ਸ਼ਿਮਲਾ : ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਇਸੇ ਤਰ੍ਹਾਂ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈਣ ਕਾਰਨ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀਆਂ ਅਤੇ ਨਾਲਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਸ਼ਿਮਲਾ, ਸੋਲਨ, ਕਾਂਗੜਾ, ਸਿਰਮੌਰ ਅਤੇ ਮੰਡੀ ਵਿੱਚ ਬੀਤੀ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਚੰਬਾ, ਕਾਂਗੜਾ, ਮੰਡੀ ਸਿਰਮੌਰ ਅਤੇ ਸ਼ਿਮਲਾ ਵਿੱਚ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ।