇਸ਼ ਵਿੱਚ ਫੈਲੀ ਹਿੰਸਾ ਦੇ ਦੌਰਾਨ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੱਲੋਂ ਅਸਤੀਫਾ ਦੇ ਕੇ ਆਪਣਾ ਦੇਸ ਛੱਡ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਬੰਗਲਾਦੇਸ਼ ਵਿੱਚ ਕੱਟੜਪੰਥੀ ਪਾਰਟੀਆਂ ਦੇ ਹਾਵੀ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਬੰਗਲਾਦੇਸ਼ ਵਿੱਚ ਹਿੰਦੂਆਂ ਤੇ ਹੋ ਰਹੇ ਲਗਾਤਾਰ ਜੁਲਮ ਅਤੇ ਹਿੰਸਕ ਘਟਨਾਵਾਂ ਨੂੰ ਬੰਗਲਾਦੇਸ਼ ਦਾ ਅੰਦਰੂਨੀ ਮਾਮਲਾ ਨਹੀਂ ਕਿਹਾ ਜਾ ਸਕਦਾ ਭਾਰਤ ਸਰਕਾਰ ਨੂੰ ਇਸ ਦੇ ਵਿੱਚ ਜਲਦ ਤੋਂ ਜਲਦ ਠੋਸ ਕਦਮ ਚੁੱਕਦੇ ਹੋਏ ਹਿੰਦੂਆਂ ਦੀ ਸੁਰਖਿਆ ਯਕੀਨੀ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ।