Friday, September 20, 2024

Chandigarh

ਭਾਰਤ ਵਿੱਚ ਵਿਅਕਤੀ ਵਿਸ਼ੇਸ਼ ਨਹੀਂ, ਨਿਆਂ ਪ੍ਰਣਾਲੀ ਹੈ ਸਰਵਉੱਚ : ਹਰਚੰਦ ਸਿੰਘ ਬਰਸਟ

August 10, 2024 01:52 PM
SehajTimes

ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਲਦ ਇੰਨਸਾਫ ਮਿਲਣ ਦੀ ਪ੍ਰਗਟਾਈ ਆਸ

ਭਾਰਤੀ ਜਨਤਾ ਪਾਰਟੀ ਬਦਲਾਅ ਦੀ ਨਹੀਂ, ਬਦਲੇ ਦੀ ਕਰ ਰਹੀ ਹੈ ਰਾਜਨੀਤੀ

ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਮਨੀਸ਼ ਸਿਸੋਦੀਆ ਨੂੰ ਜਮਾਨਤ ਮਿਲਣ ਤੇ ਖੁਸ਼ੀ ਜਾਹਰ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਇਸ ਨੂੰ ਸੱਚ ਦੀ ਜਿੱਤ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਨੂੰ ਮਾਨਯੋਗ ਸੁਪਰੀਮ ਕੋਰਟ ਤੇ ਪੂਰਾ ਯਕੀਨ ਸੀ, ਕਿਉਂਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਦਲੇ ਦੀ ਭਾਵਨਾ ਅਤੇ ਵਿਰੋਧੀਆਂ ਨੂੰ ਦਬਾਉਣ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਹੋਇਆ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਜੇਲ ਭੇਜਿਆ ਜਾ ਰਿਹਾ ਹੈ ਅਤੇ ਸੁਪਰੀਮ ਕੋਰਟ ਦੇ ਫੈਸਲੇ ਨੇ ਕੇਂਦਰ ਸਰਕਾਰ ਦੇ ਇਸ ਤਾਨਾਸ਼ਾਹੀ ਰਵੱਇਆ ਨੂੰ ਕਰਾਰਾ ਜਵਾਬ ਦਿੱਤਾ ਹੈ। ਇਹ ਫੈਸਲਾ ਨਿਆਂ ਪ੍ਰਣਾਲੀ ਅਤੇ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਤੇ ਵਿਸ਼ਵਾਸ ਦੀ ਜਿੱਤ ਹੈ।

          ਉਨ੍ਹਾਂ ਕਿਹਾ ਕਿ ਸੱਚ ਨੂੰ ਸਾਹਮਣੇ ਆਉਣ ਵਿੱਚ ਸਮਾਂ ਤਾ ਲੱਗ ਸਕਦਾ ਹੈ, ਪਰ ਇਸ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰਦੇ ਹੋਏ 17 ਮਹੀਨਿਆਂ ਤੱਕ ਸ੍ਰੀ ਮਨੀਸ਼ ਸਿਸੋਦਿਆ ਨੂੰ ਜੇਲ ਵਿੱਚ ਬੰਦ ਕਰ ਕੇ ਰੱਖਿਆ ਗਿਆ। ਜੇਕਰ ਉਨ੍ਹਾਂ ਵੱਲੋਂ ਕੋਈ ਘੁਟਾਲਾ ਕੀਤਾ ਹੁੰਦਾ, ਤਾਂ ਇਨ੍ਹੇਂ ਸਮੇਂ ਵਿੱਚ ਕੋਈ ਨਾ ਕੋਈ ਸਬੂਤ ਤਾ ਮਿਲਦਾ। ਪਰ ਇਨ੍ਹਾਂ ਸਮਾਂ ਬੀਤ ਜਾਣ ਮਗਰੋਂ ਵੀ ਕੇਂਦਰੀ ਜਾਂਚ ਏਜੰਸੀਆਂ ਨੂੰ ਉਨ੍ਹਾਂ ਖਿਲਾਫ਼ ਕੋਈ ਸਬੂਤ ਨਹੀਂ ਮਿਲਿਆ। ਇਹ ਸਭ ਕਾਰਵਾਈ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਨੂੰ ਜਾਹਰ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਲਗਾਤਾਰ ਵਿਰੋਧੀਆਂ ਪਾਰਟੀਆਂ ਖਿਲਾਫ਼ ਝੂਠੇ ਕੇਸ ਦਰਜ਼ ਕਰਕੇ ਜਾਂਚ ਨੂੰ ਲੰਮਾ ਖਿੱਚਿਆ ਜਾਂਦਾ ਹੈ, ਤਾਂ ਜੋ ਲੋਕਾਂ ਨੂੰ ਵਰਗਲਾਇਆ ਜਾ ਸਕੇ।

ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਕਿਹਾ ਕਿ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਬੱਚਿਆ ਨੂੰ ਚੰਗੀ ਸਿੱਖਿਆ ਦੇਣ ਲਈ ਦਿੱਲੀ ਵਿੱਚ ਕੀਤੇ ਗਏ ਮਿਸਾਲੀ ਕੰਮਾ ਬਾਰੇ ਪੂਰਾ ਦੇਸ਼ ਜਾਣਦਾ ਹੈ। ਉਨ੍ਹਾਂ ਵੱਲੋਂ ਸਿੱਖਿਆ ਪ੍ਰਣਾਲੀ ਵਿੱਚ ਲਿਆਂਗੇ ਗਏ ਕ੍ਰਾਂਤੀਕਾਰੀ ਬਦਲਾਅ ਦਾ ਨਤੀਜਾ ਹੈ ਕਿ ਅੱਜ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਕਾਫੀ ਸੁਧਾਰ ਹੋ ਗਿਆ ਹੈ ਅਤੇ ਬੱਚਿਆ ਦੇ ਨਤੀਜੇ ਵੀ ਚੰਗੇ ਆ ਰਹੇ ਹਨ। ਸ. ਬਰਸਟ ਨੇ ਆਸ ਪ੍ਰਗਟਾਈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਵੀ ਜਲਦ ਹੀ ਇਨਸਾਫ ਮਿਲੇਗਾ ਅਤੇ ਭਾਜਪਾ ਦਾ ਲੋਕ ਵਿਰੋਧੀ ਅਸਲੀ ਚਹਿਰਾ ਲੋਕਾਂ ਸਾਹਮਣੇ ਆਵੇਗਾ।

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