Friday, November 22, 2024

Haryana

ਬੇਟੀਆਂ ਦੀ ਸਿਖਿਆ ਲਈ ਸਰਕਾਰ ਨੇ ਖੋਲੇ ਹਰ 20 ਕਿਲੋਮੀਟਰ 'ਤੇ ਕਾਲਜ : ਨਾਇਬ ਸਿੰਘ ਸੈਨੀ

August 12, 2024 01:14 PM
SehajTimes

ਕਾਲਜ ਦੇ ਨਿਰਮਾਣ ਲਈ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ

ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਸੂਬੇ ਵਿਚ ਸਿਖਿਆ ਦੇ ਵਿਸਤਾਰ ਦੇ ਲਈ ਨਵੀਂ-ਨਵੀਂ ਕਾਰਜ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਅੱਜ 20 ਕਿਲੋਮੀਟਰ ਦੇ ਘੇਰੇ ਵਿਚ ਇਕ ਕਾਲਜ ਖੋਲਿਆ ਗਿਆ ਹੈ, ਜਿਸ ਤੋਂ ਸੂਬੇ ਦੀ ਬੇਟੀਆਂ ਨੂੰ ਉੱਚੇਰੀ ਸਿਖਿਆ ਲਈ ਦੂਰ-ਦਰਾਜ ਦੇ ਖੇਤਰ ਵਿਚ ਜਾਣ ਤੋਂ ਰਾਹਤ ਮਿਲੀ ਹੈ।

ਮੁੱਖ ਮੰਤਰੀ ਐਤਵਾਰ ਨੂੰ ਪਲਵਲ ਵਿਚ ਮੰਦਿਰ ਸ੍ਰੀ ਸੀਤਾਰਾਮ ਜੀ ਸੇਵਾ ਸਮਿਤੀ ਵੱਲੋਂ ਬਣਾਏ ਜਾ ਰਹੇ ਮਹਾਰਾਣੀ ਪਦਮਾਵਤੀ ਕੰਨਿਆ ਕਾਲਜ ਦਾ ਨੀਂਹ ਪੱਥਰ ਕਰਨ ਦੇ ਬਾਅਦ ਪ੍ਰਬੰਧਿਤ ਜਨਸਭਾ ਨੁੰ ਸੰਬੋਧਿਤ ਕਰ ਰਹੇ ਸਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਲਵਲ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਸਟੇਡੀਅਮ ਵਿਚ ਕਰੀਬ 14 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਗਏ ਇੰਡੌਰ ਸਟੇਡੀਅਮ ਦਾ ਉਦਘਾਟਨ ਵੀ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪਲਵਲ ਵਿਚ ਮਹਾਰਾਣੀ ਪਦਮਾਵਤੀ ਕੰਨਿਆ ਕਾਲਜ ਦੇ ਬਨਣ ਨਾਲ ਇਸ ਖੇਤਰ ਦੀ ਬੇਟੀਆਂ ਨੁੰ ਪੜਨ ਲਈ ਦੂਰ-ਦਰਾਜ ਦੇ ਖੇਤਰਾਂ ਵਿਚ ਨਹੀਂ ਜਾਣਾ ਪਵੇਗਾ। ਪੂਰੇ ਸੂਬੇ ਵਿਚ 20 ਕਿਲੋਮੀਟਰ ਦੀ ਦੂਰੀ 'ਤੇ ਇਕ ਕਾਲਜ ਦੀ ਸਥਾਪਨਾ ਕਰਵਾਈ ਗਈ ਹੈ। ਹੁਣ ਸੂਬੇ ਵਿਚ ਬੇਟੀਆਂ ਨੂੰ ਉੱਚੇਰੀ ਸਿਖਿਆ ਗ੍ਰਹਿਣ ਕਰਨ ਲਈ ਵੱਧ ਦੂਰ ਨਹੀਂ ਜਾਣਾ ਪਵੇਗਾ। ਇਸ ਤੋਂ ਮਾਂਪੇ ਵੀ ਆਪਣੀ ਬੇਟੀਆਂ ਨੁੰ ਉੱਚੇਰੀ ਸਿਖਿਆ ਦੁਆ ਕੇ ਉਨ੍ਹਾਂ ਨੁੰ ਅੱਗੇ ਵੱਧਣ ਦਾ ਮੌਕਾ ਪ੍ਰਦਾਨ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਮਹਾਰਾਣੀ ਪਦਮਾਵਤੀ ਦਾ ਬਹੁਤ ਹੀ ਗੌਰਵਮਈ ਇਤਿਹਾਸ ਰਿਹਾ ਹੈ। ਇਸ ਨਾਂਅ ਨਾਲ ਬਨਣ ਵਾਲੇ ਕਾਲਜ ਵਿਚ ਪੜਨ ਵਾੇਲੀ ਕੁੜੀਆਂ ਵਿਚ ਵੀ ਚੰਗੇ ਸੰਸਕਾਰ ਆਉਣਗੇ। ਬੇਟੀਆਂ ਦੇ ਲਈ ਕਾਲਜ ਦਾ ਨਿਰਮਾਣ ਇਕ ਪੁੰਨ ਦਾ ਕੰਮ ਹੈ। ਇਸ ਨਾਲ ਨਵੀਂ ਪੀੜੀ ਨੂੰ ਅੱਗੇ ਵੱਧਣ ਵਿਚ ਬਹੁਤ ਮਦਦ ਮਿਲੇਗੀ। ਉਨ੍ਹਾਂ ਨੇ ਕਾਲਜ ਦੇ ਨਿਰਮਾਣ ਦੇ ਲਈ ਟਰਸਟ ਦੇ ਸਾਰੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲਜ ਦੇ ਨਿਰਮਾਣ ਲਈ 31 ਲੱਖ ਰੁਪਏ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਭਵਿੱਖ ਵਿਚ ਵੀ ਇਸ ਕਾਲਜ ਦੇ ਨਿਰਮਾਣ ਦੇ ਲਈ ਸੂਬਾ ਸਰਕਾਰ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਯਤਨ ਰਹੇਗਾ ਕਿ ਕਾਲਜ ਦਾ ਨਿਰਮਾਣ ਜਲਦੀ ਤੋਂ ਜਲਦੀ ਪੂਰਾ ਹੋ ਸਕੇ।

