ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਮੋਹਾਲੀ ਵੱਲੋਂ ਜਿਲ੍ਹਾ ਪੱਧਰ 'ਤੇ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਪੱਪੀ ਨੇ ਕਿਹਾ ਕਿ ਸਿਖਿਆ ਨੀਤੀ 2020 ਦੇ ਤਹਿਤ ਸਕੂਲਾਂ ਦੀ ਅਕਾਰ ਘਟਾਈ ਕੀਤੀ ਜਾ ਰਹੀ ਹੈ ਜਿਸਨੂੰ ਕਿ ਬਿਲਕੁਲ ਵੀ ਬਰਦਾਸਤ ਨਹੀਂ ਕੀਤਾ ਜਾਵੇਗਾ। ਇੱਕ ਪਾਸੇ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਨਿਖੇਧੀ ਕਰਦੀ ਨਹੀਂ ਥਕਦੀ ਦੂਜੇ ਪਾਸੇ ਉਸੇ ਕੇਂਦਰ ਸਰਕਾਰ ਵੱਲੋਂ ਤਿਆਰ ਲੋਕ ਮਾਰੂ ਸਿੱਖਿਆ ਨੀਤੀ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਇਸ ਨੀਤੀ ਦੇ ਲਾਗੂ ਹੋਣ ਨਾਲ ਸਰਕਾਰ, ਸਰਕਾਰੀ ਸਿੱਖਿਆ ਦਾ ਹੱਕ ਲੋਕਾਂ ਤੋਂ ਖੋਹਣ ਵੱਲ ਵੱਧ ਰਹੀ ਹੈ। ਇਸ ਸਿੱਖਿਆ ਨੀਤੀ ਦੇ ਲਾਗੂ ਹੋਣ ਨਾਲ ਰੁਜਗਾਰ ਮੰਗ ਰਹੇ ਬੇਰੁਜਗਾਰ ਅਧਿਆਪਕਾਂ ਦੇ ਰੁਜਗਾਰ ਦੇ ਮੌਕੇ ਬੰਦ ਹੋ ਜਾਣਗੇ। ਜੀ.ਟੀ.ਯੂ. ਮੋਹਾਲੀ ਦੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਅਤੇ ਸੁਰਜੀਤ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਅਧਿਆਪਕਾਂ ਦੀਆਂ ਹੋਰ ਬਹੁਤ ਸਾਰੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਲੰਮੇ ਸਮੇਂ ਤੋਂ ਸਾਰੇ ਕਾਡਰਾਂ ਦੀਆਂ ਪ੍ਰਮੋਸ਼ਨਾਂ ਨਾ ਹੋਣ ਕਾਰਨ ਬਹੁਤ ਸਾਰੇ ਅਧਿਆਪਕ ਪ੍ਰਮੋਸ਼ਨਾਂ ਨੂੰ ਉਡੀਕਦੇ ਹੋਏ ਰਿਟਾਇਰਮੈਂਟ ਦੇ ਨੇੜੇ ਪਹੁੰਚ ਗਏ ਹਨ। ਪੁਰਾਣੀ ਪੈਂਨਸ਼ਨ ਬਹਾਲ ਕੀਤੀ ਜਾਵੇ। ਕੰਪਿਊਟਰ ਅਧਿਆਪਕਾਂ ਨੂੰ ਪੂਰੇ ਸਕੇਲਾਂ 'ਤੇ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ।
2011 ਵਿੱਚ ਲਾਗੂ ਕੀਤੀ ਉਚੇਰੀ ਗਰੇਡ ਪੇਅ ਲਾਗੂ ਕੀਤੀ ਜਾਵੇ। ਸ਼ੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਾਰੇ ਭੱਤੇ ਬਹਾਲ ਕੀਤੇ ਜਾਣੇ। ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਬਦਲੀ ਲਈ ਵਿਸ਼ੇਸ਼ ਮੌਕਾ/ਛੋਟ ਦਿੱਤੀ ਜਾਵੇ। ਕੌਮੀ ਸਿੱਖਿਆ ਨੀਤੀ 2020 ਨੂੰ ਪੰਜਾਬ ਵਿੱਚ ਲਾਗੂ ਕਰਨ ਤੇ ਰੋਕ ਲਗਾਈ ਜਾਵੇ। ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕੀਤੀਆਂ ਜਾਣ। ਜਨਵਰੀ 2016 ਤੋਂ ਲਾਗੂ ਹੋਣ ਵਾਲੇ ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਸਮੇਤ ਏ.ਸੀ.ਪੀ. ਸਬੰਧੀ ਜਾਰੀ ਕੀਤੀ ਜਾਵੇ। 2020 ਤੋਂ ਬਾਅਦ ਨਵੀਂਆਂ ਨਿਯੁਕਤੀਆਂ ਤੇ ਕੇਂਦਰੀ ਸਕੇਲ ਰੱਦ ਕਰਕੇ ਪੰਜਾਬ ਦੇ ਪੂਰੇ ਸਕੇਲ ਲਾਗੂ ਕੀਤੇ ਜਾਣ।15 ਜਨਵਰੀ 2015 ਦਾ ਮੁੱਢਲੀ ਤਨਖਾਹ ਤੇ ਨਿਯੁਕਤੀ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ ਆਦਿ ਮੰਗਾਂ ਤੇ ਅਧਿਆਪਕ ਆਗੂਆਂ ਨੇ ਵਿਚਾਰ ਰੱਖੇ। ਇਸ ਉਪਰੰਤ ਜਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਭੇਜੇ ਗਏ। ਇਸ ਮੌਕੇ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਗਰੇਜ ਸਿੰਘ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਪ੍ਰੇਮ ਕੁਮਾਰ ਮਿੱਤਲ ਨੇ ਧਰਨੇ ਵਿੱਚ ਆ ਕੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਪਰਮਜੀਤ ਸਿੰਘ ਖਿਜਰਾਬਾਦ, ਸੰਦੀਪ ਸਿੰਘ,ਗੁਰਪ੍ਰੀਤਪਾਲ ਸਿੰਘ, ਚਰਨਜੀਤ ਸਿੰਘ, ਗੁਲਜੀਤ ਸਿੰਘ, ਦਰਸ਼ਨ ਸਿੰਘ, ਬਲਜੀਤ ਚੁੰਬਰ, ਸੋਹਣ ਸਿੰਘ, ਅਮਰੀਕ ਸਿੰਘ, ਜਸਵੀਰ ਸਿੰਘ ਗੁਰਪ੍ਰੀਤ ਸਿੰਘ ਹਰਿੰਦਰ ਸਿੰਘ, ਸ਼ਮਸ਼ੇਰ ਸਿੰਘ, ਮਨਿੰਦਰ ਸਿੰਘ, ਰਜਿੰਦਰ ਸਿੰਘ, ਸਤਵਿੰਦਰ ਕੌਰ, ਮੈਡਮ ਬਿੰਨੀ, ਵਰਿੰਦਰ ਕੁਮਾਰ, ਦਮਨਜੀਤ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।