ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਗੁਰੂਗ੍ਰਾਮ ਵਿਚ ਜਾਟ ਭਲਾਈ ਸਭਾ ਦੇ ਭਵਨ ਦਾ ਰੱਖਿਆ ਨੀਂਹ ਪੱਥਰ,
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸਮਾਜਕ ਕੰਮਾਂ ਨੂੰ ਲੈ ਕੇ ਸਾਡੇ ਸਮਾਜ ਦੀ ਦਾਨ ਦੇਣ ਦਾ ਸਭਿਆਚਾਰ ਰਿਹਾ ਹੈ, ਜਦੋਂ ਵੀ ਚੰਗੇ ਉਦੇਸ਼ ਤੇ ਸਾਮੂਹਿਕਤਾ ਦੇ ਭਾਵ ਦੇ ਨਾਲ ਕੋਈ ਕੰਮ ਸ਼ੁਰੂ ਕੀਤਾ ਜਾਵੇ ਤਾਂ ਸਮਾਜ ਉਸ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦਾ ਹੈ।
ਮੁੱਖ ਮੰਤਰੀ ਅੱਜ ਗੁਰੂਗ੍ਰਾਮ ਦੇ ਸੈਕਟਰ-10 ਸਥਿਤ ਐਲਪਾਇਨ ਕਾਨਵੈਂਟ ਸਕੂਲ ਵਿਚ ਜਾਟ ਭਲਾਈ ਸਭਾ ਵੱਲੋਂ ਪ੍ਰਬੰਧਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਜਾਟ ਭਲਾਈ ਮੰਚ ਦੇ ਭਵਨ ਦਾ ਨੀਂਹ ਪੱਥਰ ਰੱਖਿਆ।
ਸਮਾਜ ਦੇ ਸਾਰੇ ਵਰਗਾਂ ਨੂੰ ਮਿਲੇਗਾ ਭਵਨ ਦਾ ਲਾਭ
ਸ੍ਰੀ ਨਾਇਬ ਸਿੰਘ ਸੈਨੀ ਨੇ ਜਾਟ ਭਲਾਈ ਸਭਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਭਵਨ ਸਮਾਜ ਦੇ ਸਾਰੇ ਵਰਗਾਂ ਦੇ ਕੰਮ ਆਵੇਗਾ। ਨਾਲ ਹੀ ਨਾ ਸਿਰਫ ਸਥਾਨਕ ਲੋਕਾਂ ਸਗੋਂ ਦੂਰ ਦਰਾਜ ਤੋਂ ਆਉਣ ਵਾਲਿਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਆਪ ਲੋਕਾਂ ਦੇ ਨਾਲ ਮਜਬੂਤੀ ਨਾਲ ਖੜੀ ਹੈ। ਇਸ ਭਵਨ ਦਾ ਨੀਂਹ ਪੱਥਰ ਰੱਖਣ ਦਾ ਇਹ ਮੌਕਾ ਬਹੁਤ ਖ਼ੁਸ਼ੀ ਦਾ ਦਿਨ ਹੈ। ਉਨ੍ਹਾਂ ਨੇ ਭਵਨ ਦੇ ਨਿਰਮਾਣ ਲਈ ਆਪਣੇ ਏਛਿੱਕ ਕੋਸ਼ ਤੋਂ 31 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਜਾਟ ਭਲਾਈ ਮੰਚ ਵੱਲੋਂ ਭਵਨ ਦੀ ਪਾਰਕਿੰਗ ਲਈ ਜ਼ਮੀਨ ਉਪਲਬਧ ਕਰਾਉਣ ਦੀ ਮੰਗ ’ਤੇ ਮੁੱਖ ਮੰਤਰੀ ਨੇ ਹਰਿਆਣਾ ਸਰਕਾਰ ਦੀ ਨੀਤੀ ਅਨੁਸਾਰ ਇਸ ਮੰਗ ਨੂੰ ਪੂਰਾ ਕਰਵਾਉਣ ਦੀ ਗੱਲ ਕਹੀ।
ਹਰ ਘਰ ਤਿਰੰਗਾ ਮੁਹਿੰਮ ਵਿਚ ਵੱਧ-ਚੜ੍ਹ ਕਰਨ ਭਾਗੀਦਾਰੀ