ਮੁੱਖ ਮੰਤਰੀ ਨੇ ਇਸ ਮੌਕੇ 'ਤੇ ਪਲਵਲਵਾਸੀਆਂ ਨਾਲ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਇਕ ਪੇੜ ਮਾਂ ਦੇ ਨਾਂਅ ਮੁਹਿੰਮ ਵਿਚ ਭਾਗੀਦਾਰ ਬਨਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਰੇ ਵਿਅਕਤੀ ਆਪਣੇ ਨੇੜੇ ਖੇਤਾਂ ਤੇ ਖਾਲੀ ਮੈਦਾਲਾਂ ਵਿਚ ਘੱਟ ਤੋਂ ਘੱਟ ਇਕ ਪੇੜ ਲਗਾਉਣ ਅਤੇ ਉਸ ਦਾ ਪਾਲਣ ਪੋਸ਼ਣ ਵੀ ਕਰਨ। ਅੱਜ ਲਗਾਏ ਗਏ ਪੇੜ ਭਵਿੱਖ ਦੀ ਪੀੜੀਆਂ ਨੂੰ ਨਵਾਂ ਜੀਵਨ ਪ੍ਰਦਾਨ ਕਰਣਗੇ।

ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕ੍ਰਿਸ਼ਣ ਪਾਲ ਗੁਰਜਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਨੀ ਦੀ ਅਗਵਾਈ ਹੇਠ ਦੇਸ਼-ਸੂਬਾ ਵਿਚ ਚਹੁਮੁਖੀ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਅਪੀਲ 'ਤੇ ਦੇਸ਼ ਵਿਚ ਬੇਟੀ ਬਚਾਓ-ਬੇਟੀ ਪੜਾਓ ਦੇ ਖੇਤਰ ਵਿਚ ਵਰਨਣਯੋਗ ਕੰਮ ਹੋ ਰਹੇ ਹੈ। ਪਿਛਲੇ 10 ਸਾਲਾਂ ਵਿਚ ਸੂਬੇ ਵਿਚ 31 ਨਵੇਂ ਕਾਲਜ ਖੋਲੇ ਗਏ, ਜਿਸ ਵਿੱਚੋਂ ਚਾਰ ਕਾਲਜਾਂ ਦੀ ਸੌਗਾਤ ਜਿਲ੍ਹਾ ਪਲਵਲ ਨੁੰ ਵੀ ਮਿਲੀ। ਉਨ੍ਹਾਂ ਨੇ ਕਾਲਜ ਦੇ ਨਿਰਮਾਣ ਦੇ ਲਈ ਆਪਣੇ ਖਜਾਨੇ ਤੋਂ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਕੀਤਾ।

ਵਾਤਾਵਰਣ, ਵਨ ਅਤੇ ਜੰਗਲੀ ਜੀਵ ਅਤੇ ਖੇਡ ਰਾਜ ਮੰਤਰੀ ਸ੍ਰੀ ਸੰਜੈ ਸਿੰਘ ਨੇ ਕਿਹਾ ਕਿ ਇਸ ਕਾਲਜ ਤੋਂ ਇਸ ਖੇਤਰ ਦੀ ਬੇਟੀਆਂ ਨੁੰ ਅੱਗੇ ਵੱਧਣ ਵਿਚ ਬਹੁਤ ਮਦਦ ਮਿਲੇਗੀ। ਸਮਿਤੀ ਤੇ ਸਮਾਜ ਦੇ ਲੋਕਾਂ ਦਾ ਕਾਲਜ ਦੇ ਨਿਰਮਾਣ ਦਾ ਫੈਸਲਾ ਸ਼ਲਾਘਾਯੋਗ ਕਦਮ ਹੈ। ਸੂਬਾ ਸਰਕਾਰ ਨੇ ਸਿਖਿਆ ਨੁੰ ਪ੍ਰੋਤਸਾਹਨ ਦੇਣ ਲਈ ਅਤੇ ਬੇਟੀਆਂ ਨੂੰ ਸਿਖਿਆ ਦੇ ਖੇਤਰ ਵਿਚ ਅੱਗੇ ਲਿਆਉਣ ਲਈ ਜਿੱਥੇ ਕਾਲਜ ਦੀ ਗਿਣਤੀ ਵਧਾ ਰਹੀ ਹੈ, ਉੱਥੇ ਨਵੇਂ-ਨਵੇਂ ਕੋਰਸ ਤੇ ਸੀਟਾਂ ਵਿਚ ਵੀ ਵਾਧਾ ਹੋ ਰਿਹਾ ਹੈ। ਉਨ੍ਹਾਂ ਨੇ ਆਪਣੇ ਕੋਸ਼ ਤੋਂ ਕਾਲਜ ਦੇ ਨਿਰਮਾਣ ਵਿਚ ਸਹਿਯੋਗ ਤਹਿਤ 31 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

Have something to say? Post your comment

 

More in Haryana

ਨਿਰਮਾਣਧੀਨ ਹਸਪਤਾਲਾਂ ਦੇ ਕੰਮਾਂ ਵਿਚ ਤੇਜੀ ਲਿਆਈ ਜਾਵੇ : ਆਰਤੀ ਸਿੰਘ

1 ਲੱਖ 20 ਹਜਾਰ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਕਰਣ ਦਾ ਬਿੱਲ ਵਿਧਾਨਸਭਾ ਵਿੱਚ ਹੋਇਆ ਪਾਸ

CET ਪਾਸ ਕਰਨ ਵਾਲੇ ਨੌਜਵਾਨਾਂ ਨੂੰ ਇਕ ਸਾਲ ‘ਚ ਨੌਕਰੀ ਨਾ ਮਿਲੀ ਤਾਂ ਸਰਕਾਰ ਦੇਵੇਗੀ 9 ਹਜ਼ਾਰ ਰੁਪਏ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੈਯੰਤੀ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਵਿਵਾਦਾਂ ਤੋਂ ਸਮਾਧਾਨ ਯੋਜਨਾ (ਬੀਐਸਐਸਐਸ-2024) ਦੀ ਕੀਤੀ ਸ਼ੁਰੁਆਤ

ਸੀਆਈਐਸਐਫ ਨੂੰ ਮਿਲੀ ਪਹਿਲੀ ਮਹਿਲਾ ਬਟਾਲਿਅਨ

ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ 'ਤੇ ਦਿੱਤਾ ਤਿੱਖਾ ਜਵਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ 'ਤੇ ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਨੂੰ ਦਿੱਤਾ ਤੋਹਫਾ

ਹਰਿਆਣਾ ਅਧਿਆਪਕ ਯੋਗਤਾ ਪ੍ਰੀਖਿਆ ਦੇ ਆਨਲਾਇਨ ਬਿਨੈ ਤਹਿਤ ਵਧਾਈ ਆਖੀਰੀ ਮਿਤੀ

ਅੰਬਾਲਾ ਏਅਰਪੋਰਟ 'ਤੇ ਸਿਕਓਰਿਟੀ ਸਮੱਗਰੀ ਸਥਾਪਿਤ ਹੁੰਦੇ ਹੀ ਸ਼ੁਰੂ ਹੋਵੇਗੀ ਉੜਾਨ : ਅਨਿਲ ਵਿਜ

ਲੋਕਾਂ ਦੀ ਮੰਗ 'ਤੇ ਕਨੀਪਲਾ ਵਿਚ ਬਣੇਗਾ 33 ਕੇਵੀ ਦਾ ਸਬ ਸਟੇਸ਼ਨ : ਮੁੱਖ ਮੰਤਰੀ