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸੁਤੰਤਰਤਾ ਪ੍ਰਾਪਤ ਕਰਨ ਲਈ ਸਾਡੇ ਸੁਤੰਤਰਤਾ ਸੈਨਾਨੀਆਂ ਨੇ ਲੰਬਾ ਸੰਘਰਸ਼ ਕੀਤਾ ਹੈ ਤਾਂ ਜੋ ਅਸੀਂ ਖੁੱਲੀ ਹਵਾ ਵਿਚ ਸਾਂਹ ਲੈ ਸਕੀਏ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਦਿਵਸ ’ਤੇ ਦੇਸ਼ਵਾਸੀਆਂ ਨੂੰ ਹਰ ਘਰ ਤਿਰੰਗਾ ਫਹਿਰਾਉਣ ਦੀ ਅਪੀਲ ਵੀ ਕੀਤੀ ਹੈ। ਇਸ ਮੁਹਿੰਮ ਨੂੰ ਸਫਲ ਬਨਾਉਣਾ ਸਾਡੀ ਸਾਰਿਆਂ ਦੀ ਜਿਮੇਵਾਰੀ ਹੈ। ਇਕ ਭਾਰਤ ਸ਼੍ਰੇਸ਼ਠ ਭਾਰਤ ਲਈ ਸਾਨੂੰ ਸਾਰਿਆਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਭਾਗੀਦਾਰੀ ਕਰਨੀ ਚਾਹੀਦੀ ਹੈ।
ਵਾਤਾਵਰਣ ਦੀ ਸੰਭਾਲ ਲਈ ਬੂਟੇ ਲਗਾ ਕੇ ਉਸ ਦੀ ਦੇਖ਼ਭਾਲ ਕਰਨ
ਸ੍ਰੀ ਨਾਇਬ ਸਿੰਘ ਸੈਨੀ ਨੇ ਘੱਟ ਹੁੰਦੀ ਹਰਿਆਲੀ ਅਤੇ ਵੱਧਦੇ ਤਾਪਮਾਨ ’ਤੇ ਆਪਣੀ ਚਿੰਤਾ ਜਾਹਰ ਕਰਦੇ ਹੋਏ ਪ੍ਰੋਗਰਾਮ ਵਿਚ ਮੌਜੂਦ ਲੋਕਾਂ ਨੂੰ ਵਾਤਾਵਰਣ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਇਸੀ ਉਦੇਸ਼ ਨੂੰ ਲੈ ਕੇ ਇਕ ਬੂਟੇ ਮਾਂ ਦੇ ਨਾਂਅ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦੇ ਨਾਲ ਜੁੜ ਕੇ ਸਾਨੂੰ ਸਾਰਿਆਂ ਨੂੰ ਇਹ ਸੰਕਲਪ ਜ਼ਰੂਰ ਲੈਣਾ ਚਾਹੀਦਾ ਹੈ ਕਿ ਸਾਨੂੰ ਆਪਣੈ ਘਰ, ਨਾਲ ਲਗਦੇ ਪਾਰਕ ਜਾਂ ਸੜਕ ਦੇ ਕਿਨਾਰੇ ਬੂਟੇ ਜ਼ਰੂਰ ਲਗਾਉਣ ਅਤੇ ਉਨ੍ਹਾਂ ਦੀ ਦੇਖ-ਭਾਲ ਕਰਨ। ਵਣ ਵਿਭਾਗ ਰਾਹੀਂ ਇਸ ਉਦੇਸ਼ ਨੂੰ ਲੈ ਕੇ ਪੌਂਧਿਆਂ ਤੁਹਾਨੂੰ ਉਪਲਬਧ ਕਰਾ ਦਿੱਤੇ ਜਾਣਗੇ।
ਡਬਲ ਇੰਜਨ ਦੀ ਸਰਕਾਰ ਨੇ ਮਿਸ਼ਨ ਮੋਡ ਵਿਚ ਕੀਤਾ ਵਿਕਾਸ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਸੂਬੇ ਵਿਚ ਡਬਲ ਇੰਜਨ ਦੀ ਸਰਕਾਰ ਨੇ ਪਿਛਲੇ 10 ਸਾਲਾਂ ਵਿਚ ਮਿਸ਼ਨ ਮੋਡ ਵਿਚ ਮੁਹਿੰਮ ਚਲਾ ਕੇ ਤੇਜ਼ੀ ਨਾਲ ਵਿਕਾਸ ਕੀਤਾ। ਸੂਬੇ ਦਾ ਹਰ ਜ਼ਿਲ੍ਹਾ ਅੱਜ ਕੌਮੀ ਰਾਜਮਾਰਗਾਂ ਨਾਲ ਜੁੜ ਚੁੱਕਾ ਹੈ। ਗੁਰੂਗ੍ਰਾਮ ਦੀ ਗੱਲ ਕਰਨ ਤਾਂ 14 ਘੰਟੇ ਵਿਚ ਮੁੰਬਈ ਤਕ, 6 ਤੋਂ 7 ਘੰਟੇ ਵਿਚ ਕਟਰਾ ਪਹੁੰਚ ਕੇ ਮਾਂ ਵੈਸ਼ਣੋ ਦੇਵੀ ਦੇ ਦਰਸ਼ਨ ਕੀਤੇ ਜਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਵੀ ਅਨੇਕ ਕਦਮ ਚੁੱਕੇ ਹਨ। ਇਸ ਮੌਕੇ ’ਤੇ ਭਿਵਾਨੀ-ਮਹੇਂਦਰਗੜ੍ਹ ਦੇ ਸਾਂਸਦ ਧਰਮਬੀਰ ਸਿੰਘ, ਸੁਭਾਸ਼ ਬਰਾਲਾ ਅਤੇ ਓਪੀ ਧਨਖੜ ਨੇ ਵੀ ਸੰਬੋਧਿਤ ਕੀਤਾ।